Bathinda news: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਸਬੰਧੀ ਮੁਹਿੰਮ ਵਿੱਢੀ ਗਈ ਹੈ। ਇਸ ਤਹਿਤ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਲਵਾ ਵੈੱਲਫੇਅਰ ਕਲੱਬ ਤਲਵੰਡੀ ਸਾਬੋ ਦੁਆਰਾ ਜ਼ਿਲ੍ਹਾ ਪ੍ਰਸ਼ਾਸ਼ਨ, ਪੁਲਿਸ ਵਿਭਾਗ ਅਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਖਾਲਸਾ ਗਰਲਜ ਸਕੂਲ ਤਲਵੰਡੀ ਸਾਬੋ ਵਿਖੇ ਨਾਟਕ ਮੇਲਾ ਕਰਵਾਇਆ ਗਿਆ।


ਇਸ ਨਾਟਕ ਮੇਲੇ ਵਿੱਚ ਸੀਨੀਅਰ ਪੁਲਿਸ ਕਪਤਾਨ ਗੁਲਨੀਤ ਸਿੰਘ ਖੁਰਾਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਗਗਨਦੀਪ ਸਿੰਘ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਰਘਵੀਰ ਸਿੰਘ ਮਾਨ ਸ਼ਾਮਲ ਹੋਏ।


ਇਹ ਵੀ ਪੜ੍ਹੋ: Jalandhar News: ਜਲੰਧਰ 'ਚ ਹੁਣ ਨਹੀਂ ਉੱਡਣਗੇ ਡਰੋਨ, ਐਲਾਨਿਆਂ “ਨੋ ਡਰੋਨ ਜ਼ੋਨ”, ਜਾਣੋ ਕੀ ਹੈ ਕਾਰਨ ?


ਇਸ ਮੇਲੇ ਵਿੱਚ ਮੈਡਮ ਅਨੀਤਾ ਸ਼ਬਦੀਸ਼ ਦੀ ਟੀਮ ਸੁਚੇਤਕ ਰੰਗਮੰਚ ਮੋਹਾਲੀ ਵਲੋਂ ਨਸ਼ੇ ਖਿਲਾਫ਼ ਇੱਕਜੁਟ ਹੋ ਕੇ ਲੜਨ ਦਾ ਸੁਨੇਹਾ ਦੇਣ ਦੇ ਮਕਸਦ ਨਾਲ ਨਾਟਕ 'ਘਰ ਵਾਪਸੀ' ਅਤੇ 'ਕੁਝ ਤਾਂ ਕਰੋ ਯਾਰੋ' ਖੇਡਿਆ ਗਿਆ।


ਇਸ ਮੌਕੇ ਇਨ੍ਹਾਂ ਨਾਟਕਾਂ ਨੂੰ ਦੇਖਣ ਲਈ ਭਾਰੀ ਗਿਣਤੀ ਵਿੱਚ ਇਲਾਕੇ ਦੇ ਲੋਕ ਪਹੁੰਚੇ ਹੋਏ ਸਨ। ਇਹ ਨਾਟਕ ਮੇਲਾ ਨਸ਼ਿਆਂ ਖਿਲਾਫ਼ ਆਮ ਲੋਕਾਂ ਨੂੰ ਜਾਗਰੂਕ ਕਰਦਾ ਹੋਇਆ ਸਾਰਥਿਕ ਹੋ ਨਿਬੜਿਆ। ਇਸ ਨਾਟਕ ਮੇਲੇ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਤੋਂ ਇਲਾਵਾ ਸਾਰੇ ਕਲੱਬ ਮੈਂਬਰਾਂ ਦਾ ਪੂਰਨ ਸਹਿਯੋਗ ਰਿਹਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Punjab News: ਆਪ ਦਾ ਲਗਾਤਾਰ ਵਧ ਰਿਹਾ ਕੁਨਬਾ, ਦੂਜੀਆਂ ਪਾਰਟੀਆਂ ਦੇ ਅਹੁਦੇਦਾਰਾਂ ਨੇ ਫੜ੍ਹਿਆ ਝਾੜੂ, ਜਾਣੋ ਕੌਣ-ਕੌਣ ਹੋਏ ਸ਼ਾਮਲ