ਪੜਚੋਲ ਕਰੋ
ਕਰਤਾਰਪੁਰ ਕੋਰੀਡਰ ਕੋਲ ਹੋਇਆ ਡਰੋਨ ਹਮਲਾ, ਲੋਕਾਂ 'ਚ ਫੈਲੀ ਦਹਿਸ਼ਤ
India Pakistan Tension: ਕਰਤਾਰਪੁਰ ਕੋਰੀਡਰ ਕੋਲ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਪਰ ਇਹ ਪਾਕਿਸਤਾਨ ਦਾ ਡਰੋਨ ਹਮਲਾ ਨਾਕਾਮ ਹੋ ਗਿਆ ਹੈ।

drone attack
Source : IANS
India Pakistan Tension: ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਅੱਜ ਵੀ ਪਾਕਿਸਤਾਨ ਵਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧਮਾਕੇ ਕੀਤੇ ਗਏ ਹਨ। ਉੱਥੇ ਹੀ ਕਰਤਾਰਪੁਰ ਕੋਰੀਡਰ ਕੋਲ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਅਤੇ ਨਾਲ ਹੀ ਗੁਰਦਾਸਪੁਰ ਦੇ ਤਿਬੜੀ ਕੈਂਟ 'ਚ ਵੀ ਪਾਕਿਸਤਾਨ ਦੇ ਡਰੋਨ ਹਮਲੇ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਥੇ ਇਕ ਤੋਂ ਬਾਅਦ ਇਕ ਲਗਾਤਾਰ 3 ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ।
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਫਿਰੋਜ਼ਪੁਰ ਅਤੇ ਪਠਾਨਕੋਟ ਵਿੱਚ ਵੀ 3 ਤੋਂ 4 ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ। ਜਿਸ ਤੋਂ ਬਾਅਦ ਭਾਰਤੀ ਏਅਰ ਡਿਫੈਂਸ ਸਿਸਟਮ ਨੇ ਪਾਕਿਸਤਾਨ ਵੱਲੋਂ ਭੇਜੇ ਗਏ ਡਰੋਨ ਨੂੰ ਡੇਗ ਦਿੱਤਾ ਅਤੇ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















