ਪੜਚੋਲ ਕਰੋ
(Source: ECI/ABP News)
Fazilka News : ਡਰੋਨ ਰਾਹੀਂ ਪਾਕਿਸਤਾਨ ਤੋਂ ਮੰਗਵਾਈ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਪੁਲਿਸ ਨੇ ਕੀਤੇ ਗ੍ਰਿਫਤਾਰ
Fazilka News : ਨਸ਼ਿਆਂ ਦੇ ਖਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਤਹਿਤ ਪੁਲਿਸ ਨੂੰ ਹੁਣ ਇਕ ਵੱਡੀ ਕਾਮਯਾਬੀ ਹਾਸਲ ਹੋਈ ਹੈ
![Fazilka News : ਡਰੋਨ ਰਾਹੀਂ ਪਾਕਿਸਤਾਨ ਤੋਂ ਮੰਗਵਾਈ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਪੁਲਿਸ ਨੇ ਕੀਤੇ ਗ੍ਰਿਫਤਾਰ Drug Smugglers including heroin worth crores of rupees ordered from Pakistan by drone were arrested by the Fazilka police Fazilka News : ਡਰੋਨ ਰਾਹੀਂ ਪਾਕਿਸਤਾਨ ਤੋਂ ਮੰਗਵਾਈ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਪੁਲਿਸ ਨੇ ਕੀਤੇ ਗ੍ਰਿਫਤਾਰ](https://feeds.abplive.com/onecms/images/uploaded-images/2022/11/03/29466a023a31ebac6f66eea014cd1f3b1667479131505345_original.jpg?impolicy=abp_cdn&imwidth=1200&height=675)
Drug Smugglers
Fazilka News : ਨਸ਼ਿਆਂ ਦੇ ਖਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਤਹਿਤ ਪੁਲਿਸ ਨੂੰ ਹੁਣ ਇਕ ਵੱਡੀ ਕਾਮਯਾਬੀ ਹਾਸਲ ਹੋਈ ਹੈ, ਜਿਸ ਵਿਚ ਫਾਜ਼ਿਲਕਾ ਪੁਲਿਸ ਨੇ ਸਰਹੱਦੀ ਇਲਾਕੇ ਦੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ ,ਜਿਨ੍ਹਾਂ ਤੋਂ ਕੌਮਾਂਤਰੀ ਕੀਮਤ ਦੀ ਦਸ ਕਰੋੜ ਦੀ ਹੈਰੋਇਨ ਬਰਾਮਦ ਹੋਈ ਹੈ।
ਫ਼ਾਜ਼ਿਲਕਾ ਦੇ ਐਸਐਸਪੀ ਭੁਪਿੰਦਰ ਸਿੰਘ ਨੇ ਆਪਣੇ ਦਫਤਰ ਵਿਖੇ ਪ੍ਰੈੱਸ ਕਾਨਫ਼ਰੰਸ ਕਰ ਇਸ ਗੱਲ ਦਾ ਖੁਲਾਸਾ ਕੀਤਾ ਕਿ ਉਕਤ ਆਰੋਪੀ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਹੈਰੋਇਨ ਵੇਚਣ ਦਾ ਕਾਰੋਬਾਰ ਕਰਦੇ ਨੇ ,ਜਿਨ੍ਹਾਂ ਤੋਂ ਪਾਕਿਸਤਾਨ ਤੋਂ ਮੰਗਵਾਈ ਗਈ ਕੌਮਾਂਤਰੀ ਕੀਮਤ ਦੀ ਕਰੀਬ ਦਸ ਕਰੋੜ ਦੀ 2 ਕਿਲੋ ਦਸ ਗਰਾਮ ਹੈਰੋਇਨ ਬਰਾਮਦ ਹੋਈ ਹੈ।
ਇਸ ਬਾਰੇ ਫ਼ਾਜ਼ਿਲਕਾ ਦੇ ਐਸਐਸਪੀ ਭੁਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲੀਸ ਵੱਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਇਨ੍ਹਾਂ ਤਿੰਨਾਂ ਲੋਕਾਂ ਤੋਂ ਇਹ ਹੈਰੋਇਨ ਦੀ ਬਰਾਮਦਗੀ ਹੋਈ ਹੈ ,ਜਿਹਨਾਂ ਨੂੰ ਗ੍ਰਿਫ਼ਤਾਰ ਕਰ ਹੁਣ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਇਹ ਲੋਕ ਕਦੋਂ ਤੋਂ ਕੰਮ ਕਰ ਰਹੇ ਸੀ ਤੇ ਪਾਕਿਸਤਾਨ ਤੋਂ ਕਿਸ ਤੋਂ ਇਹ ਹੈਰੋਇਨ ਦੀ ਖੇਪ ਮੰਗਵਾੲੀ ਜਾ ਰਹੀ ਹੈ, ਇਸ ਬਾਬਤ ਪੁਲਿਸ ਵੱਲੋਂ ਤਫਤੀਸ਼ ਕੀਤੀ ਜਾ ਰਹੀ ਹੈ।
ਉੱਧਰ ਆਰੋਪੀਆਂ ਨੂੰ ਜਦੋਂ ਸਵਾਲ ਕੀਤਾ ਗਿਆ ,ਉਨ੍ਹਾਂ ਦੱਸਿਆ ਕਿ ਪਾਕਿਸਤਾਨ ਤੋਂ ਡਰੋਨ ਦੇ ਜ਼ਰੀਏ ਹੈਰੋਇਨ ਮੰਗਵਾਈ ਗਈ ਹੈ, ਜਿਸ ਦੇ ਬਦਲੇ ਉਨ੍ਹਾਂ ਨੂੰ ਪੈਸੇ ਮਿਲਣੇ ਸੀ। ਪੁਲਿਸ ਦੇ ਮੁਤਾਬਕ ਇਨ੍ਹਾਂ ਦੇ ਸੰਪਰਕ ਵਿਚ ਹੋਰ ਲੋਕ ਵੀ ਨੇ, ਜਿਨ੍ਹਾਂ ਬਾਰੇ ਪੁਲੀਸ ਕੋਲ ਸਾਰੀ ਸੂਚਨਾ ਵੀ ਹੈ। ਹਾਲਾਂਕਿ ਇਸ ਬਾਬਤ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਕ੍ਰਿਕਟ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)