ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿੱਚ ਨਸ਼ਾ ਛੱਡਣ ਦੇ ਚਾਹਵਾਨ ਮਰੀਜ਼ਾ ਦੀ ਆਵਾਜ਼ ਪੰਜਾਬ ਦੇ ਸਿਹਤ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਕੋਲ ਚੱਕਦਿਆ ਮੰਗ ਕੀਤੀ ਹੈ ਕਿ ਸਰਕਾਰ ਵੱਲੋਂ ਇਨਾਂ ਮਰੀਜ਼ਾ ਨੂੰ ਮੁਹੱਈਆ ਕਰਵਾਇਆ ਜਾਣ ਵਾਲੀਆ ਦਵਾਈਆਂ 1-2 ਗੋਲੀਆਂ ਦੀ ਬਜਾਏ ਦੋ ਹਫ਼ਤਿਆਂ (15 ਦਿਨ) ਦੀ ਦਿੱਤੀ ਜਾਵੇ। ਸੰਧਵਾਂ ਮੁਤਾਬਕ ਨਸ਼ੇ ਦੇ ਮਰੀਜਾਂ ਰਾਹੀਂ ਪਿੰਡਾਂ 'ਚ ਕੋਰੋਨਾ ਫੈਲਣ ਦਾ ਬਹੁਤ ਵੱਡਾ ਖਤਰਾ ਹੈ।

ਸੰਧਵਾਂ ਨੇ ਕਿਹਾ ਕਿ ਨਸ਼ਾ ਛੁਡਾਊ ਹਸਪਤਾਲਾਂ ਵਿੱਚ ਰੋਜ਼ਾਨਾ ਹੀ ਨਸ਼ਾ ਛੱਡਣ ਦੀਆਂ ਗੋਲੀਆਂ ਲੈਣ ਵਾਲੇ ਮਰੀਜ਼ਾਂ ਦੀ ਲੰਬੀਆਂ ਕਤਾਰਾਂ ਲੱਗ ਜਾਂਦੀਆਂ ਹਨ। ਇਸ ਨਾਲ ਕੋਰੋਨਾਂ ਵਰਗੀ ਭਿਆਨਕ ਬਿਮਾਰੀ ਦੇ ਫੈਲਣ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਇਨ੍ਹਾਂ ਮਰੀਜ਼ਾ ਨੂੰ ਇੱਕ ਦਿਨ ਦੀ ਇੱਕ ਗੋਲੀ ਦੇਣ ਦੀ ਬਜਾਏ ਦੋ ਹਫ਼ਤਿਆਂ ਲਈ ਨਸ਼ਾ ਛੱਡਣ ਦੀਆਂ ਗੋਲੀਆਂ ਦਿੱਤੀਆਂ ਜਾਣ ਤਾਂ ਕਿ ਮਰੀਜ਼ਾ ਦੀ ਲੰਬੀਆਂ ਕਤਾਰਾਂ ਨਾ ਲੱਗਣ।

ਸਿਹਤ ਮੰਤਰੀ ਪੰਜਾਬ ਨੂੰ ਮੰਗ ਪੱਤਰ ਦੇਣ ਉਪਰੰਤ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦੀ ਅਪੀਲ ਕਰਦੇ ਹੋਏ ਸੰਧਵਾਂ ਨੇ ਕਿਹਾ ਕਿ ਪੰਜਾਬ ਵਿੱਚ ਰਵਾਇਤੀ ਪਾਰਟੀਆਂ ਨੇ ਪੰਜਾਬ ਨੂੰ ਲੁੱਟਣ ਦੇ ਮਨਸੂਬੇ ਪੂਰੇ ਕਰਨ ਲਈ ਨੌਜਵਾਨਾਂ ਨੂੰ ਨਸ਼ੇ ਵਰਗੀ ਭਿਆਨਕ ਬਿਮਾਰੀ ਦੀ ਦਲਦਲ ਵਿੱਚ ਸੁੱਟ ਦਿੱਤਾ ਹੈ। 


ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ