ਪੜਚੋਲ ਕਰੋ

Punjab News: ਨਸ਼ਾ ਤਸਕਰੀ 'ਚ ਸ਼ਾਮਲ ਡਰੱਗ ਇੰਸਪੈਕਟਰ ਗ੍ਰਿਫਤਾਰ, ਜੇਲ 'ਚ ਬੰਦ ਸਮੱਗਲਰਾਂ ਨਾਲ ਸਬੰਧ, ਬਣਾਈ ਕਰੋੜਾਂ ਦੀ ਜਾਇਦਾਦ

ਇਸ ਮਾਮਲੇ ਦੀ ਜਾਂਚ 'ਚ ANTF ਨੇ ਦੋਸ਼ੀ ਦੇ 24 ਬੈਂਕ ਖਾਤਿਆਂ ਦੀ ਪਛਾਣ ਕੀਤੀ ਹੈ। ਜਿਸ ਵਿੱਚ 7.09 ਕਰੋੜ ਰੁਪਏ ਪਾਏ ਗਏ ਹਨ। ਸਾਰੇ ਬੈਂਕ ਖਾਤੇ ਫ੍ਰੀਜ਼ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਦੋ ਬੈਂਕ ਲਾਕਰ ਵੀ ਜ਼ਬਤ ਕੀਤੇ ਗਏ ਹਨ।

Punjab Police: ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ ਨੂੰ ਗ੍ਰਿਫ਼ਤਾਰ ਕੀਤਾ ਹੈ। ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਨੇ ਉਸ ਨੂੰ ਮੋਹਾਲੀ ਤੋਂ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਇਸ ਸਬੰਧੀ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ। ਮੁਲਜ਼ਮ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਦੇ ਸਿੱਧੇ ਸੰਪਰਕ ਵਿੱਚ ਸੀ। ਉਹ ਉਨ੍ਹਾਂ ਦੇ ਡਰੱਗ ਨੈਟਵਰਕ ਦੀ ਬਾਹਰੋਂ ਮਦਦ ਕਰਦਾ ਸੀ। ਉਹ ਗੈਰ-ਕਾਨੂੰਨੀ ਦਵਾਈਆਂ ਅਤੇ ਮੈਡੀਕਲ ਸਟੋਰਾਂ ਨਾਲ ਸਬੰਧਤ ਨਸ਼ਾ ਤਸਕਰੀ ਵਿੱਚ ਮਦਦ ਕਰ ਰਿਹਾ ਸੀ।

24 ਬੈਂਕ ਖਾਤਿਆਂ ‘ਚੋਂ ਮਿਲੇ 7.09 ਕਰੋੜ

ਇਸ ਮਾਮਲੇ ਦੀ ਜਾਂਚ 'ਚ ANTF ਨੇ ਦੋਸ਼ੀ ਦੇ 24 ਬੈਂਕ ਖਾਤਿਆਂ ਦੀ ਪਛਾਣ ਕੀਤੀ ਹੈ। ਜਿਸ ਵਿੱਚ 7.09 ਕਰੋੜ ਰੁਪਏ ਪਾਏ ਗਏ ਹਨ। ਸਾਰੇ ਬੈਂਕ ਖਾਤੇ ਫ੍ਰੀਜ਼ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਦੋ ਬੈਂਕ ਲਾਕਰ ਵੀ ਜ਼ਬਤ ਕੀਤੇ ਗਏ ਹਨ। ANTF ਨੇ ਉਸ ਕੋਲੋਂ 1.49 ਕਰੋੜ ਰੁਪਏ ਨਕਦ, 260 ਗ੍ਰਾਮ ਸੋਨਾ ਅਤੇ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਹੈ।

ਜ਼ੀਰਕਪੁਰ ਤੇ ਡੱਬਵਾਲੀ ਵਿੱਚ ਬਣਾਈਆਂ ਜਾਇਦਾਦਾਂ

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਗ਼ੈਰਕਾਨੂੰਨੀ ਢੰਗ ਨਾਲ ਕਾਫ਼ੀ ਦੌਲਤ ਇਕੱਠੀ ਕੀਤੀ ਹੈ। ਉਸ ਨੇ ਜ਼ੀਰਕਪੁਰ ਤੇ ਡੱਬਵਾਲੀ ਵਿੱਚ 2.40 ਕਰੋੜ ਰੁਪਏ ਦੀ ਅਚੱਲ ਜਾਇਦਾਦ ਬਣਾਈ ਹੋਈ ਹੈ। ਇਸ ਤੋਂ ਇਲਾਵਾ ਪੁਲਿਸ ਟੀਮਾਂ ਹੁਣ ਉਸ ਦੇ ਹੋਰ ਸਾਥੀਆਂ ਦੀ ਸ਼ਨਾਖ਼ਤ ਕਰਨ 'ਚ ਜੁਟੀਆਂ ਹੋਈਆਂ ਹਨ।

ਮਿੱਤਲ ਕਰੀਬ ਇੱਕ ਮਹੀਨੇ ਤੋਂ ਪੁਲਿਸ ਤੋਂ ਭਗੌੜਾ ਸੀ। ਪੁਲਿਸ ਵੱਲੋਂ ਇੱਕ ਮਹੀਨਾ ਪਹਿਲਾਂ ਇੱਕ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਗਿਆ ਸੀ। ਇਸ ਦੌਰਾਨ ਪੁਲਿਸ ਨੇ ਬਠਿੰਡਾ, ਮੋਹਾਲੀ, ਗਿੱਦੜਬਾਹਾ, ਜ਼ੀਰਕਪੁਰ ਤੇ ਫਤਿਹਾਬਾਦ ਸਮੇਤ ਕਈ ਥਾਵਾਂ ’ਤੇ ਛਾਪੇ ਮਾਰੇ। ਇਸ ਤੋਂ ਬਾਅਦ ਬੈਂਕ ਖਾਤਿਆਂ ਅਤੇ ਹੋਰ ਚੀਜ਼ਾਂ ਦੀ ਜਾਂਚ ਕੀਤੀ ਗਈ।

ਇਹ ਵੀ ਪੜ੍ਹੋ-Chandigarh Blast Update: ਚੰਡੀਗੜ੍ਹ ਧਮਾਕੇ ਦੇ ਮੁੱਖ ਆਰੋਪੀ ਗ੍ਰਿਫ਼ਤਾਰ, ਪੰਜਾਬ ਪੁਲਿਸ ਤੇ ਕੇਂਦਰ ਦੀਆਂ ਏਜੰਸੀਆਂ ਨੇ ਮਿਲ ਕੇ ਕੀਤੀ ਕਾਰਵਾਈ, ਜਾਣੋ ਕੌਣ ਨੇ ਦੋਸ਼ੀ ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget