Punjab News: ਜੇਲ੍ਹ ਵਿੱਚ ਨਸ਼ੇ ਦੀ ਸਪਲਾਈ 'ਤੇ ਪੰਜਾਬ ਸਰਕਾਰ ਨੇ ਸਖਤ ਐਕਸ਼ਨ ਲਿਆ ਹੈ। ਮਾਨਸਾ ਜੇਲ੍ਹ ਦੇ ਦੋ ਸਹਾਇਕ ਸੁਪਰਡੈਂਟਾਂ ਸਣੇ 6 ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਜੇਲ੍ਹ ਵਿਭਾਗ ਵੱਲੋਂ ਇਹ ਐਕਸ਼ਨ ਜੇਲ੍ਹ ਅੰਦਰ ਨਸ਼ਿਆਂ ਦੀ ਸਪਲਾਈ ਦਾ ਖੁਲਾਸਾ ਹੋਣ ਮਗਰੋਂ ਲਿਆ ਹੈ। ਇਹ ਖੁਲਾਸਾ ਜ਼ਿਲ੍ਹਾ ਜੇਲ੍ਹ ਮਾਨਸਾ ਤੋਂ ਰਿਹਾਅ ਹੋਏ ਬੰਦੀ ਸੁਭਾਸ਼ ਕੁਮਾਰ ਅਰੋੜਾ ਵੱਲੋਂ ਕੀਤਾ ਗਿਆ ਸੀ।
ਹਾਸਲ ਜਾਣਕਾਰੀ ਮੁਤਾਬਕ ਨਸ਼ਿਆਂ ਦੇ ਮਾਮਲੇ ਵਿੱਚ ਸੁਰਖ਼ੀਆਂ ਵਿੱਚ ਆਈ ਮਾਨਸਾ ਜ਼ਿਲ੍ਹਾ ਜੇਲ੍ਹ ਵਿੱਚ ਨਸ਼ੇ ਦੀ ਕਥਿਤ ਤੌਰ ’ਤੇ ਸਪਲਾਈ ਹੋਣ ਦੇ ਮਾਮਲੇ ’ਚ ਜੇਲ੍ਹ ਦੇ ਦੋ ਸਹਾਇਕ ਸੁਪਰਡੈਂਟਾਂ ਸਮੇਤ 6 ਮੁਲਾਜ਼ਮਾਂ ਨੂੰ ਜੇਲ੍ਹ ਵਿਭਾਗ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਬਕਾਇਦਾ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ, ਜੇਲ੍ਹਾਂ ਪੰਜਾਬ ਅਰੁਨਪਾਲ ਸਿੰਘ ਵੱਲੋਂ ਪੱਤਰ ਜਾਰੀ ਕਰਕੇ ਨਿਰਦੇਸ਼ ਦਿੱਤੇ ਗਏ ਹਨ।
ਇਸ ਪੱਤਰ ਅਨੁਸਾਰ ਜ਼ਿਲ੍ਹਾ ਜੇਲ੍ਹ ਮਾਨਸਾ ਤੋਂ ਰਿਹਾਅ ਹੋਏ ਬੰਦੀ ਸੁਭਾਸ਼ ਕੁਮਾਰ ਅਰੋੜਾ ਵੱਲੋਂ ਮੀਡੀਆ ਵਿੱਚ ਖੁਲਾਸਾ ਕੀਤਾ ਗਿਆ ਸੀ ਕਿ ਮਾਨਸਾ ਜੇਲ੍ਹ ਵਿੱਚ ਬੰਦ ਆਰਥਿਕ ਪੱਖੋਂ ਤਕੜੇ ਕੈਦੀ/ਮੁਲਜ਼ਮ ਜੇਲ੍ਹ ਅਧਿਕਾਰੀਆਂ ਨੂੰ ਪੈਸੇ ਦੇ ਕੇ ਨਸ਼ਿਆਂ ਸਮੇਤ ਹਰ ਸੁੱਖ ਸਹੂਲਤ ਦਾ ਆਨੰਦ ਮਾਣਦੇ ਹਨ। ਸੁਭਾਸ਼ ਕੁਮਾਰ ਨੇ ਜੇਲ੍ਹ ਵਿੱਚ ਮੋਬਾਈਲਾਂ ਦੀ ਬੇਝਿਜਕ ਹੁੰਦੀ ਵਰਤੋ ਬਾਰੇ ਵੀ ਦੋਸ਼ ਲਾ ਕੇ ਜਾਣਕਾਰੀ ਦਿੱਤੀ ਸੀ।
ਜੇਲ੍ਹ ਵਿਭਾਗ ਦੇ ਏਡੀਜੀਪੀ ਅਰੁਨਪਾਲ ਸਿੰਘ ਵੱਲੋਂ ਜਾਰੀ ਪੱਤਰ ਮੁਤਾਬਿਕ ਵਿਭਾਗ ਵੱਲੋਂ ਦੋਸ਼ਾਂ ਦੀ ਪੜਤਾਲ ਮਗਰੋਂ ਮਾਨਸਾ ਜੇਲ੍ਹ ਦੇ ਸਹਾਇਕ ਸੁਪਰਡੈਂਟ ਭਿਵਮ ਤੇਜ ਸਿੰਗਲਾ ਤੇ ਕੁਲਜੀਤ ਸਿੰਘ ਤੋਂ ਇਲਾਵਾ ਵਾਰਡਰ ਨਿਰਮਲ ਸਿੰਘ, ਹਰਪ੍ਰੀਤ ਸਿੰਘ, ਸੁਖਵੰਤ ਸਿੰਘ ਤੇ ਹਰਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।
ਇਹ ਵੀ ਪੜ੍ਹੋ: Viral Video: ਦੋ ਤੇਜ਼ ਰਫ਼ਤਾਰ ਟਰੇਨਾਂ ਵਿਚਕਾਰ ਫਸਿਆ ਘੋੜਾ, ਇਸ ਤਰ੍ਹਾਂ ਬਚੀ ਉਸਦੀ ਜਾਨ - ਦੇਖੋ ਇਹ ਵੀਡੀਓ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Byju Layoff: ਬਾਈਜੂ ਤੋਂ 4500 ਲੋਕਾਂ ਦੀ ਜਾ ਸਕਦੀ ਆ ਨੌਕਰੀ, ਕੰਪਨੀ 'ਚ ਵੱਡੇ ਪੱਧਰ 'ਤੇ ਪੁਨਰਗਠਨ ਦੀ ਤਿਆਰੀ