Punjab News: ਪੰਜਾਬ ਵਿੱਚ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਮੁੜ ਪੁੱਛਗਿੱਛ ਕਰੇਗੀ। ਇਸੇ ਮਹੀਨੇ ਜਾਂਚ ਹੋਵੇਗੀ। SIT ਨੇ ਮਜੀਠੀਆ ਨੂੰ 18 ਜੂਨ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਉਸ ਨੂੰ ਪੁੱਛਗਿੱਛ ਲਈ ਪਟਿਆਲਾ ਪੁਲਿਸ ਲਾਈਨ ਵਿਖੇ ਪੇਸ਼ ਹੋਣਾ ਪਵੇਗਾ।
ਇਸ ਮਾਮਲੇ ਦੀ ਜਾਂਚ ਪਟਿਆਲਾ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਵੱਲੋਂ ਕੀਤੀ ਜਾ ਰਹੀ ਹੈ। ਪਰ ਲੋਕ ਸਭਾ ਚੋਣਾਂ ਪਹਿਲਾਂ ਹੋਣ ਕਰਕੇ ਇਹ ਮਾਮਲਾ ਠੰਢਾ ਪੈ ਗਿਆ ਸੀ। ਅਪ੍ਰੈਲ ਤੋਂ ਮਈ ਤੱਕ ਕਿਸੇ ਤੋਂ ਵੀ ਪੁੱਛਗਿੱਛ ਨਹੀਂ ਕੀਤੀ ਗਈ ਸੀ। ਪਰ ਜਿਵੇਂ ਹੀ ਚੋਣਾਂ ਖਤਮ ਹੋਈਆਂ ਹਨ, ਜਾਂਚ ਨੇ ਫਿਰ ਤੋਂ ਤੇਜ਼ੀ ਫੜ ਲਈ ਹੈ। ਇਸ ਤੋਂ ਪਹਿਲਾਂ ਮਜੀਠੀਆ ਦੇ ਕਰੀਬੀ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਮਜੀਠੀਆ ਤੋਂ ਜਾਇਦਾਦ ਅਤੇ ਹੋਰ ਦਸਤਾਵੇਜ਼ ਵੀ ਮੰਗੇ ਗਏ।
ਇਸ ਸਾਲ ਦੀ ਸ਼ੁਰੂਆਤ ਵਿੱਚ ਮਜੀਠੀਆ ਮਾਮਲੇ ਵਿੱਚ ਇੱਕ ਨਵੀਂ ਐਸਆਈਟੀ ਬਣਾਈ ਗਈ ਸੀ। ਐਸਆਈਟੀ ਦੀ ਜ਼ਿੰਮੇਵਾਰੀ ਪਟਿਆਲਾ ਰੇਂਜ ਦੇ ਡੀਆਈਜੀ ਐਚਐਸ ਭੁੱਲਰ ਨੂੰ ਦਿੱਤੀ ਗਈ ਹੈ। ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਸਰਕਾਰ ਨੇ ਐਸਆਈਟੀ ਦਾ ਪੁਨਰਗਠਨ ਕੀਤਾ ਸੀ। ਐਸਆਈਟੀ ਵਿੱਚ ਡੀਆਈਜੀ ਭੁੱਲਰ ਤੋਂ ਇਲਾਵਾ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਅਤੇ ਧੂਰੀ ਦੇ ਐਸਪੀ ਯੋਗੇਸ਼ ਸ਼ਰਮਾ ਅਤੇ ਕੁਝ ਹੋਰ ਅਧਿਕਾਰੀ ਸ਼ਾਮਲ ਸਨ। ਐਸਆਈਟੀ ਨੇ ਉਸ ਤੋਂ ਤਿੰਨ ਤੋਂ ਚਾਰ ਵਾਰ ਪੁੱਛਗਿੱਛ ਕੀਤੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਕਿਸਾਨਾਂ ਦੇ ਅੰਦੋਲਨ ਕਾਰਨ ਪੁੱਛਗਿੱਛ 'ਚ ਦਿੱਕਤ ਆਈ ਸੀ।
ਪੁਲਿਸ ਨੇ ਮਜੀਠੀਆ ਖ਼ਿਲਾਫ਼ ਇਹ ਕੇਸ ਤਿੰਨ ਸਾਲ ਪਹਿਲਾਂ 20 ਦਸੰਬਰ 2021 ਨੂੰ ਕਾਂਗਰਸ ਸਰਕਾਰ ਵੇਲੇ ਦਰਜ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਜੇਲ੍ਹ ਵੀ ਜਾਣਾ ਪਿਆ। 5 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ। ਮਜੀਠੀਆ ਨੇ ਦੋਸ਼ ਲਾਇਆ ਹੈ ਕਿ ਜਿਸ ਕੇਸ ਵਿੱਚ ਉਹ ਜੇਲ੍ਹ ਤੋਂ ਬਾਹਰ ਆਏ ਹਨ, ਉਸ ਵਿੱਚ ਹਾਲੇ ਤੱਕ ਕੋਈ ਚਾਰਜਸ਼ੀਟ ਦਾਖ਼ਲ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਉਸ ਕੋਲੋਂ ਕੋਈ ਰਿਕਵਰੀ ਨਹੀਂ ਹੋਈ ਹੈ।
ਇਹ ਵੀ ਪੜ੍ਹੋ: Oath Ceremony: ਲੋਕਾਂ ਨੇ ਹਰਾਈ ਪਰ ਮੋਦੀ ਨੇ ਦਿੱਲੀ ਬੁਲਾਈ ਪਰਮਪਾਲ ਕੌਰ, ਕਿਹਾ-ਤੀਜੀ ਵਾਰ ਸਰਕਾਰ ਬਣਨ ਨਾਲ ਵਿਕਾਸ ਨੂੰ ਮਿਲੇਗਾ ਹੁਲਾਰਾ