Punjab news: ਹੁਸ਼ਿਆਰਪੁਰ ਦੇ ਸ਼ਹਿਰ ਉੜਮੁੜ ਟਾਂਡਾ ਵਿਖੇ ਨਸ਼ਾ ਤਸਕਰਾਂ ਵਲੋਂ ਮੌਜੂਦਾ ਸਰਕਾਰ ਦੇ ਮਹਿਲਾ ਕੌਂਸਲਰ ਦੀ ਘਰ ਵਿੱਚ ਦਾਖਲ ਹੋ ਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਪੀੜਤ ਮਹਿਲਾ ਕੌਂਸਲਰ ਦੇ ਪਰਿਵਾਰਕ ਮੈਂਬਰਾਂ ਨੇ ਬੜੀ ਜਦੋਜਹਿਦ ਕਰਕੇ ਉਨ੍ਹਾਂ ਨੂੰ ਬਚਾਇਆ ਅਤੇ ਪੁਲਿਸ ਨੇ ਆ ਕੇ ਹਮਲਾਵਰਾਂ ਨੂੰ ਬਾਹਰ ਕੱਢਿਆ। 


ਹਮਲੇ ਦੌਰਾਨ ਮਹਿਲਾ ਕੌਂਸਲਰ ਸੁੰਮਨ ਖੋਸਲਾ ਜ਼ਖ਼ਮੀ ਹੋ ਗਈ, ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉੱਥੇ ਹੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।


ਕੀ ਹੈ ਪੂਰਾ ਮਾਮਲਾ


ਘਟਨਾ ਬਾਰੇ ਦੱਸਦਿਆਂ ਹੋਇਆਂ ਪੀੜਤ ਮਹਿਲਾ ਕੌਂਸਲਰ ਸੁੰਮਨ ਖੋਸਲਾ ਨੇ ਕਿਹਾ ਕਿ ਮੇਰੇ ‘ਤੇ ਇਸ ਕਰਕੇ ਹਮਲਾ ਕੀਤਾ ਗਿਆ, ਕਿਉਂਕਿ ਨਸ਼ਾ ਤਸਕਰਾਂ ਨੂੰ ਸ਼ੱਕ ਸੀ ਕਿ ਅਸੀਂ ਉਨ੍ਹਾਂ ਵਲੋਂ ਚਿੱਟਾ ਵੇਚਣ ਦੀ ਜਾਣਕਾਰੀ ਪੁਲਿਸ ਨੂੰ ਦਿੰਦੇ ਹਾਂ।


ਸੁੰਮਨ ਖੋਸਲਾ ਨੇ ਦੱਸਿਆ ਕਿ ਹਮਲਾਵਰ ਦਾ ਮੁੰਡਾ ਚਿੱਟੇ ਦਾ ਕਾਰੋਬਾਰ ਕਰਦਾ ਸੀ, ਜਿਸ ਨੂੰ ਟਾਂਡਾ ਉੜਮੁੜ ਪੁਲਿਸ ਨੇ ਘਰੋਂ ਚਿੱਟੇ ਸਮੇਤ ਕ਼ਾਬੂ ਕਰ ਲਿਆ ਸੀ, ਜਿਸ ਕਰਕੇ ਉਨ੍ਹਾਂ ਨੇ ਮੇਰੇ 'ਤੇ ਸ਼ੱਕ ਸੀ। ਇਸ ਘਟਨਾ ਕਰਕੇ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਹੈ ਅਤੇ ਸ਼ਹਿਰ ਦੇ ਲੋਕਾਂ ਕਹਿ ਰਹੇ ਹਨ ਕਿ ਜਦੋਂ ਆਮ ਆਦਮੀ ਪਾਰਟੀ ਦੇ ਅਪਣੇ ਹੀ ਐਮ ਸੀ ਸੁਰੱਖਿਅਤ ਨਹੀਂ ਤਾਂ ਬਾਕੀ ਲੋਕਾਂ ਦਾ ਕੀ ਬਣੇਗਾ।


ਇਹ ਵੀ ਪੜ੍ਹੋ: Bathinda news: ਮੰਤਰੀ ਲਾਲਚੰਦ ਕਟਾਰੂਚੱਕ ਨੇ ਅਨਾਜ ਮੰਡੀ ਦਾ ਕੀਤਾ ਦੌਰਾ, ਕਿਹਾ - ਹੁਣ ਕੋਈ ਵੀ ਕਿਸਾਨ ਮੰਡੀਆਂ 'ਚ ਬਿਸਤਰੇ ਲਾ ਕੇ ਨਹੀਂ ਬੈਠੇਗਾ


ਇਸ ਸਬੰਧੀ ਜਦੋਂ ਡੀਐਸਪੀ ਕੁਲਵੰਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਜ਼ੁਰਮ ਕਰਨ ਵਾਲੇ ਕਿਸੇ ਵਿਅਕਤੀ ਨੂੰ ਬਖਸਿਆ ਨਹੀਂ ਜਾਵੇਗਾ ਪਰ ਦੂਜੇ ਪਾਸੇ ਹਮਲਾ ਕਰਨ ਵਾਲੇ ਨੇ ਦੋਸ਼ਾਂ ਨੂੰ ਨਕਾ ਕਰ ਰਹੇ ਹਨ। ਹੁਣ ਵੇਖਣਾ ਹੋਵੇਗਾ ਕਿ ਅਸਲ ਦੋਸ਼ੀ ਫੜੇ ਜਾਂਦੇ ਹਨ ਜਾਂ ਨਹੀਂ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: AAP ਸਰਕਾਰ ਨੇ ਪੰਜਾਬ 'ਚ ਰੋਕਿਆ 10 ਹਜ਼ਾਰ ਕਰੋੜ ਦਾ ਨਿਵੇਸ਼; 2 ਹਜ਼ਾਰ ਰੁਜ਼ਗਾਰ ਵੀ ਮਰਿਆ ! ਮਜੀਠੀਆ ਦਾ ਵੱਡਾ ਇਲਜ਼ਾਮ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।