ਅੰਮ੍ਰਿਤਸਰ-ਪਠਾਨਕੋਟ-ਜੰਮੂ 'ਚ ਜ਼ੋਰਦਾਰ ਧਮਾਕਿਆਂ ਦੀ ਆਵਾਜ਼, LoC 'ਤੇ ਹੋਈ ਗੋਲੀਬਾਰੀ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
Punjab News: ਫਿਰੋਜ਼ਪੁਰ ਵਿਚ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਤਾਂ ਉੱਥੇ ਹੀ ਪਠਾਨਕੋਟ ਵਿਚ ਵੀ ਡਰੋਨ ਹਮਲਾ ਹੋਣ ਦੀ ਖਬਰ ਮਿਲੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿਚ ਵੀ ਗੋਲੀਆਂ ਦੀ ਆਵਾਜ਼ ਸੁਣਾਈ ਦਿੱਤੀ ਹੈ।

Punjab News: ਫਿਰੋਜ਼ਪੁਰ ਵਿਚ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਤਾਂ ਉੱਥੇ ਹੀ ਪਠਾਨਕੋਟ ਵਿਚ ਵੀ ਡਰੋਨ ਹਮਲਾ ਹੋਣ ਦੀ ਖਬਰ ਮਿਲੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿਚ ਵੀ ਗੋਲੀਆਂ ਦੀ ਆਵਾਜ਼ ਸੁਣਾਈ ਦਿੱਤੀ ਹੈ। ਇਸ ਦੇ ਨਾਲ ਹੀ ਭਾਰਤ ਨੇ ਆਪਣੇ ਸਾਰੇ ਡਿਫੈਂਸ ਸਿਸਟਮ ਐਕਟਿਵ ਕਰ ਦਿੱਤੇ ਹਨ। ਜਾਣਕਾਰੀ ਮਿਲੀ ਹੈ ਕਿ ਪਠਾਨਕੋਟ ਵਿਚ 10 ਦੇ ਕਰੀਬ ਡਰੋਨ ਧਮਾਕੇ ਹੋਏ ਹਨ।
ਜਾਣਕਾਰੀ ਮੁਤਾਬਕ ਪਟਿਆਲਾ, ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਬਟਾਲਾ ਸਣੇ ਵੱਖ-ਵੱਖ ਜ਼ਿਲ੍ਹਿਆ ਦੇ ਕਈ ਇਲਾਕਿਆਂ ਵਿਚ ਬਲੈਕਆਊਟ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਵਾਰ ਸਾਇਰਨ ਚੱਲਣ ਦੀਆਂ ਵੀ ਖਬਰਾਂ ਸਾਹਮਣੇ ਆ ਰਹੀਆਂ ਹਨ।
ਅੰਮ੍ਰਿਤਸਰ, ਪਠਾਨਕੋਟ ਅਤੇ ਜੰਮੂ ਵਿੱਚ ਬਲੈਕਆਊਟ ਹੋਇਆ ਹੈ। ਪਠਾਨਕੋਟ ਏਅਰਬੇਸ 'ਤੇ ਵੀ ਸਾਇਰਨ ਦੀ ਆਵਾਜ਼ ਸੁਣਾਈ ਦਿੱਤੀ। ਪੂਛ ਵਿੱਚ ਦੋਵਾਂ ਪਾਸਿਆਂ ਤੋਂ ਭਾਰੀ ਗੋਲਾਬਾਰੀ ਸ਼ੁਰੂ ਹੋਈ ਹੈ। ਕੰਟਰੋਲ ਰੇਖਾ ਤੋਂ ਤੋਪਖਾਨੇ ਅਤੇ ਮਸ਼ੀਨ ਗਨ ਦੀਆਂ ਗੋਲੀਆਂ ਦੀਆਂ ਆਵਾਜ਼ਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ।
ਰੱਖਿਆ ਸੂਤਰਾਂ ਨੇ ਦੱਸਿਆ ਕਿ ਜੰਮੂ, ਸਾਂਬਾ, ਪਠਾਨਕੋਟ ਵਿੱਚ ਪਾਕਿਸਤਾਨੀ ਡਰੋਨ ਦੇਖੇ ਗਏ ਹਨ। ਭਾਰਤ ਨੇ ਪਾਕਿਸਤਾਨ ਦੇ ਇਸ ਹਮਲੇ ਨੂੰ ਨਾਕਾਮ ਕਰ ਦਿੱਤਾ ਹੈ। ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ, ਜਿੱਥੇ ਮੈਂ ਹਾਂ, ਉੱਥੋਂ ਰੁਕ-ਰੁਕ ਕੇ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਜਾ ਸਕਦੀਆਂ ਹਨ, ਭਾਰੀ ਤੋਪਾਂ ਦੀਆਂ, ਸੁਣੀਆਂ ਜਾ ਸਕਦੀਆਂ ਹਨ।
ਟਾਂਡਾ ਉੜਮੁੜ, ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿੱਥੇ 7 ਵੱਜਦਿਆਂ ਹੀ ਟਾਂਡਾ ਦੇ ਵਪਾਰਕ ਅਦਾਰੇ ਬੰਦ ਹੋ ਗਏ ਉੱਥੇ ਹੀ ਖਤਰੇ ਦੇ ਘੁੱਗੂ ਵੱਜਣ ਤੋਂ ਕੁਝ ਸਮਾਂ ਬਾਅਦ ਬਲੈਕ ਆਊਟ ਵੀ ਸ਼ੁਰੂ ਹੋ ਗਿਆ।
ਪਾਕਿਸਤਾਨ ਦਾ ਮਿਜ਼ਾਈਲ ਹਮਲਾ ਨਾਕਾਮ
ਪਾਕਿਸਤਾਨ ਸਰਹੱਦ ਦੇ ਨੇੜੇ ਦੇ ਇਲਾਕਿਆਂ 'ਤੇ ਮਿਜ਼ਾਈਲਾਂ ਨਾਲ ਹਮਲਾ ਕਰ ਰਿਹਾ ਹੈ ਪਰ ਉਸ ਦੇ ਹਮਲਿਆਂ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਪਠਾਨਕੋਟ ਅਤੇ ਫਿਰੋਜ਼ਪੁਰ ਵਿੱਚ ਮਿਜ਼ਾਈਲ ਹਮਲਿਆਂ ਨੂੰ ਨਾਕਾਮ ਕਰ ਦਿੱਤਾ ਗਿਆ ਹੈ।
DC ਹੋਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਬਲੈਕ ਆਊਟ ਸ਼ੁਰੂ ਹੋ ਗਿਆ ਜਿਸ ਦੌਰਾਨ ਲੋਕਾਂ ਨੇ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਘਰਾਂ ਦੀਆਂ ਅਤੇ ਹੋਰ ਟੈਕਨੋਲੋਜੀ ਨਾਲ ਚੱਲਣ ਵਾਲੀਆਂ ਲਾਈਟਾਂ ਪੂਰਨ ਤੌਰ ਤੇ ਬੰਦ ਕਰ ਦਿੱਤੀਆਂ। ਜਾਣਕਾਰੀ ਮੁਤਾਬਕ ਇਹ ਬਲੈਕ ਆਊਟ ਲੇ ਹੁਕਮਾਂ ਤੱਕ ਜਾਰੀ ਰਹੇਗਾ।






















