Punjab News: ਨਸ਼ਾ ਤਸਕਰ ਬਣਾ ਰਿਹਾ ਸੀ ਕੋਠੀ, ਪ੍ਰਸ਼ਾਸ਼ਨ ਨੇ ਚਲਾ ਦਿੱਤਾ ਬੁਲਡੋਜ਼ਰ, NDPS ਐਕਟ ਤਹਿਤ 4 ਮਾਮਲੇ ਦਰਜ
ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਹਰਜੀਤ ਸਿੰਘ ਵਿਰੁੱਧ ਚਾਰ ਐਨਡੀਪੀਐਸ ਮਾਮਲੇ ਅਤੇ ਇੱਕ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਹੈ। ਜਦੋਂ ਕਿ ਮੁਲਜ਼ਮ ਦੀ ਮਾਂ ਬਲਜੀਤ ਕੌਰ ਖ਼ਿਲਾਫ਼ ਲੜਾਈ-ਝਗੜੇ ਦੇ ਮਾਮਲੇ ਦਰਜ ਹਨ।
Punjab News: ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕੀਤੀ ਜਾ ਰਹੀ ਬੁਲਡੋਜ਼ਰ ਕਾਰਵਾਈ ਦੇ ਹਿੱਸੇ ਵਜੋਂ, ਅੱਜ (25 ਮਾਰਚ) ਅਮਲੋਹ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਕਾਰਵਾਈ ਕੀਤੀ ਗਈ। ਇਸ ਦੌਰਾਨ ਹਰਜੀਤ ਸਿੰਘ ਨਾਮਕ ਵਿਅਕਤੀ ਦੀ ਗੈਰ-ਕਾਨੂੰਨੀ ਤੌਰ 'ਤੇ ਬਣਾਈ ਗਈ ਜਾਇਦਾਦ ਨੂੰ ਢਾਹ ਦਿੱਤਾ ਗਿਆ ਜਿਸ ਜਾਇਦਾਦ ਨੂੰ ਢਾਹਿਆ ਗਿਆ ਸੀ ਉਹ ਇੱਕ ਆਲੀਸ਼ਾਨ ਘਰ ਸੀ ਜੋ ਅਜੇ ਨਿਰਮਾਣ ਅਧੀਨ ਸੀ।
ਸਾਰੇ ਸੀਨੀਅਰ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀ ਮੌਕੇ 'ਤੇ ਮੌਜੂਦ ਸਨ। ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਹਰਜੀਤ ਸਿੰਘ ਵਿਰੁੱਧ ਚਾਰ ਐਨਡੀਪੀਐਸ ਮਾਮਲੇ ਅਤੇ ਇੱਕ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਹੈ। ਜਦੋਂ ਕਿ ਮੁਲਜ਼ਮ ਦੀ ਮਾਂ ਬਲਜੀਤ ਕੌਰ ਖ਼ਿਲਾਫ਼ ਲੜਾਈ-ਝਗੜੇ ਦੇ ਮਾਮਲੇ ਦਰਜ ਹਨ।
ਪੂਰਾ ਪਰਿਵਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਸੀ। ਪਿੰਡ ਵਾਸੀਆਂ ਨੇ ਘਰ ਢਾਹੁਣ ਵਿੱਚ ਪੁਲਿਸ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕੀਤਾ। ਇਸ ਮੌਕੇ ਅਧਿਕਾਰੀਆਂ ਨੇ ਉਸਨੂੰ ਕਿਹਾ ਕਿ ਉਹ ਨਸ਼ੇ ਛੱਡ ਦੇਵੇ, ਨਹੀਂ ਤਾਂ ਉਸਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਸਰਕਾਰ ਇਸ ਵੇਲੇ ਨਸ਼ਿਆਂ ਵਿਰੁੱਧ ਇੱਕ ਵਿਸ਼ੇਸ਼ ਮੁਹਿੰਮ ਚਲਾ ਰਹੀ ਹੈ। ਇਸ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮਿਲ ਕੇ ਕੰਮ ਕਰ ਰਹੀਆਂ ਹਨ। ਇਸ ਦੇ ਨਾਲ ਹੀ ਸਰਕਾਰ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜ ਮੰਤਰੀਆਂ ਦੀ ਇੱਕ ਉੱਚ ਪੱਧਰੀ ਕਮੇਟੀ ਬਣਾਈ ਹੈ। ਇਹ ਕਮੇਟੀ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰ ਰਹੀ ਹੈ ਤੇ ਲੋਕਾਂ ਨੂੰ ਮਿਲ ਰਹੀ ਹੈ ਅਤੇ ਫੀਡਬੈਕ ਲੈ ਰਹੀ ਹੈ। ਇਸ ਤੋਂ ਇਲਾਵਾ ਪਿੰਡ ਵਿੱਚ ਸਿਹਤ ਕਮੇਟੀਆਂ ਬਣਾਈਆਂ ਗਈਆਂ ਹਨ। ਇਹ ਕਮੇਟੀਆਂ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
