Ludhiana News: ਖੰਨਾ ਵਿੱਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਮੀਟ ਮਾਰਕੀਟ ਵਿੱਚ 6 ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਤੌਰ 'ਤੇ ਬਣਾਏ ਗਏ ਘਰਾਂ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ। ਇਹ ਕਾਰਵਾਈ ਐਸਐਸਪੀ ਡਾ. ਜੋਤੀ ਯਾਦਵ ਦੀ ਅਗਵਾਈ ਹੇਠ ਕੀਤੀ ਗਈ।
ਨਗਰ ਕੌਂਸਲ ਨੇ ਇੱਕ ਹਫਤਾ ਪਹਿਲਾਂ ਘਰਾਂ 'ਤੇ ਚਿਪਕਾਇਆ ਸੀ ਨੋਟਿਸ
ਨਗਰ ਕੌਂਸਲ ਨੇ ਇੱਕ ਹਫ਼ਤਾ ਪਹਿਲਾਂ ਇਨ੍ਹਾਂ ਘਰਾਂ 'ਤੇ ਨੋਟਿਸ ਚਿਪਕਾ ਦਿੱਤੇ ਸਨ। ਮਕਾਨ ਮਾਲਕਾਂ ਨੂੰ ਦਸਤਾਵੇਜ਼ ਪੇਸ਼ ਕਰਨ ਦਾ ਮੌਕਾ ਦਿੱਤਾ ਗਿਆ ਸੀ। ਜਦੋਂ ਉਹ ਕੋਈ ਵੈਧ ਰਿਕਾਰਡ ਪੇਸ਼ ਨਹੀਂ ਕਰ ਸਕੇ, ਤਾਂ ਕਾਰਵਾਈ ਕੀਤੀ ਗਈ। ਇਸ ਕਾਰਵਾਈ ਵਿੱਚ ਨਸ਼ਾ ਤਸਕਰ ਅਸਲਮ, ਉਸ ਦੇ ਭਰਾਵਾਂ ਸੁਨੀਲ, ਪੱਪੂ, ਗੁਲਸ਼ਨ ਅਤੇ ਮਹਿਲਾ ਤਸਕਰ ਮਹਿੰਦਰਾ ਅਤੇ ਸ਼ਿੰਦੀ ਦੇ ਘਰ ਢਾਹ ਦਿੱਤੇ ਗਏ।
ਸਾਰਿਆਂ ਵਿਰੁੱਧ ਨਸ਼ਾ ਤਸਕਰੀ ਦੇ ਦਰਜ ਸਨ ਕਈ ਮਾਮਲੇ
ਇਨ੍ਹਾਂ ਵਿੱਚੋਂ ਸੁਨੀਲ ਬਾਬਾ ਜੇਲ੍ਹ ਵਿੱਚ ਹੈ ਅਤੇ ਅਸਲਮ ਫਰਾਰ ਹੈ। ਇਨ੍ਹਾਂ ਸਾਰਿਆਂ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਕਈ ਮਾਮਲੇ ਦਰਜ ਹਨ। ਐਸਐਸਪੀ ਨੇ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।
ਤਸਕਰਾਂ ਨੂੰ ਕਿਹਾ - ਕਾਰੋਬਾਰ ਛੱਡੋ ਜਾਂ ਨਸ਼ਾ ਛੱਡੋ
ਉਨ੍ਹਾਂ ਨੇ ਤਸਕਰਾਂ ਨੂੰ ਕਿਹਾ ਕਿ ਉਹ ਜਾਂ ਤਾਂ ਆਪਣਾ ਕਾਰੋਬਾਰ ਛੱਡ ਦੇਣ ਜਾਂ ਪੰਜਾਬ ਛੱਡ ਦੇਣ। ਬੁੱਧਵਾਰ ਨੂੰ ਪਾਇਲ ਸਬ ਡਿਵੀਜ਼ਨ ਵਿੱਚ 3 ਹੋਰ ਜਾਇਦਾਦਾਂ ਨੂੰ ਫ੍ਰੀਜ਼ ਕਰ ਦਿੱਤਾ ਗਿਆ। ਕਾਰਵਾਈ ਦੌਰਾਨ ਨਗਰ ਕੌਂਸਲ ਦੇ ਈਓ ਚਰਨਜੀਤ ਸਿੰਘ ਆਪਣੀ ਟੀਮ ਨਾਲ ਮੌਜੂਦ ਸਨ। ਪੁਲਿਸ ਨੇ ਪੂਰੇ ਆਪ੍ਰੇਸ਼ਨ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਸੰਭਾਲਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।