ਬਰਨਾਲਾ: ਬਰਨਾਲਾ ਸ਼ਹਿਰ ਦੇ ਰਿਹਾਇਸ਼ੀ ਇਲਾਕੇ ਵਿੱਚ ਬੀਤੇ ਕੱਲ ਇੱਕ ਨਵਵਿਆਹੁਤਾ ਔਰਤ ਦਾ ਉਸਦੇ ਘਰ ਵਿੱਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਜਿਸ ਉੱਤੇ ਪੁਲਿਸ ਪ੍ਰਸ਼ਾਸਨ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਸੀ।
ਜ਼ਿਲ੍ਹਾ ਬਰਨਾਲਾ ਦੀ ਪੁਲਿਸ ਨੇ 24 ਘੰਟੀਆਂ ਵਿੱਚ ਮੁਲਜ਼ਮ ਨੂੰ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕਰ ਲਈ ਹੈ। ਬਰਨਾਲਾ ਡੀਐਸਪੀ ਨੇ ਗੱਲ ਕਰਦੇ ਦੱਸਿਆ ਕਿ ਔਰਤ ਮਨਜੀਤ ਕੌਰ ਦਾ ਕਤਲ ਕਰਨ ਵਾਲਾ ਉਸਦਾ ਪਤੀ ਹੈ। ਜੋ ਇੱਕ ਨਸ਼ੇ ਦਾ ਆਦੀ ਹੈ ਅਤੇ ਉਸਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਡੀਐਸਪੀ ਬਰਨਾਲਾ ਬ੍ਰਿਜ ਮੋਹਨਪੁਲਿਸ ਨੇ ਦੱਸਿਆ ਕਿ ਮੁਲਜ਼ਮ ਕੱਲ ਮੌਕੇ ਤੋਂ ਫਰਾਰ ਸੀ।ਪਰ ਪੁਲਿਸ ਪ੍ਰਸ਼ਾਸਨ ਵਲੋਂ ਗ੍ਰਿਫਤਾਰ ਕਰ ਲਿਆ ਗਿਆ।ਜਿਸਦੇ ਖਿਲਾਫ 302 ਦਾ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਦੱਸ ਦਈਏ ਕਿ ਬੀਤੇ ਕੱਲ ਦਿਨ ਦਿਹਾੜੇ ਵਿਆਹੁਤਾ ਔਰਤ ਮਨਜੀਤ ਕੌਰ ਦਾ ਉਸਦੇ ਘਰ ਵਿੱਚ ਹੀ ਕਤਲ ਕੀਤਾ ਗਿਆ ਸੀ। ਜਿਸਦੀ ਪੁਲਿਸ ਵੱਲੋਂ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਅਤੇ ਅੱਜ ਕਾਤਲ ਪਤੀ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਤਪਦੀ ਗਰਮੀ 'ਚ ਚਲਾਉਂਦੇ ਹੋ CNG ਕਾਰ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ