ਪੜਚੋਲ ਕਰੋ

ਕੈਬਨਿਟ ਮੰਤਰੀ ਡਾ. ਵਿਜੇ ਸਿੰਗਲਾ ਨੇ ਸੰਚਾਰੀ ਤੇ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਵਧਾਉਣ 'ਤੇ ਜ਼ੋਰ ਦਿੱਤਾ

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਇਨ੍ਹਾਂ ਸਿਹਤ ਮੇਲਿਆਂ ਦੇ ਸਫਲ ਆਯੋਜਨ ਸਬੰਧੀ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ

ਚੰਡੀਗੜ੍ਹ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੇ ਸਿੰਗਲਾ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿੱਚ 18 ਅਪ੍ਰੈਲ ਤੋਂ ਸਿਹਤ ਮੇਲੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਵਾਸੀ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਦੋਹਰੀ ਮਾਰ ਝੱਲ ਰਹੇ ਹਨ ਅਤੇ ਇਨ੍ਹਾਂ ਵਿੱਚੋਂ ਬਹੁਤ ਸਾਰੀਆਂ ਬਿਮਾਰੀਆਂ ਦੀ ਰੋਕਥਾਮ ਜਲਦੀ ਜਾਂਚ ਕਰਕੇ, ਸਿਹਤ ਸਿੱਖਿਆ ਪ੍ਰਦਾਨ ਕਰਕੇ, ਸਮੇਂ ਸਿਰ ਰੈਫਰਲ ਅਤੇ ਪ੍ਰਬੰਧਨ ਨਾਲ ਕੀਤੀ ਜਾ ਸਕਦੀ ਹੈ। ਡਾ. ਸਿੰਗਲਾ ਨੇ ਕਿਹਾ ਕਿ ਇਸ ਤੋਂ ਇਲਾਵਾ ਜਾਗਰੂਕਤਾ ਦੀ ਘਾਟ ਅਤੇ ਸਿਹਤ ਪ੍ਰਤੀ ਮਾੜੀਆਂ ਆਦਤਾਂ ਕਈ ਬਿਮਾਰੀਆਂ ਦੇ ਮੁੱਖ ਕਾਰਨ ਪਾਏ ਗਏ ਹਨ।

ਇਨ੍ਹਾਂ ਸਿਹਤ ਮੇਲਿਆਂ ਦੇ ਆਯੋਜਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਜਲਦੀ ਜਾਂਚ ਅਤੇ ਰੋਕਥਾਮ ਨਾਲ ਬੀਮਾਰੀਆਂ ਦੀ ਦਰ ਅਤੇ ਰੋਕਥਾਮਯੋਗ ਮੌਤ ਦਰ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਇਹ ਮੇਲੇ ਬਲਾਕ ਪੱਧਰ `ਤੇ ਆਯੋਜਿਤ ਕੀਤੇ ਜਾਣਗੇ ਜਿੱਥੇ ਸਿਹਤ ਸੇਵਾਵਾਂ ਦੇ ਨਾਲ-ਨਾਲ ਵੱਖ-ਵੱਖ ਬਿਮਾਰੀਆਂ ਅਤੇ ਉਨ੍ਹਾਂ ਤੋਂ ਬਚਾਅ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਸਿਹਤ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮੇਲੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਹੱਤਵਪੂਰਨ ਸਿੱਧ ਹੋਣਗੇ।ਇਨ੍ਹਾਂ ਮੇਲਿਆਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਤੋਂ ਇਲਾਵਾ ਸਰਕਾਰ ਦੇ ਹੋਰ ਕਈ ਵਿਭਾਗ ਜਿਵੇਂ ਖੁਰਾਕ  ਅਤੇ ਸਪਲਾਈਜ਼ ਵਿਭਾਗ, ਯੁਵਕ ਮਾਮਲੇ ਅਤੇ ਖੇਡ ਵਿਭਾਗ, ਆਯੂਸ਼ ਵਿਭਾਗ, ਸਕੂਲ ਸਿੱਖਿਆ ਵਿਭਾਗ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਚਾਇਤੀ ਰਾਜ ਸੰਸਥਾ ਅਤੇ ਸ਼ਹਿਰੀ ਵਿਕਾਸ ਵਿਭਾਗ ਹਿੱਸਾ ਲੈਣਗੇ।

ਕੈਬਨਿਟ ਮੰਤਰੀ ਨੇ ਵੱਖ-ਵੱਖ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਲਈ ਲੋਕਾਂ ਵਿੱਚ ਸਿਹਤ ਸਬੰਧੀ ਜਾਗਰੂਕਤਾ ਵਧਾਉਣ ਦੀ ਲੋੜ `ਤੇ ਜ਼ੋਰ ਦਿੱਤਾ ਅਤੇ ਇਹ ਮੇਲੇ ਸਿਹਤ ਵਿਵਹਾਰ ਵਿੱਚ ਸਕਾਰਾਤਮਕ ਤਬਦੀਲੀਆਂ ਲਿਆਉਣ ਲਈ ਨਵੀਨਤਾਕਾਰੀ ਮਾਸ ਮੀਡੀਆ ਅਤੇ ਮਿਡ-ਮੀਡੀਆ ਗਤੀਵਿਧੀਆਂ ਰਾਹੀਂ ਲਾਭਪਾਤਰੀਆਂ ਨੂੰ ਪ੍ਰੇਰਿਤ ਕਰਨਗੇ।

ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਇਨ੍ਹਾਂ ਸਿਹਤ ਮੇਲਿਆਂ ਦੇ ਸਫਲ ਆਯੋਜਨ ਸਬੰਧੀ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਇਹ ਪਰਿਕਲਪਨਾ ਕੀਤੀ ਗਈ ਹੈ ਕਿ ਇਹ ਸਿਹਤ ਮੇਲੇ ਅਜਿਹੇ ਲੋਕਾਂ ਨੂੰ ਵੱਡੇ ਪੱਧਰ `ਤੇ ਆਕਰਸ਼ਿਤ ਕਰਨਗੇ, ਜੋ ਮੁਫ਼ਤ ਜ਼ਰੂਰੀ ਪੈਥੋਲੋਜੀਕਲ ਟੈਸਟਾਂ ਅਤੇ ਦਵਾਈਆਂ ਦੇ ਨਾਲ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਾਪਤ ਕਰਨ ਦੇ ਚਾਹਵਾਨ ਹਨ।

ਪ੍ਰਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਇਹ ਮੇਲੇ ਲੋਕਾਂ ਨੂੰ ਸਰਕਾਰ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਬਾਰੇ ਜਾਣਕਾਰੀ ਦੇਣ ਵਿੱਚ ਵੀ ਮਦਦ ਕਰਨਗੇ ਅਤੇ ਲੈਬਾਟਰੀ ਸੇਵਾਵਾਂ, ਕੰਸਲਟੇਸ਼ਨ, ਦਵਾਈ ਅਤੇ ਇਲਾਜ, ਰੈਫਰਲ ਆਦਿ ਵੱਖ-ਵੱਖ ਸਹੂਲਤਾਂ ਇੱਕ ਥਾਂ `ਤੇ ਉਪਲਬਧ ਹੋਣਗੀਆਂ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget