(Source: ECI/ABP News)
Mansa News: ਨਸ਼ੇ ਦੀ ਓਵਰਡੋਜ਼ ਨੇ ਲਈ ਇੱਕ ਹੋਰ ਪੰਜਾਬੀ ਨੌਜਵਾਨ ਦੀ ਜਾਨ, ਪਰਿਵਾਰ ਨੇ ਦੱਸਿਆ ਪਿੰਡ 'ਚ ਸ਼ਰੇਆਮ ਵਿਕਦਾ ਨਸ਼ਾ, ਪੁਲਿਸ ਨਹੀਂ ਕਰਦੀ ਕੋਈ ਕਾਰਵਾਈ
Drug:ਪੰਜਾਬ ਦੀ ਜਵਾਨੀ ਜੋ ਕਿ ਨਸ਼ਿਆਂ ਦੇ ਦਲਦਲ ਦੇ ਵਿੱਚ ਧੱਸਦੀ ਜਾ ਰਹੀ ਹੈ। ਸਰਕਾਰ ਜੋ ਕਿ ਨਸ਼ਿਆਂ 'ਤੇ ਕਾਬੂ ਕਰਨ ਦੇ ਵੱਡੇ ਦਾਅਵੇ ਕਰਦੀ ਹੈ, ਪਰ ਇਹ ਦਾਅਵੇ ਖੋਖਲੇ ਜਾਪਦੇ ਨੇ ਜਦੋਂ ਕਿਸੇ ਨੌਜਵਾਨ ਦੀ ਮੌਤ, ਨਸ਼ੇ ਦੀ ਓਵਰਡੋਜ਼ ਕਾਰਨ ਹੋ ਜਾਂਦੀ
![Mansa News: ਨਸ਼ੇ ਦੀ ਓਵਰਡੋਜ਼ ਨੇ ਲਈ ਇੱਕ ਹੋਰ ਪੰਜਾਬੀ ਨੌਜਵਾਨ ਦੀ ਜਾਨ, ਪਰਿਵਾਰ ਨੇ ਦੱਸਿਆ ਪਿੰਡ 'ਚ ਸ਼ਰੇਆਮ ਵਿਕਦਾ ਨਸ਼ਾ, ਪੁਲਿਸ ਨਹੀਂ ਕਰਦੀ ਕੋਈ ਕਾਰਵਾਈ Drug overdose claimed life of another Punjabi, family said drugs are being sold openly in village Mansa News: ਨਸ਼ੇ ਦੀ ਓਵਰਡੋਜ਼ ਨੇ ਲਈ ਇੱਕ ਹੋਰ ਪੰਜਾਬੀ ਨੌਜਵਾਨ ਦੀ ਜਾਨ, ਪਰਿਵਾਰ ਨੇ ਦੱਸਿਆ ਪਿੰਡ 'ਚ ਸ਼ਰੇਆਮ ਵਿਕਦਾ ਨਸ਼ਾ, ਪੁਲਿਸ ਨਹੀਂ ਕਰਦੀ ਕੋਈ ਕਾਰਵਾਈ](https://feeds.abplive.com/onecms/images/uploaded-images/2024/06/29/5a3485935aa8fbb55e524a68b84064e71719663416872700_original.jpg?impolicy=abp_cdn&imwidth=1200&height=675)
Mansa News: ਪੰਜਾਬ ਦੇ ਵਿੱਚ ਨਸ਼ੇ ਦੀ ਓਵਰਡੋਜ਼ (Drug overdose) ਨਾਲ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹੈ। ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਦੂਲੋਵਾਲ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ 30 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਦੋਸ਼ ਲਾਇਆ ਹੈ ਕਿ ਪਿੰਡ ਵਿੱਚ ਖੁੱਲ੍ਹੇਆਮ ਨਸ਼ਾ ਵਿਕ ਰਿਹਾ ਹੈ, ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ ਹੈ।
ਪੁਲਿਸ ਵੱਲੋਂ ਨਹੀਂ ਕੀਤੀ ਗਈ ਕੋਈ ਕਾਰਵਾਈ
ਪਿੰਡ ਦੀ ਸਰਪੰਚ ਅਤੇ ਮ੍ਰਿਤਕ ਨੌਜਵਾਨ ਦੀ ਪਤਨੀ ਗੁਰਮੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢ ਵਿੱਚ ਨਸ਼ਾ ਵੇਚਿਆ ਜਾ ਰਿਹਾ ਸੀ, ਜਿਸ ਸਬੰਧੀ ਉਸ ਨੇ ਪੁਲਿਸ ਨੂੰ ਵੀ ਸੂਚਿਤ ਕੀਤਾ ਸੀ। ਮ੍ਰਿਤਕ ਦੀ ਪਤਨੀ ਨੇ ਦੱਸਿਆ ਉਸ ਦਾ ਪਤੀ ਨਸ਼ਾ ਕਰਕੇ ਉਸ ਦੇ ਨਾਲ ਕੁੱਟਮਾਰ ਕਰਦਾ ਸੀ। ਜਦੋਂਕਿ ਪਿੰਡ ਦੀ ਸਰਪੰਚ ਨੇ ਦੱਸਿਆ ਕਿ ਉਨ੍ਹਾਂ ਨੇ ਪਿੰਡ ਵਿੱਚ ਨਸ਼ਾ ਵਿਕਣ ਨੂੰ ਰੋਕਣ ਦੇ ਲਈ ਉਨ੍ਹਾਂ ਨੇ ਮਤਾ ਪਾ ਕੇ ਮਾਨਸਾ ਦੇ ਐਸ.ਪੀ ਨੂੰ ਵੀ ਭੇਜ ਦਿੱਤਾ ਸੀ, ਪਰ ਕੋਈ ਕਾਰਵਾਈ ਨਹੀਂ ਹੋਈ। ਪਰ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਅਤੇ ਇਨਸਾਫ਼ ਦੀ ਮੰਗ ਕੀਤੀ ਹੈ।
ਸਰਕਾਰ ਨਸ਼ੇ ਨੂੰ ਠੱਲ੍ਹ ਪਾਉਣ ਦਾ ਦਾਅਵਾ ਕਰਦੀ
ਇਸੇ ਮਾਨਸਾ ਜ਼ਿਲ੍ਹੇ 'ਚ ਨਸ਼ੇ ਖਿਲਾਫ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਨਾਂ ਦੇ ਨੌਜਵਾਨ ਨੇ ਦੱਸਿਆ ਕਿ ਉਸ ਨੇ ਨਸ਼ੇ ਖਿਲਾਫ ਕਈ ਵਾਰ ਆਵਾਜ਼ ਬੁਲੰਦ ਕੀਤੀ ਸੀ, ਪਰ ਨਸ਼ਾ ਤਸਕਰਾਂ ਅਤੇ ਪੁਲਿਸ ਦੀ ਮਿਲੀਭੁਗਤ ਕਾਰਨ ਉਸ 'ਤੇ ਕਈ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨਸ਼ਿਆਂ ਵਿਰੁੱਧ ਕਾਰਵਾਈ ਕਰ ਰਿਹਾ ਹੈ, ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਸਰਕਾਰ ਨਸ਼ੇ ਨੂੰ ਠੱਲ੍ਹ ਪਾਉਣ ਦਾ ਦਾਅਵਾ ਕਰ ਰਹੀ ਹੈ, ਪਰ ਉਨ੍ਹਾਂ ਨੂੰ ਨਸ਼ਾ ਦਿਖਾਈ ਨਹੀਂ ਦਿੰਦਾ ਹੈ। ਜਦੋਂ ਉਹ ਪਿੰਡ ਜਾ ਕੇ ਨਸ਼ਾ ਤਸਕਰਾਂ ਨੂੰ ਫੜਦਾ ਹੈ ਤਾਂ ਪ੍ਰਸ਼ਾਸਨ ਉਲਟਾ ਉਨ੍ਹਾਂ 'ਤੇ ਵੱਡੇ-ਵੱਡੇ ਇਲਜ਼ਾਮ ਲੱਗਾ ਦਿੰਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)