Punjab news: ਡਰਾਈਵਰ ਯੂਨੀਅਨ ਤੇ ਟੈਕਸੀ ਯੂਨੀਅਨ ਦੇ ਇਕੱਠ ਨੇ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕਰ ਦਿੱਤਾ ਹੈ।  ਯੂਨੀਅਨ ਨੇ ਸਰਕਾਰ ਨੂੰ ਦੋ ਦਿਨਾਂ ਦਾ ਅਲਟੀਮੇਟਮ ਦਿੱਤਾ ਹੈ।


ਉੱਥੇ ਹੀ ਡਰਾਈਵਰ ਯੂਨੀਅਨ ਦੇ ਪ੍ਰਧਾਨ ਅਜੇ ਸਿੰਗਲਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਾਨੂੰਨ ਵਾਪਸ ਨਹੀਂ ਲਿਆ ਤਾਂ ਪੰਜਾਬ ਵਿੱਚ ਚੱਕਾ ਜਾਮ ਰਹੇਗਾ।


ਇਸ ਦੇ ਨਾਲ ਹੀ ਕੱਲ੍ਹ ਤੋਂ ਪੰਜਾਬ ਵਿੱਚ ਸਿਰਫ ਐੰਬੂਲੈਂਸਾਂ ਅਤੇ ਆਕਸੀਜਨ ਵਾਲੀਆਂ ਗੱਡੀਆਂ ਹੀ ਰੋਡ ‘ਤੇ ਚੱਲਣਗੀਆਂ। ਇਸ ਦੇ ਨਾਲ ਹੀ ਟੈਕਸੀ ਯੂਨੀਅਨ ਵਾਲਿਆਂ ਨੇ ਵੀ ਚੱਕਾ ਜਾਮ ਕੀਤਾ ਹੈ।   


ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਨੇ 14 ਜਨਵਰੀ ਤੱਕ ਛੁੱਟੀਆਂ ਦਾ ਕੀਤਾ ਐਲਾਨ, ਵੱਧ ਰਹੀ ਠੰਢ ਕਾਰਨ ਲਿਆ ਫੈਸਲਾ


ਇੱਥੇ ਤੁਹਾਨੂੰ ਦੱਸ ਦਈਏ ਕਿ ਪਿਛਲੇ ਦਿਨੀਂ ਵੀ ਡਰਾਈਵਰ ਯੂਨੀਅਲ ਵਲੋਂ ਹਿੰਟ ਐਂਡ ਰਨ ਕਾਨੂੰਨ ਦੇ ਵਿਰੋਧ ਵਿੱਚ ਤਿੰਨ ਦਿਨਾਂ ਤੱਕ ਹੜਤਾਲ ਕੀਤੀ ਸੀ। ਇਸ ਦੌਰਾਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਸੀ। ਪੈਟਰੋਲ-ਪੰਪਾਂ ‘ਤੇ ਲੰਮੀਆਂ ਕਤਾਰਾਂ ਲੱਗੀਆਂ ਸਨ, ਹੁਣ ਫਿਰ ਯੂਨੀਅਨ ਵਲੋਂ ਹੜਤਾਲ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਕਰਕੇ ਲੋਕਾਂ ਨੂੰ ਫਿਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।   


ਇਹ ਵੀ ਪੜ੍ਹੋ: Chandigarh Weather: ਚੰਡੀਗੜ੍ਹ ਵਿੱਚ ਠੰਢ ਦਾ ਕਹਿਰ, 14 ਉਡਾਣਾਂ ਰੱਦ, 19 ਨੇ ਦੇਰੀ ਨਾਲ ਭਰੀ ਉਡਾਣ