Punjab News: ਆਂਗਣਵਾੜੀ 'ਚ ਡਰੈੱਸ ਕੋਡ ਹੋਵੇਗਾ ਲਾਗੂ, ਵਰਕਰਾਂ ਲਈ ਗੁਲਾਬੀ ਤੇ ਹੈਲਪਰਾਂ ਲਈ ਅਸਮਾਨੀ ਰੰਗ ਲਾਜ਼ਮੀ
ਪੰਜਾਬ ਵਿੱਚ ਕੁੱਲ ਪ੍ਰਵਾਨਿਤ ਆਂਗਣਵਾੜੀ ਕੇਂਦਰਾਂ ਦੀ ਗਿਣਤੀ 27,314 ਹੈ। ਜ਼ਿਆਦਾਤਰ ਆਂਗਣਵਾੜੀ ਕੇਂਦਰ ਅਤੇ ਸਰਕਾਰੀ ਸਕੂਲ ਇਮਾਰਤਾਂ ਤੋਂ ਚੱਲ ਰਹੇ ਹਨ। ਇੱਥੇ ਆਉਣ ਵਾਲੇ ਵਿਦਿਆਰਥੀਆਂ ਨੂੰ ਬਹੁਤ ਹੀ ਆਧੁਨਿਕ ਸਹੂਲਤਾਂ ਅਤੇ ਖਾਣ-ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ
Punjab News: ਹੁਣ ਪੰਜਾਬ ਦੇ ਸਿਹਤ ਵਿਭਾਗ ਵਿੱਚ ਤਾਇਨਾਤ ਨਰਸਾਂ ਤੇ ਆਸ਼ਾ ਵਰਕਰਾਂ ਵਾਂਗ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਲਈ ਵੀ ਪਹਿਰਾਵਾ ਹੋਵੇਗਾ। ਇਹ ਪਹਿਰਾਵਾ ਇਨ੍ਹਾਂ ਮੁਲਾਜ਼ਮਾਂ ਦੀ ਪਛਾਣ ਬਣੇਗਾ। ਆਂਗਣਵਾੜੀ ਵਰਕਰਾਂ ਕੋਲ ਲਾਲ ICDS ਲੋਗੋ ਵਾਲਾ ਗੁਲਾਬੀ ਐਪਰਨ ਹੋਵੇਗਾ ਅਤੇ ਹੈਲਪਰਾਂ ਕੋਲ ਲਾਲ ICDS ਲੋਗੋ ਵਾਲਾ ਅਸਮਾਨੀ ਐਪਰਨ ਹੋਵੇਗਾ।
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਇਸ ਨਾਲ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਆਸਾਨੀ ਨਾਲ ਪਛਾਣ ਕੀਤੀ ਜਾ ਸਕੇਗੀ, ਨਾਲ ਹੀ ਉਨ੍ਹਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵਿੱਚ ਵੀ ਸੁਧਾਰ ਹੋਵੇਗਾ | ਮੰਤਰੀ ਨੇ ਕਿਹਾ ਕਿ ਰਾਜ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਪੱਤਰ ਜਾਰੀ ਕਰਕੇ ਸੂਬਾ ਸਰਕਾਰ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ।
ਪੰਜਾਬ ਵਿੱਚ ਕੁੱਲ ਪ੍ਰਵਾਨਿਤ ਆਂਗਣਵਾੜੀ ਕੇਂਦਰਾਂ ਦੀ ਗਿਣਤੀ 27,314 ਹੈ। ਜ਼ਿਆਦਾਤਰ ਆਂਗਣਵਾੜੀ ਕੇਂਦਰ ਅਤੇ ਸਰਕਾਰੀ ਸਕੂਲ ਇਮਾਰਤਾਂ ਤੋਂ ਚੱਲ ਰਹੇ ਹਨ। ਇੱਥੇ ਆਉਣ ਵਾਲੇ ਵਿਦਿਆਰਥੀਆਂ ਨੂੰ ਬਹੁਤ ਹੀ ਆਧੁਨਿਕ ਸਹੂਲਤਾਂ ਅਤੇ ਖਾਣ-ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਛੋਟੇ ਬੱਚਿਆਂ ਨੂੰ ਸਕੂਲਾਂ ਨਾਲ ਜੋੜਿਆ ਜਾ ਸਕੇ।
ਇਸ ਦੇ ਨਾਲ ਹੀ ਰਾਜ ਸਰਕਾਰ ਨੇ ਵੀ ਇਸ ਸਾਲ ਤੋਂ 2000 ਰੁਪਏ ਪ੍ਰਤੀ ਕੇਂਦਰ ਦੇ ਹਿਸਾਬ ਨਾਲ ਮੋਬਾਈਲ ਡਾਟਾ ਪੈਕੇਜ ਦੇਣਾ ਸ਼ੁਰੂ ਕਰ ਦਿੱਤਾ ਹੈ। ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਪੋਸ਼ਣ ਮੁਹਿੰਮ ਦੀ ਰਿਕਾਰਡਿੰਗ ਅਤੇ ਜ਼ਮੀਨੀ ਪੱਧਰ 'ਤੇ ਮੁਹਿੰਮ ਦੀ ਨਿਗਰਾਨੀ ਲਈ ਹਾਲ ਹੀ 'ਚ 'ਪੋਸ਼ਨ ਟਰੈਕਰ' ਮੋਬਾਈਲ ਐਪ ਲਾਂਚ ਕੀਤੀ ਹੈ। ਜਿਸ ਨੂੰ ਚਲਾਉਣ ਲਈ ਆਂਗਣਵਾੜੀ ਵਰਕਰਾਂ ਨੂੰ ਡਾਟਾ ਪੈਕੇਜ ਦੀ ਲੋੜ ਸੀ ਤਾਂ ਜੋ ਉਨ੍ਹਾਂ ਨੂੰ ਆਪਣੇ ਪਾਸਿਓਂ ਡਾਟਾ ਖਰਚ ਨਾ ਕਰਨਾ ਪਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :