ਅੰਮ੍ਰਿਤਸਰ: ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਹਾਲ ਹੀ ਦੇ ਵਿੱਚ ਕੈਬਨਿਟ ਮੰਤਰੀ ਦਾ ਰੁਤਬਾ ਹਾਸਲ ਕਰਨ ਵਾਲੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਅੱਜ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ। ਵੇਰਕਾ ਨੇ ਸਿੱਧੂ ਨਾਲ ਸੰਖੇਪ ਮੀਟਿੰਗ ਕੀਤੀ।
ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਡਾ. ਰਾਜਕੁਮਾਰ ਵੇਰਕਾ ਨੇ ਕਿਹਾ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ ਸ਼ਹਿਰ ਦੇ ਵਿਕਾਸ ਕੰਮਾਂ ਸਬੰਧੀ ਮਿਲਣ ਆਏ ਸਨ ਅਤੇ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦੇ ਨਾਲ ਸ਼ਹਿਰ ਦੇ ਵਿਕਾਸ ਦੇ ਏਜੰਡੇ 'ਤੇ ਗੱਲਬਾਤ ਕੀਤੀ। ਵੇਰਕਾ ਨੇ ਕਿਹਾ ਕਿ ਉਨ੍ਹਾਂ ਦਾ ਇਸ ਤੋਂ ਇਲਾਵਾ ਕੋਈ ਹੋਰ ਮਕਸਦ ਨਹੀਂ ਸੀ ਅਤੇ ਉਨ੍ਹਾਂ ਨੇ ਵਿਕਾਸ ਤੋਂ ਇਲਾਵਾ ਪਾਰਟੀ ਦੀ ਮਜ਼ਬੂਤੀ ਲਈ ਸਿੱਧੂ ਨਾਲ ਚਰਚਾ ਕੀਤੀ।
ਵੇਰਕਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਕਾਂਗਰਸ ਪ੍ਰਤੀ ਕੋਈ ਨਾਰਾਜ਼ਗੀ ਨਹੀਂ ਹੈ ਅਤੇ ਉਹ ਪਾਰਟੀ ਦੀ ਮਜ਼ਬੂਤੀ ਲਈ ਵੀ ਕੰਮ ਕਰ ਰਹੇ ਹਨ। ਡਾ. ਵੇਰਕਾ ਨੇ ਦੁਹਰਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ਨੂੰ ਕੋਈ ਚੈਲੇਂਜ ਨਹੀਂ ਕੀਤਾ ਜਾ ਸਕਦਾ। ਇਹ ਪੁੱਛੇ ਜਾਣ ਤੇ ਕਿ ਕੀ ਨਵਜੋਤ ਸਿੰਘ ਸਿੱਧੂ ਕੈਪਟਨ ਅਮਰਿੰਦਰ ਸਿੰਘ ਦੀ ਮੀਟਿੰਗ ਨੂੰ ਸਿਰ ਨੂੰ ਚੈਲੰਜ ਕਰ ਰਹੇ ਹਨ ਦੇ ਜਵਾਬ ਵਿੱਚ ਵੇਰਕਾ ਨੇ ਕਿਹਾ ਕਿ ਅਜਿਹਾ ਨਹੀਂ ਹੈ ਨਵਜੋਤ ਸਿੰਘ ਸਿੱਧੂ ਨੇ ਆਪਣੀ ਇੱਛਾ ਮੁਤਾਬਕ ਕੈਬਨਿਟ ਮੰਤਰੀ ਦਾ ਅਹੁਦਾ ਛੱਡਿਆ ਹੈ।
ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਉਹ ਕਿਸੇ ਦੇ ਕਹਿਣ 'ਤੇ ਸਿੱਧੂ ਨੂੰ ਮਿਲਣ ਨਹੀਂ ਆਏ ਸਗੋਂ ਆਪਣੀ ਇੱਛਾ ਦੇ ਮੁਤਾਬਕ ਆਏ ਹਨ। ਹੋਰ ਆਗੂ ਸਿੱਧੂ ਨੂੰ ਕਿਉਂ ਨਹੀਂ ਮਿਲ ਰਹੇ ਗਿਆ ਸਿੱਧੂ ਕਿਸੇ ਨਾਲ ਰਾਬਤਾ ਨਹੀਂ ਰੱਖ ਰਹੇ ਦੇ ਬਾਰੇ ਵਿੱਚ ਡਾਕਟਰ ਵੇਰਕਾ ਨੇ ਕਿਹਾ ਕਿ ਇਸ ਬਾਰੇ ਸਿੱਧੂ ਜਾਂ ਬਾਕੀ ਕਾਂਗਰਸੀ ਬਿਹਤਰ ਦੱਸ ਸਕਦੇ ਹਨ। ਡਾਕਟਰ ਵੇਰਕਾ ਨੇ ਇਹ ਵੀ ਕਿਹਾ ਇਹ ਸਿੱਧੀਆਂ ਨੂੰ ਆਫਰ ਦੇਣ ਵਾਲਿਆਂ ਦੇ ਆਪਣੇ ਪੱਲੇ ਕੁੱਝ ਨਹੀਂ ਹੈ ਜਿਹੜੇ ਸਿੱਧੂ ਨੂੰ ਆਪਣੇ ਨਾਲ ਆਉਣ ਦੀਆਂ ਗੱਲਾਂ ਕਰ ਰਹੇ ਹਨ।
'ਮੰਤਰੀ' ਬਣ ਸਾਬਕਾ ਮੰਤਰੀ ਸਿੱਧੂ ਕੋਲ ਪਹੁੰਚੇ ਡਾ. ਵੇਰਕਾ
ਏਬੀਪੀ ਸਾਂਝਾ
Updated at:
27 Jul 2019 03:48 PM (IST)
ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਡਾ. ਰਾਜਕੁਮਾਰ ਵੇਰਕਾ ਨੇ ਕਿਹਾ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ ਸ਼ਹਿਰ ਦੇ ਵਿਕਾਸ ਕੰਮਾਂ ਸਬੰਧੀ ਮਿਲਣ ਆਏ ਸਨ ਅਤੇ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦੇ ਨਾਲ ਸ਼ਹਿਰ ਦੇ ਵਿਕਾਸ ਦੇ ਏਜੰਡੇ 'ਤੇ ਗੱਲਬਾਤ ਕੀਤੀ।
- - - - - - - - - Advertisement - - - - - - - - -