ਪੜਚੋਲ ਕਰੋ
ਪੰਚਾਇਤੀ ਚੋਣਾਂ 'ਚ ਵਹੇ ਸ਼ਰਾਬ ਤੇ ਨਸ਼ਿਆਂ ਦੇ ਦਰਿਆ!

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਇਲਜ਼ਾਮ ਲਾਇਆ ਹੈ ਕਿ ਉਮੀਦਵਾਰ ਪੰਚਾਇਤੀ ਚੋਣਾਂ 'ਚ ਨਸ਼ੇ ਦੀਆਂ ਨਦੀਆਂ ਵਹਾ ਰਹੇ ਹਨ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਵਾਇਤੀ ਦਲਾਂ ਅਕਾਲੀ-ਭਾਜਪਾ ਤੇ ਕਾਂਗਰਸ ਦਰਮਿਆਨ ਲੋਕਤੰਤਰ ਦੀ ਬੁਨਿਆਦ ਮੰਨੀ ਜਾਂਦੀ ਪੰਚਾਇਤੀ ਰਾਜ ਪ੍ਰਣਾਲੀ ਨੂੰ ਤਬਾਹ ਕਰਨ ਦੀ ਹੋੜ 'ਚ ਲੱਗੀ ਹੋਈ ਹੈ। ਪਿੰਡਾਂ 'ਚ ਸ਼ਰਾਬ ਤੇ ਹੋਰ ਨਸ਼ਿਆਂ ਰਾਹੀਂ ਵੋਟਰਾਂ ਨੂੰ ਭਰਮਾਉਣ ਦੀਆਂ ਖੁੱਲ੍ਹੇਆਮ ਕੋਸ਼ਿਸ਼ਾਂ ਜਾਰੀ ਹਨ।

ਹੋਰ ਪੜ੍ਹੋ























