Punjab News: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵੱਲੋਂ ਹੁਸ਼ਿਆਰਪੁਰ ਵਿਖੇ ਸੱਤਾਧਾਰੀ ਸਰਕਾਰ ਖਿਲਾਫ ਵਿਸ਼ਾਲ ‘ਨਸ਼ਾ ਵਿਰੋਧੀ’ ਧਰਨਾ ਦਿੱਤਾ ਗਿਆ। ਕਾਂਗਰਸ ਪਾਰਟੀ ਦੀ ਪੰਜਾਬ ਇਕਾਈ ਨੇ ਨਸ਼ਿਆਂ ਵਿਰੁੱਧ ਆਪਣਾ ਪਹਿਲਾ ਧਰਨਾ ਅਬੋਹਰ ਵਿੱਚ ਦਿੱਤਾ ਸੀ ਅਤੇ ਕਿਹਾ ਸੀ ਕਿ ਜੇਕਰ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਬਚਾਉਣ ਲਈ ਕੋਈ ਠੋਸ ਕਦਮ ਨਾ ਚੁੱਕੇ ਗਏ ਤਾਂ ਉਹ ਸੂਬੇ ਭਰ ਵਿੱਚ ਇਹ ਧਰਨੇ ਜਾਰੀ ਰੱਖੇਗੀ।


ਪੰਜਾਬ ਕਾਂਗਰਸ ਪ੍ਰਧਾਨ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ‘ਬਦਲਾਵ’ ਦੇ ਨਾਂ ’ਤੇ ਤਿੰਨ ਮਹੀਨਿਆਂ ਵਿੱਚ ਨਸ਼ਿਆਂ ਦੇ ਖਾਤਮੇ ਦਾ ਝੂਠਾ ਵਾਅਦਾ ਕਰਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ। ਵੜਿੰਗ ਨੇ ਕਿਹਾ ਕਿ ‘ਆਪ’ ਆਗੂਆਂ ਦੀ ਅਣਗਹਿਲੀ ਕਾਰਨ ਸੂਬੇ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਹੋਈਆਂ ਹਨ ਅਤੇ ਉਨ੍ਹਾਂ ਦੀ ਅਯੋਗਤਾ ਨੇ ਨਸ਼ਾ ਤਸਕਰਾਂ ਨੂੰ ਉਨ੍ਹਾਂ ਦੀ ਸਰਪ੍ਰਸਤੀ ਹੇਠ ਵਧਣ-ਫੁੱਲਣ ਲਈ ਮੌਕਾ ਦਿੱਤਾ ਹੈ। ਵੜਿੰਗ ਨੇ ਦੋਸ਼ ਲਾਇਆ ਕਿ ‘ਆਪ’ ਦੇ ਕਾਰਜਕਾਲ ਦੌਰਾਨ ਨਸ਼ਿਆਂ ਦੀ ਓਵਰਡੋਜ਼ ਕਾਰਨ ਜ਼ਿਆਦਾ ਲੋਕਾਂ ਦੀ ਮੌਤ ਹੋਈ ਹੈ, ਉਨ੍ਹਾਂ ਕਿਹਾ ਕਿ ਭਾਵੇਂ ਇਹ ਹਾਲੀਆ ਹੜ੍ਹ ਹੋਵੇ, ਨਸ਼ਾਖੋਰੀ ਹੋਵੇ ਜਾਂ ਜੁਰਮ, ਵਧ ਰਹੀਆਂ ਘਟਨਾਵਾਂ ਇਸ ਗੱਲ ਦਾ ਖੁਲਾਸਾ ਕਰਦੀਆਂ ਹਨ ਕਿ ਉਨ੍ਹਾਂ ਨੂੰ ਕੀਮਤੀ ਨੌਜਵਾਨਾਂ ਦੀਆਂ ਜਾਨਾਂ ਦੀ ਕੋਈ ਚਿੰਤਾ ਨਹੀਂ ਸੀ।


ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਸੈਂਕੜੇ ਪਰਿਵਾਰਾਂ ਦੀ ਇੱਕਲੌਤੀ ਰੋਟੀ ਕਮਾਉਣ ਵਾਲੇ ਨੂੰ ਖੋਹ ਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਚਾਹੁੰਦੀ ਤਾਂ ਨਸ਼ਾਖੋਰੀ ਨੂੰ ਖਤਮ ਕਰਨ ਲਈ ਠੋਸ ਕਦਮ ਚੁੱਕ ਕੇ ਮੁਹਿੰਮ ਸ਼ੁਰੂ ਕਰ ਸਕਦੀ ਸੀ ਜਾਂ ਇਮਾਨਦਾਰੀ ਨਾਲ ਉਪਰਾਲੇ ਕਰ ਸਕਦੀ ਸੀ ਪਰ ਨਸ਼ੇ ਦਾ ਗਠਜੋੜ 'ਆਪ' ਆਗੂਆਂ ਦੀ ਸਰਪ੍ਰਸਤੀ ਹੇਠ ਹੀ ਵਧਿਆ ਹੈ। ਨੌਜਵਾਨ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਅਸੀਂ ਆਪਣੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰਾਂਗੇ।


ਵੜਿੰਗ ਨੇ ਕਿਹਾ ਕਿ ਸਰਕਾਰਾਂ ਤੇ ਲੀਡਰ ਬਦਲਦੇ ਰਹਿਣਗੇ, ਪਰ ਯੂਥ ਤੋਂ ਬਿਨਾਂ ਕੁਝ ਨਹੀਂ ਹੋਵੇਗਾ! ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਸਦਨ ਵਿੱਚ ਨਸ਼ਿਆਂ ਦੇ ਮੁੱਦੇ 'ਤੇ ਚਰਚਾ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਬਚਾਉਣ ਲਈ ਉਪਾਅ, ਰਣਨੀਤੀ ਅਤੇ ਕਾਰਜ ਯੋਜਨਾ ਤਿਆਰ ਕਰਨ। ਇਲਜ਼ਾਮਬਾਜ਼ੀ ਵਿੱਚ ਸਮਾਂ ਖਰਾਬ ਕਰਨ ਦੀ ਬਜਾਏ ਇਸ ਮੁੱਦੇ ਨੂੰ ਹੱਲ ਕਰਨ ਲਈ ਇੱਕਜੁੱਟ ਹੋਈਏ,