![ABP Premium](https://cdn.abplive.com/imagebank/Premium-ad-Icon.png)
Punjab Weather Update: ਪੰਜਾਬ 'ਚ ਸੋਕੇ ਦੀ ਮਾਰ! 42 ਫੀਸਦੀ ਘੱਟ ਬਾਰਸ਼, ਫਤਿਹਗੜ੍ਹ ਸਾਹਿਬ ਦਾ ਸਭ ਤੋਂ ਬੁਰਾ ਹਾਲ
ਪੰਜਾਬ ਵਿੱਚ ਸੋਕੇ ਦੀ ਮਾਰ ਪੈ ਰਹੀ ਹੈ। ਅਗਸਤ ਦਾ ਵੀ ਅੱਧਾ ਮਹੀਨਾ ਲੰਘਣ ਵਾਲਾ ਹੈ ਪਰ ਖੁੱਲ੍ਹ ਕੇ ਬਾਰਸ਼ ਨਹੀਂ ਹੋਈ। ਪਹਿਲੀ ਜੂਨ ਤੋਂ ਬਾਰਸ਼ ਸ਼ੁਰੂ ਹੋਈ ਸੀ ਪਰ ਅਜੇ ਤੱਕ ਪੰਜਾਬ ਤੇ ਚੰਡੀਗੜ੍ਹ ਵਿੱਚ ਸਭ ਤੋਂ ਮਾੜੇ ਹਾਲਾਤ ਹਨ।
![Punjab Weather Update: ਪੰਜਾਬ 'ਚ ਸੋਕੇ ਦੀ ਮਾਰ! 42 ਫੀਸਦੀ ਘੱਟ ਬਾਰਸ਼, ਫਤਿਹਗੜ੍ਹ ਸਾਹਿਬ ਦਾ ਸਭ ਤੋਂ ਬੁਰਾ ਹਾਲ Drought conditions in Punjab 42 percent less rain in monsoon season worst condition of Fatehgarh Sahib Punjab Weather Update: ਪੰਜਾਬ 'ਚ ਸੋਕੇ ਦੀ ਮਾਰ! 42 ਫੀਸਦੀ ਘੱਟ ਬਾਰਸ਼, ਫਤਿਹਗੜ੍ਹ ਸਾਹਿਬ ਦਾ ਸਭ ਤੋਂ ਬੁਰਾ ਹਾਲ](https://feeds.abplive.com/onecms/images/uploaded-images/2024/08/09/e9f203aa05271b9a2a0243d7cb62a3231723192090564995_original.jpg?impolicy=abp_cdn&imwidth=1200&height=675)
Punjab Weather Update: ਪੰਜਾਬ ਵਿੱਚ ਸੋਕੇ ਦੀ ਮਾਰ ਪੈ ਰਹੀ ਹੈ। ਅਗਸਤ ਦਾ ਵੀ ਅੱਧਾ ਮਹੀਨਾ ਲੰਘਣ ਵਾਲਾ ਹੈ ਪਰ ਖੁੱਲ੍ਹ ਕੇ ਬਾਰਸ਼ ਨਹੀਂ ਹੋਈ। ਪਹਿਲੀ ਜੂਨ ਤੋਂ ਬਾਰਸ਼ ਸ਼ੁਰੂ ਹੋਈ ਸੀ ਪਰ ਅਜੇ ਤੱਕ ਪੰਜਾਬ ਤੇ ਚੰਡੀਗੜ੍ਹ ਵਿੱਚ ਸਭ ਤੋਂ ਮਾੜੇ ਹਾਲਾਤ ਹਨ। ਚੰਡੀਗੜ੍ਹ ਵਿੱਚ ਆਮ ਨਾਲੋਂ 53 ਫੀਸਦੀ ਘੱਟ ਮੀਂਹ ਪਿਆ ਹੈ। ਇੱਥੇ ਆਮ ਤੌਰ 'ਤੇ 506.5 ਮਿਲੀਮੀਟਰ ਵਰਖਾ ਹੁੰਦੀ ਹੈ, ਜਦੋਂਕਿ ਹੁਣ ਤੱਕ ਸਿਰਫ਼ 239.4 ਮਿਲੀਮੀਟਰ ਵਰਖਾ ਹੀ ਦਰਜ ਕੀਤੀ ਗਈ ਹੈ।
ਪੰਜਾਬ ਦੀ ਗੱਲ ਕਰੀਏ ਤਾਂ ਹੁਣ ਤੱਕ 42 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਆਮ ਤੌਰ 'ਤੇ ਇੱਥੇ 266.9 ਫ਼ੀਸਦੀ ਮੀਂਹ ਪੈਂਦਾ ਹੈ ਪਰ ਇਸ ਸਾਲ ਇੱਥੇ ਸਿਰਫ਼ 154.8 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਫਤਿਹਗੜ੍ਹ ਸਾਹਿਬ ਦੀ ਹਾਲਤ ਸਭ ਤੋਂ ਮਾੜੀ ਹੈ। ਇੱਥੇ 74 ਫੀਸਦੀ ਘੱਟ ਬਾਰਸ਼ ਹੋਈ ਹੈ। ਇਸ ਦੇ ਨਾਲ ਹੀ ਤਰਨ ਤਾਰਨ 'ਚ ਇਸ ਵਾਰ ਮੀਂਹ ਮਿਹਰਬਾਨ ਰਿਹਾ ਹੈ। ਇੱਥੇ ਆਮ ਨਾਲੋਂ 10 ਫੀਸਦੀ ਜ਼ਿਆਦਾ ਬਾਰਸ਼ ਦਰਜ ਕੀਤੀ ਗਈ ਹੈ।
ਉਧਰ, ਪੰਜਾਬ 'ਚ ਵੀਰਵਾਰ-ਸ਼ੁੱਕਰਵਾਰ ਦੀ ਅੱਧੀ ਰਾਤ ਤੋਂ ਬਾਰਸ਼ ਦੇਖਣ ਨੂੰ ਮਿਲ ਰਹੀ ਹੈ। ਇਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੀਰਵਾਰ ਨੂੰ ਇਕ ਵਾਰ ਫਿਰ ਤਾਪਮਾਨ 'ਚ ਮਾਮੂਲੀ ਵਾਧਾ ਦੇਖਿਆ ਗਿਆ। ਸੰਭਾਵਨਾਵਾਂ ਦੇ ਬਾਵਜੂਦ ਪੰਜਾਬ 'ਚ ਬਾਰਸ਼ ਅਸਾਧਾਰਨ ਹੈ, ਜਿਸ ਕਾਰਨ ਤਾਪਮਾਨ 'ਚ ਵਾਧਾ ਹੋ ਰਿਹਾ ਹੈ।
ਇਸ ਦੇ ਨਾਲ ਹੀ ਵੀਰਵਾਰ ਨੂੰ ਪੰਜਾਬ ਦੇ ਫਰੀਦਕੋਟ ਦਾ ਤਾਪਮਾਨ 36.9 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਅੱਜ ਪੰਜਾਬ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਜਦਕਿ ਕੁਝ ਥਾਵਾਂ 'ਤੇ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਭਲਕੇ ਯਾਨੀ ਸ਼ਨੀਵਾਰ ਨੂੰ ਹਿਮਾਚਲ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅਨੁਮਾਨ ਹੈ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ਤੋਂ ਇਲਾਵਾ ਹੋਰ ਇਲਾਕਿਆਂ 'ਚ ਵੀ ਹਲਕੀ ਬਾਰਸ਼ ਹੋ ਸਕਦੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)