Faridkot News : ਫਰੀਦਕੋਟ ਦੇ ਪਿੰਡ ਢਿਲਵਾਂ ਖੁਰਦ ਦੇ ਇੱਕ 30 ਸਾਲ ਦੇ ਨੌਜਵਾਨ ਨੂੰ ਨਸ਼ਿਆਂ ਖਿਲਾਫ਼ ਆਵਾਜ਼ ਚੁੱਕਣੀ ਮਹਿੰਗੀ ਪੈ ਗਈ, ਜਿਸ ਨੂੰ ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਦੀ ਕੀਮਤ ਆਪਣੀ ਜਾਨ ਦੇ ਕੇ ਚੁਕਾਉਣੀ ਪਈ ਹੈ।
ਜਾਣਕਾਰੀ ਮੁਤਾਬਿਕ ਪਿੰਡ ਢਿਲਵਾਂ ਖੁਰਦ ਦੇ ਵਸਨੀਕ ਨੌਜਵਾਨਾਂ ਵੱਲੋਂ ਪਿੰਡ -ਪਿੰਡ 'ਚ ਵਿਕਦੇ ਆਮ ਨਸ਼ੇ ਨੂੰ ਰੋਕਣ ਲਈ ਇੱਕ ਨਸ਼ਾ ਵਿਰੋਧੀ ਕਮੇਟੀ ਬਣਾਈ ਗਈ ਸੀ। ਜਿਸ ਵੱਲੋਂ ਅੱਜ ਨਸ਼ਾ ਕਰ ਰਹੇ 2 ਨੌਜਵਾਨਾਂ ਨੂੰ ਫੜਿਆ ,ਜਿਨ੍ਹਾਂ ਨੇ ਸਭ ਦੇ ਸਾਹਮਣੇ ਮੰਨਿਆ ਕਿ ਉਨ੍ਹਾਂ ਨੇ ਪਿੰਡ ਦੇ ਹੀ ਇੱਕ ਲੜਕੇ ਤੋਂ ਨਸ਼ਾ ਖ਼ਰੀਦਿਆ ਸੀ ,ਜਿਸ ਦਾ ਉਨ੍ਹਾਂ ਨੇ ਨਾਮ ਵੀ ਲਿਆ ਪਰ ਇਨੇ 'ਚ ਉਸ ਨਸ਼ਾ ਵੇਚਣ ਵਾਲੇ ਵਿਅਕਤੀ ਨੇ ਸਭ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।
ਜਿਸ ਤੋਂ ਬਾਅਦ ਉਸ ਦਾ ਇਕ ਹੋਰ ਸਾਥੀ ਆ ਗਿਆ ,ਜਿਸ ਨੇ ਆਉਂਦੇ ਸਾਰ ਹੀ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਹਰਭਗਵਾਨ ਸਿੰਘ 'ਤੇ ਗੋਲੀ ਚਲਾ ਦਿੱਤੀ। ਜਿਸ ਨਾਲ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਫਰੀਦਕੋਟ ਦੇ ਮੈਡੀਕਲ ਹਸਪਤਾਲ ਲਿਆਂਦਾ ਗਿਆ ਪਰ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ।
ਮ੍ਰਿਤਕ ਦੇ ਸਾਥੀ ਹੈਰੀ ਨੇ ਦੱਸਿਆ ਕਿ ਹਮਲਾਵਰ ਗੋਲੀ ਚਲਾਉਣ ਤੋਂ ਬਾਅਦ ਉਥੋਂ ਭੱਜ ਗਿਆ। ਉਨ੍ਹਾਂ ਦੱਸਿਆ ਕਿ ਕਾਤਲ ਪਹਿਲਾਂ ਵੀ ਅਸਲਾ ਐਕਟ ਤਹਿਤ ਕੇਸ 'ਚ ਜੇਲ 'ਚ ਬੰਦ ਸੀ ,ਜੋ ਹੁਣ ਜਮਾਨਤ 'ਤੇ ਆਇਆ ਸੀ ਅਤੇ ਪਿੰਡ ਦਾ ਹੀ ਰਹਿਣ ਵਾਲਾ ਸੀ। ਇਸ ਸਬੰਧੀ ਇੰਸਪੈਕਟਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਰੇ ਪਹਿਲੂਆਂ ਨੂੰ ਗੋਰ ਨਾਲ ਜਾਂਚ ਕਰਨ ਅਤੇ ਮ੍ਰਿਤਕ ਦੇ ਪਰਿਵਾਰ ਦੇ ਬਿਆਨ ਲਿਖਣ ਤੋਂ ਬਾਅਦ ਸਾਰੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਾਤਲ ਨੂੰ ਫੜਨ ਲਈ ਟੀਮਾਂ ਭੇਜੀਆਂ ਗਈਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ