ਪੜਚੋਲ ਕਰੋ
Advertisement
(Source: ECI | ABP NEWS)
ਨਸ਼ਾ ਤਸਕਰੀ ਦਾ ਗਰੋਹ ਕਾਬੂ
ਤਰਨ ਤਾਰਨ: ਪੁਲਿਸ ਨੇ ਤਿੰਨ ਤਸਕਰਾਂ ਨੂੰ ਹੈਰੋਇਨ ਤੇ ਹਥਿਆਰਾਂ ਸਣੇ ਕਾਬੂ ਕੀਤਾ ਹੈ। ਨਾਕੇ 'ਤੇ ਇਨ੍ਹਾਂ ਦੀ ਇਨੋਵਾ ਗੱਡੀ ਦੀ ਤਲਾਸ਼ੀ ਦੌਰਾਨ ਪੰਜ ਕਿਲੋ ਹੈਰੋਇਨ, ਇੱਕ ਪਿਸਤੌਲ, ਰੌਂਦ ਤੇ 32 ਲੱਖ ਰੁਪਏ ਦੀ ਭਾਰਤੀ ਕਰੰਸੀ 500 ਤੇ 100 ਦੇ ਨੋਟ ਬਰਾਮਦ ਕੀਤੇ ਹਨ।
ਐਸ.ਐਸ.ਪੀ. ਮਨਮੋਹਨ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਨਸੀਬ ਸਿੰਘ ਤੇ ਕੁਲਦੀਪ ਸਿੰਘ ਵਾਸੀ ਠੱਠੀ ਜੈਮਲ ਸਿੰਘ ਤੇ ਗੁਰਭੇਜ ਸਿੰਘ ਉਰਫ ਭੇਜਾ ਵਾਸੀ ਮਦਰ ਮਥਰਾ ਨੇ ਰਲ ਕੇ ਸਮਲਿੰਗ ਕਰਨ ਲਈ ਗਰੋਹ ਬਣਾਇਆ ਹੋਇਆ ਹੈ। ਇਹ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਪਲਾਈ ਕਰਦੇ ਹਨ। ਪੁਲਿਸ ਨੇ ਨਾਕਾਬੰਦੀ ਦੌਰਾਨ ਇਨ੍ਹਾਂ ਨੂੰ ਕਾਬੂ ਕਰ ਲਿਆ।
ਉਨ੍ਹਾਂ ਕਿਹਾ ਕਿ ਮੁਲਜ਼ਮਾਂ ਤੋਂ ਪੁੱਛਗਿਛ ਜਾਰੀ ਹੈ। ਇਨ੍ਹਾਂ ਤੋਂ ਹੋਰ ਸੁਰਾਗ ਮਿਲਣ ਦੇ ਆਸਾਰ ਹਨ। ਮੁਲਜ਼ਮਾਂ ਨੇ ਦੱਸਿਆ ਹੈ ਕਿ ਇੱਕ ਬੰਦਾ ਦਿੱਲੀ ਵੱਲੋਂ ਆਉਂਦਾ ਸੀ ਤੇ ਉਹ ਪੈਸੇ ਦਿੰਦਾ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement