ਤਰਨ ਤਾਰਨ: ਪੰਜਾਬ ‘ਚ ਇਨ੍ਹੀਂ ਦਿਨੀਂ ਨਸ਼ਾ ਤਸਕਰਾਂ ਵੱਲੋਂ ਕਾਰਵਾਈ ਕਰਨ ਆਈਆਂ ਪੁਲਿਸ ਟੀਮਾਂ ‘ਤੇ ਹਮਲਿਆਂ ਦੀਆਂ ਘਟਨਾਵਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇੱਕ ਘਟਨਾ ਹੁਣ ਤਰਨ ਤਾਰਨ ਦੇ ਪਿੰਡ ਵੇਈਪੁਈ ਤੋਂ ਸਾਹਮਣੇ ਆਈ ਹੈ। ਜਿੱਥੇ ਨਸ਼ਾ ਤਸਕਰ ਨੂੰ ਫੜਨ ਗਈ ਥਾਣਾ ਗੋਇੰਦਵਾਲ ਦੀ ਪੁਲਿਸ ਟੀਮ ‘ਤੇ ਨਸ਼ਾ ਤਸਕਰਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਹਮਲਾ ਕੀਤਾ ਗਿਆ।

ਨਸ਼ਾ ਤਸਕਰ ਦੇ ਘਰ ਦੀਆਂ ਔਰਤਾਂ ਤੇ ਹੋਰਨਾਂ ਮੈਂਬਰਾਂ ਵੱਲੋਂ ਮੁਲਜ਼ਮ ਨੂੰ ਛੁਡਵਾਉਣ ਲਈ ਪੁਲਿਸ ‘ਤੇ ਹਮਲਾ ਕੀਤਾ ਗਿਆ। ਇਸ ਮੌਕੇ ਪੁਲਿਸ ਕਰਮਚਾਰੀਆਂ ਨਾਲ ਧੱਕਾ-ਮੁੱਕੀ ਕੀਤੀ ਗਈ।



ਇਸ ਸਬੰਧੀ ਪੁਲਿਸ ਨੇ ਨਿਰਮਲ ਸਿੰਘ ਸਣੇ 10 ਹੋਰ ਲੋਕਾਂ ਖਿਲਾਫ ਕੇਸ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਇਕਬਾਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਉਕਤ ਮਾਮਲੇ ‘ਚ ਸੱਤ ਲੋਕਾਂ ਦੇ ਨਾਂ ਤੇ ਬਾਕੀ ਅਣਪਛਾਤਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ ਜਿਨ੍ਹਾਂ ਦੀ ਭਾਲ ਜਾਰੀ ਹੈ।