ਚੰਡੀਗੜ੍ਹ: ਨਸ਼ਾ ਤਸਕਰੀ ਮਾਮਲੇ (Drug Trafficking Case) ਵਿੱਚ ਘਿਰੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ (Bikram Majithia) ਨੂੰ ਗ੍ਰਿਫਤਾਰੀ ਦਾ ਖਤਰਾ ਹੈ। ਮਜੀਠੀਆ ਨੂੰ ਖਦਸ਼ਾ ਹੈ ਕਿ ਪੁਲਿਸ ਉਸਨੂੰ ਹਿਰਾਸਤ ਵਿੱਚ ਲੈ ਕੇ ਉਸ ’ਤੇ ਤਸ਼ੱਦਦ ਢਾਹੁਣਾ ਤੇ ਬੇਇੱਜ਼ਤ ਕਰਨਾ ਚਾਹੁੰਦੀ ਹੈ। ਇਹ ਦਾਅਵਾ ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ (Punjab and Haryana High Court) ਵਿੱਚ ਅਰਜ਼ੀ ਦਾਖਲ ਕਰਕੇ ਕੀਤਾ ਹੈ। ਮਜੀਠੀਆ ਇਸ ਵੇਲੇ ਅੰਤ੍ਰਿਮ ਜ਼ਮਾਨਤ 'ਤੇ ਚੱਲ ਰਹੇ ਹਨ ਤੇ ਉਨ੍ਹਾਂ ਦੀ ਪੱਕੀ ਜ਼ਮਾਨਤ ਬਾਰੇ ਸੁਣਵਾਈ ਅਜੇ ਚੱਲ ਰਹੀ ਹੈ।


ਬਿਕਰਮ ਮਜੀਠੀਆ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਾਖਲ ਕਰਕੇ ਅਦਾਲਤ ਨੂੰ ਦੱਸਿਆ ਹੈ ਕਿ ਉਸ ਨੂੰ ਹਿਰਾਸਤ ਵਿੱਚ ਲੈਣ ਦੀ ਮਨਸ਼ਾ ਨਿਰਪੱਖ ਜਾਂਚ ਕਰਨ ਦੀ ਨਹੀਂ ਸਗੋਂ ਹਿਰਾਸਤ ਵਿੱਚ ਲੈ ਕੇ ਉਸ ’ਤੇ ਤਸ਼ੱਦਦ ਢਾਹੁਣਾ ਤੇ ਬੇਇੱਜ਼ਤ ਕਰਨਾ ਹੈ।


ਮਜੀਠੀਆ ਨੇ ਇਸ ਸਬੰਧ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਇੱਕ ਬਿਆਨ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਨੇ ਆਪਣੇ ਵਕੀਲ ਡੀਐਸ ਸੋਬਤੀ ਤੇ ਅਰਸ਼ਦੀਪ ਸਿੰਘ ਚੀਮਾ ਰਾਹੀਂ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਹੈ। ਉਨ੍ਹਾਂ ਕਿਹਾ ਕਿ ਡਰਗੱਜ਼ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਕੀਤੀ ਗਈ ਜਾਂਚ ਸਿਆਸਤ ਤੋਂ ਪ੍ਰੇਰਿਤ ਹੈ ਤੇ ਇੱਕ-ਪਾਸੜ ਹੈ।


ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮਜੀਠੀਆ ਦੀ ਅੰਤ੍ਰਿਮ ਜ਼ਮਾਨਤ 24 ਜਨਵਰੀ ਤੱਕ ਵਧਾ ਦਿੱਤੀ ਗਈ ਹੈ। ਹਾਈ ਕੋਰਟ ਦੇ ਹੁਕਮਾਂ ’ਤੇ ਉਹ ਕਈ ਵਾਰ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋ ਚੁੱਕੇ ਹਨ।



ਇਹ ਵੀ ਪੜ੍ਹੋ: Punjab Election 2022: ਪੰਜਾਬ 'ਚ ਕੌਣ ਬਣਾ ਸਕਦਾ ਸਰਕਾਰ? ਕਿਹੜੀ ਪਾਰਟੀ ਨੂੰ ਮਿਲ ਸਕਦੀਆਂ ਕਿੰਨੀਆਂ ਸੀਟਾਂ ? ਤਾਜ਼ਾ ਸਰਵੇਖਣ 'ਚ ਹੈਰਾਨ ਕਰਨ ਵਾਲੇ ਨਤੀਜੇ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904