(Source: ECI/ABP News)
Punjab News: ਖੇਤੀਬਾੜੀ ਵਿੱਚ ਕਿਸਾਨਾਂ ਦੀ ਮਦਦ ਕਰਨਗੇ ਡਰੋਨ, ਔਰਤਾਂ ਨੂੰ ਵਿਸ਼ੇਸ਼ ਰੂਪ 'ਚ ਦਿੱਤੀ ਜਾਵੇਗੀ ਸਿਖਾਲਾਈ
Punjab News: ਡਰੋਨ ਕਿਸਾਨਾਂ ਨੂੰ ਉਨ੍ਹਾਂ ਦੇ ਖੇਤੀਬਾੜੀ ਦੇ ਕੰਮ ਵਿਚ ਕਿਵੇਂ ਮਦਦ ਕਰੇਗਾ। ਭਾਰਤ ਸਰਕਾਰ ਆਪਣੀ ਨਵੀਂ ਸਕੀਮ ਤਹਿਤ ਖੇਤੀਬਾੜੀ ਵਿਚ ਡਰੋਨ ਦੀ ਵਰਤੋਂ ਨੂੰ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਅੱਜ ਪ੍ਰਧਾਨ ਮੰਤਰੀ ਮਹਿਲਾ ਕਿਸਾਨ ਡਰੋਨ ਕੇਂਦਰ ਦਾ ਉਦਘਾਟਨ ਕੀਤਾ ਹੈ।

Punjab News: ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਭਾਰਤ ਜਿਸ ਰਫ਼ਤਾਰ ਨਾਲ ਹਰ ਖੇਤਰ ਵਿਚ ਤਰੱਕੀ ਕਰ ਰਿਹਾ ਹੈ, ਦੇਸ਼ 2047 ਤੋਂ ਪਹਿਲਾਂ ਇਕ ਵਿਕਸਿਤ ਭਾਰਤ ਬਣ ਜਾਵੇਗਾ। ਉਹ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਅਜੜਾਮ ਵਿਚ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਵੈਨ ਦੀ ਆਮਦ ਮੌਕੇ ਕਰਵਾਏ ਸਮਾਗਮ ਵਿੱਚ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।
ਇਸ ਦੌਰਾਨ ਦੇਸ਼ ਦੇ ਕੁਝ ਹਿੱਸਿਆਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 'ਵਿਕਸਿਤ ਭਾਰਤ ਸੰਕਲਪ ਯਾਤਰਾ' ਦੇ ਲਾਭਪਾਤਰੀਆਂ ਨਾਲ ਹੋਈ ਗੱਲਬਾਤ ਨੂੰ ਐਨ.ਆਈ.ਸੀ ਵੱਲੋਂ ਪਿੰਡਾਂ ਵਿਚ ਵੈੱਬ ਕਾਸਟਿੰਗ ਰਾਹੀਂ ਦਿਖਾਇਆ ਗਿਆ। ਇੱਥੇ ਮੌਜੂਦ ਕੇਂਦਰੀ ਰਾਜ ਮੰਤਰੀ ਤੋਂ ਇਲਾਵਾ ਸੈਂਕੜੇ ਲੋਕ ਇਥੇ ਇਕੱਠੇ ਹੋਏ ਅਤੇ ਪ੍ਰਧਾਨ ਮੰਤਰੀ ਨੂੰ ਸੁਣਿਆ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਬੀਬੀ ਮਹਿੰਦਰ ਕੌਰ ਜੋਸ਼, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐੱਸ. ਐੱਸ. ਪੀ ਸੁਰਿੰਦਰ ਲਾਂਬਾ ਵੀ ਮੌਜੂਦ ਸਨ।
ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਲੋਕ ਇਸ ਸੰਕਲਪ ਯਾਤਰਾ ਵਿੱਚ ਸ਼ਾਮਿਲ ਹੋ ਰਹੇ ਹਨ, ਇਹ ਭਾਰਤ ਨੂੰ ਇਕ ਵਿਕਸਿਤ ਰਾਸ਼ਟਰ ਬਣਾਉਣ ਲਈ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਵਿਕਾਸ ਭਾਰਤ ਸੰਕਲਪ ਯਾਤਰਾ ਇਸ ਸਮੇਂ ਹੁਸ਼ਿਆਰਪੁਰ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਚੱਲ ਰਹੀ ਹੈ, ਜਿਸ ਤਹਿਤ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸੂਚਨਾ ਸਮੱਗਰੀ, ਵੀਡੀਓ ਆਦਿ ਲੈ ਕੇ ਜਾਣ ਵਾਲੀਆਂ ਵੈਨਾਂ ਭੇਜੀਆਂ ਜਾ ਰਹੀਆਂ ਹਨ, ਜਿਨ੍ਹਾਂ ਰਾਹੀਂ ਵੱਖ-ਵੱਖ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰ ਤੱਕ ਪਹੁੰਚਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਇਹ ਲਗਾਤਾਰ ਕੋਸ਼ਿਸ਼ ਰਹੀ ਹੈ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਆਖਰੀ ਯੋਗ ਲਾਭਪਾਤਰੀ ਤੱਕ ਪਹੁੰਚ ਸਕੇ। ਉਨ੍ਹਾਂ ਕੇਂਦਰ ਵੱਲੋਂ ਹਰ ਦੇਸ਼ ਵਾਸੀ ਨੂੰ ਲਾਭ ਪਹੁੰਚਾਉਣ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੁਝ ਲਾਭਪਾਤਰੀਆਂ ਨੂੰ ਆਯੂਸ਼ਮਾਨ ਕਾਰਡ ਸੌਂਪੇ। ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੀ ਇਕ ਮਹਿਲਾ ਲਾਭਪਾਤਰੀ ਨੇ ਇਸ ਯੋਜਨਾ ਦੇ ਤਹਿਤ ਵਿੱਤੀ ਮਦਦ ਨਾਲ ਆਪਣਾ ਘਰ ਬਣਾਉਣ ਦੇ ਯੋਗ ਹੋਣ 'ਤੇ ਖੁਸ਼ੀ ਜ਼ਾਹਰ ਕੀਤੀ।
ਉਨ੍ਹਾਂ ਨੇ ਡਰੋਨ ਨੂੰ ਉੱਡਦੇ ਦੇਖਿਆ ਅਤੇ ਉਤਸੁਕਤਾ ਨਾਲ ਸੁਣਿਆ ਕਿ ਡਰੋਨ ਕਿਸਾਨਾਂ ਨੂੰ ਉਨ੍ਹਾਂ ਦੇ ਖੇਤੀਬਾੜੀ ਦੇ ਕੰਮ ਵਿਚ ਕਿਵੇਂ ਮਦਦ ਕਰੇਗਾ। ਭਾਰਤ ਸਰਕਾਰ ਆਪਣੀ ਨਵੀਂ ਸਕੀਮ ਤਹਿਤ ਖੇਤੀਬਾੜੀ ਵਿਚ ਡਰੋਨ ਦੀ ਵਰਤੋਂ ਨੂੰ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਅੱਜ ਪ੍ਰਧਾਨ ਮੰਤਰੀ ਮਹਿਲਾ ਕਿਸਾਨ ਡਰੋਨ ਕੇਂਦਰ ਦਾ ਉਦਘਾਟਨ ਕੀਤਾ ਹੈ। ਇਹ ਔਰਤਾਂ ਦੇ ਸਵੈ-ਸਹਾਇਤਾ ਸਮੂਹਾਂ ਨੂੰ ਡਰੋਨ ਮੁਹੱਈਆ ਕਰਵਾਏਗਾ ਤਾਂ ਜੋ ਉਹ ਰੋਜ਼ੀ-ਰੋਟੀ ਦੀ ਸਹਾਇਤਾ ਲਈ ਇਸ ਤਕਨਾਲੋਜੀ ਦੀ ਵਰਤੋਂ ਕਰ ਸਕਣ।
ਉਨ੍ਹਾਂ ਦੱਸਿਆ ਕਿ ਅਗਲੇ ਤਿੰਨ ਸਾਲਾਂ ਦੌਰਾਨ ਔਰਤਾਂ ਦੇ ਸਵੈ-ਸਹਾਇਤਾ ਸਮੂਹਾਂ ਨੂੰ 15,000 ਡਰੋਨ ਮੁਹੱਈਆ ਕਰਵਾਏ ਜਾਣਗੇ। ਔਰਤਾਂ ਨੂੰ ਡਰੋਨ ਉਡਾਉਣ ਅਤੇ ਵਰਤਣ ਲਈ ਜ਼ਰੂਰੀ ਸਿਖਲਾਈ ਵੀ ਦਿੱਤੀ ਜਾਵੇਗੀ। ਇਹ ਪਹਿਲਕਦਮੀ ਖੇਤੀਬਾੜੀ ਵਿੱਚ ਤਕਨਾਲੋਜੀ ਦੀ ਵਰਤੋਂ ਨੂੰ ਉਤਸ਼ਾਹਿਤ ਕਰੇਗੀ। ਇਸ ਮੌਕੇ ਏ.ਡੀ.ਸੀ (ਪੇਂਡੂ ਵਿਕਾਸ) ਬਲਰਾਜ ਸਿੰਘ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਪਬਲੀਸਿਟੀ ਅਫ਼ਸਰ ਰਾਜੇਸ਼ ਬਾਲੀ, ਡੀ.ਆਈ.ਓ ਪ੍ਰਦੀਪ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ , ਬੀ.ਡੀ.ਪੀ.ਓ ਸੁਖਵਿੰਦਰ ਸਿੰਘ, ਸਰਪੰਚ ਭੁਪਿੰਦਰ ਸਿੰਘ ਪੱਪੂ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
