Drugs in Punjab: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਾ ਖਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਦੂਜੇ ਪਾਸੇ ਹਰ ਰੋਜ਼ ਨੌਜਵਾਨ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ। ਹੁਣ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟੜਾ ਵਿੱਚ 28 ਸਾਲਾ ਨੌਜਵਾਨ ਹਰਜਿੰਦਰ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਵਿੱਚ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਰੋਸ ਹੈ।
ਪਰਿਵਾਰ ਨੇ ਕਿਹਾ ਹੈ ਕਿ ਉਨ੍ਹਾਂ ਦਾ ਲੜਕਾ ਕਾਫੀ ਸਮੇਂ ਤੋਂ ਨਸ਼ੇ ਦੇ ਚੁੰਗਲ 'ਚ ਫਸਿਆ ਹੋਇਆ ਸੀ। ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ ਪਰ ਅੱਜ ਉਹ ਨਸ਼ੇ ਕਾਰਨ ਆਪਣੀ ਜਾਨ ਗੁਆ ਬੈਠਾ ਹੈ। ਉਨ੍ਹਾਂ ਦੇ ਪਿੰਡ ਤੇ ਜ਼ਿਲ੍ਹੇ ਵਿੱਚ ਚਿੱਟੇ ਸਮੇਤ ਮੈਡੀਕਲ ਨਸ਼ਾ ਲਗਾਤਾਰ ਵੱਧ ਰਿਹਾ ਹੈ ਪਰ ਕਿਸੇ ਵੀ ਪ੍ਰਸ਼ਾਸਨ ਜਾਂ ਸਰਕਾਰ ਦੇ ਨੁਮਾਇੰਦੇ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਿਸ ਦਾ ਖ਼ਮਿਆਜ਼ਾ ਅੱਜ ਪਰਿਵਾਰ ਨੂੰ ਭੁਗਤਣਾ ਪੈ ਰਿਹਾ ਹੈ।
ਨਸ਼ੇ ਦੀ ਓਵਰਡੋਜ਼ ਨਾਲ ਆਪਣੀ ਜਾਨ ਗੁਆਉਣ ਵਾਲੇ ਦੇ ਪਰਿਵਾਰ ਵਾਲਿਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ 'ਚ ਬਦਲਾਅ ਦੇ ਨਾਂ 'ਤੇ ਆਈ ਸੀ ਪਰ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਸਰਕਾਰ ਨੂੰ ਜ਼ਮੀਨੀ ਪੱਧਰ 'ਤੇ ਕੰਮ ਕਰਨਾ ਚਾਹੀਦਾ ਹੈ ਤੇ ਨਸ਼ੇ ਨੂੰ ਜੜ੍ਹੋਂ ਪੁੱਟਣਾ ਚਾਹੀਦਾ ਹੈ। ਸਰਕਾਰ ਨੂੰ ਹੁਣ ਆਪਣੀ ਨੀਂਦ ਤੋਂ ਜਾਗਣਾ ਚਾਹੀਦਾ ਹੈ। ਉਨ੍ਹਾਂ ਦਾ ਇਕਲੌਤਾ ਪੁੱਤਰ ਜਿਵੇਂ ਨਸ਼ੇ ਨੇ ਤਬਾਹ ਕਰ ਦਿੱਤਾ ਹੈ, ਕਿਸੇ ਹੋਰ ਦਾ ਚਿਰਾਗ ਨਹੀਂ ਬੁੱਝਣਾ ਚਾਹੀਦਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।