ਅੰਮ੍ਰਿਤਸਰ: ਪੁਲਿਸ ਵੱਲੋਂ 5 ਕਿਲੋ ਚਰਸ ਸਮੇਤ ਇੱਕ ਸ਼ਖਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦਾ ਨਾਂਅ ਬਰਜੇਸ਼ ਤਿਵਾੜੀ ਹੈ ਤੇ ਉਹ ਬਿਹਾਰ ਦਾ ਰਹਿਣ ਵਾਲਾ ਹੈ।
ਏ.ਡੀ.ਸੀ.ਪੀ (ਕ੍ਰਾਈਮ) ਲਖਬੀਰ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਇਹ ਗ੍ਰਿਫਤਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਸ਼ਖਸ ਵਲੋਂ ਬਿਹਾਰ ਤੋਂ ਲਿਆ ਕੇ ਸ਼ਹਿਰ ਵਿੱਚ ਚਰਸ ਵੇਚੀ ਹੈ।
ਪੁਲਿਸ ਨੇ ਇੱਕ ਖਾਸ ਟੀਮ ਬਣਾ ਕਿ ਇਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਸੀ। ਜਦੋਂ ਪੁਲਿਸ ਨੂੰ ਇਹ ਇਤਲਾਹ ਮਿਲੀ ਕਿ ਮੁਲਜ਼ਮ ਛੇਹਰਟਾ ਇਲਾਕੇ
ਵਿੱਚ ਹੈ ਤਾਂ ਉਨ੍ਹਾਂ ਨੇ ਇਲਾਕੇ ਵਿੱਚ ਨਾਕਾਬੰਦੀ ਕਰ ਦਿੱਤੀ। ਨਾਕਾਬੰਦੀ ਦੌਰਾਨ ਪੁਲਿਸ ਨੇ ਮੁਲਜ਼ਮ ਬਰਜੇਸ਼ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਕੋਲੋਂ ਸਖਤੀ ਨਾਲ ਕੀਤੀ ਗਈ ਪੁੱਛ-ਗਿੱਛ ਤੋਂ ਬਾਅਦ ਉਸਦੀ ਨਿਸ਼ਾਨਦੇਹੀ ਤੇ 5 ਕਿਲੋ ਚਰਸ ਬਰਾਮਦ ਕੀਤੀ।