ਪੜਚੋਲ ਕਰੋ

ਨਸ਼ਿਆਂ ਬਾਰੇ ਕਾਂਗਰਸੀ ਵਿਧਾਇਕਾਂ ਦੇ ਖੁਲਾਸਿਆਂ ਨੇ ਕੈਪਟਨ ਨੂੰ ਕਸੂਤਾ ਫਸਾਇਆ, ‘ਆਪ’ ਨੇ ਬੀੜੀਆਂ 'ਤੋਪਾਂ'

ਚੰਡੀਗੜ੍ਹ: ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੱਲੋਂ ਨਸ਼ਿਆਂ ਦੇ ਮੁੱਦੇ ‘ਤੇ ਆਪਣੀ ਹੀ ਸਰਕਾਰ ਦੀ ਪੋਲ ਖੋਲ੍ਹਣ ਮਗਰੋਂ ਆਮ ਆਦਮੀ ਪਾਰਟੀ (ਆਪ) ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ ਹੈ। ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਜੇਕਰ ਕੈਪਟਨ ਅਮਰਿੰਦਰ ਬਤੌਰ ਮੁੱਖ ਮੰਤਰੀ ਵਿਰੋਧੀ ਧਿਰ ‘ਆਪ’ ਦੀਆਂ ਨਸ਼ਿਆਂ ਬਾਰੇ ਦਲੀਲਾਂ-ਅਪੀਲਾਂ ਨਹੀਂ ਮੰਨਣਾ ਚਾਹੁੰਦੇ ਤਾਂ ਆਪਣੇ ਕਾਂਗਰਸੀ ਵਿਧਾਇਕਾਂ-ਆਗੂਆਂ ਦੀਆਂ ਖਰੀਆਂ-ਖਰੀਆਂ ਸੁਣਕੇ ਹੀ ਬਠਿੰਡੇ ‘ਚ ਚੁੱਕੀ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਨਿਭਾਅ ਦੇਣ। ਯਾਦ ਰਹੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੱਲੋਂ ਫ਼ਿਰੋਜ਼ਪੁਰ ‘ਚ ਸਰਕਾਰੀ ਪ੍ਰੋਗਰਾਮ ‘ਚ ਨਸ਼ਿਆਂ ਦੇ ਕਾਲੇ ਕਾਰੋਬਾਰ ‘ਚ ਅਫ਼ਸਰਾਂ ਤੇ ਪ੍ਰਭਾਵਸ਼ਾਲੀ ਲੋਕਾਂ ਦੀ ਮਿਲੀਭੁਗਤ ਸਬੰਧੀ ਖੁਲਾਸੇ ਕੀਤੇ ਹਨ। ਜ਼ੀਰਾ ਨੇ ਮਨਪ੍ਰੀਤ ਬਾਦਲ ਦੀ ਹਾਜ਼ਰੀ ਵਿੱਚ ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦਾ ਬਾਈਕਾਟ ਕਰ ਦਿੱਤਾ ਤੇ ਉੱਥੋਂ ਚਲੇ ਗਏ। ਜ਼ੀਰਾ ਨੇ ਇਲਜ਼ਾਮ ਲਾਇਆ ਸੀ ਕਿ ਸਰਕਾਰ ਤੇ ਪੁਲਿਸ ਨਸ਼ੇ ਖ਼ਤਮ ਕਰਨ ਵਿੱਚ ਸਫ਼ਲ ਨਹੀਂ ਹੋਈ। ਜ਼ੀਰਾ ਨੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਤੇ ਮੰਚ ਤੋਂ ਸਾਰਿਆਂ ਸਾਹਮਣੇ ਸਹੁੰ ਚੁੱਕ ਸਮਾਗਮ ਦਾ ਬਾਈਕਾਟ ਕਰਨ ਦਾ ਐਲਾਨ ਕਰ ਦਿੱਤਾ ਤੇ ਉੱਥੋਂ ਚਲੇ ਗਏ। ਇਹ ਦੇਖ ਸਮਾਗਮ ਦੇ ਮੁੱਖ ਮਹਿਮਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਡੌਰ-ਭੌਰ ਹੋ ਗਏ। ਭਗਵੰਤ ਮਾਨ ਨੇ ਕਿਹਾ ਕਿ ਜ਼ੀਰਾ ਤੋਂ ਪਹਿਲਾਂ ਕਾਂਗਰਸੀ ਵਿਧਾਇਕ ਸੁਰਜੀਤ ਸਿੰਘ ਧੀਮਾਨ ਵੀ ਜਨਤਕ ਤੌਰ ‘ਤੇ ਕਹਿ ਚੁੱਕੇ ਹਨ ਕਿ ਕੈਪਟਨ ਸਰਕਾਰ ‘ਚ ਵੀ ਬਾਦਲਾਂ ਦੀ ਸਰਕਾਰ ਵਾਂਗ ਨਸ਼ਾ ਮਾਫ਼ੀਆ ਸਰਗਰਮ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਠਿੰਡਾ ‘ਚ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਵੱਲ ਮੂੰਹ ਕਰਕੇ ਸ੍ਰੀ ਗੁਟਕਾ ਸਾਹਿਬ ਜੀ ਦੀ ਸਹੁੰ ਚੁੱਕੀ ਸੀ ਕਿ ਮੁੱਖ ਮੰਤਰੀ ਬਣਨ ਉਪਰੰਤ ਉਹ ਚਾਰ ਹਫ਼ਤਿਆਂ ਅੰਦਰ ਸੂਬੇ ‘ਚ ਨਸ਼ੇ ਖ਼ਤਮ ਕਰ ਦੇਣਗੇ ਤੇ ਨਸ਼ੇ ਦੇ ਸਾਰੇ ਛੋਟੇ-ਵੱਡੇ ਤਸਕਰਾਂ ਨੂੰ ਜੇਲ੍ਹਾਂ ‘ਚ ਸੁੱਟ ਦੇਣਗੇ। ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਦੀ ਸਰਕਾਰ ਬਣਿਆਂ 4 ਨਹੀਂ ਸਗੋਂ ਕਰੀਬ 94 ਹਫ਼ਤੇ ਹੋ ਚੁੱਕੇ ਹਨ ਪਰ ਨਾ ਨਸ਼ਿਆਂ ਦਾ ਪ੍ਰਕੋਪ ਬੰਦ ਹੋਇਆ ਹੈ ਤੇ ਨਾ ਹੀ ਨਸ਼ੇ ਦੇ ਵੱਡੇ ਵਪਾਰੀ ਜੇਲ੍ਹਾਂ ‘ਚ ਸੁੱਟੇ ਹਨ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਦੇ ਝੰਬੇ ਪੰਜਾਬੀ ਨੌਜਵਾਨਾਂ ਦਾ ਨਸ਼ਾ ਤਸਕਰਾਂ ਦੇ ਜਾਲ ‘ਚ ਫਸਣਾ ਬਾ ਦਸਤੂਰ ਜਾਰੀ ਹੈ, ਪ੍ਰਤੀ ਦਿਨ ਅਖ਼ਬਾਰਾਂ-ਮੀਡੀਆ ‘ਚ ਨਸ਼ੇ ਦੀ ਓਵਰ ਡੋਜ਼ ਨਾਲ ਮਰ ਰਹੇ ਨੌਜਵਾਨਾਂ ਦੀਆਂ ਖ਼ਬਰਾਂ ਕੈਪਟਨ ਸਰਕਾਰ ਦੀ ਪੋਲ ਖੋਲ੍ਹਦੀਆਂ ਹਨ, ਪਰ ਕਾਂਗਰਸ ਸਰਕਾਰ ਪਿਛਲੀ ਬਾਦਲ ਸਰਕਾਰ ਦੀ ਰਾਹ ‘ਤੇ ਚੱਲਦੀ ਹੋਈ, ਨਸ਼ਾ ਮਾਫ਼ੀਆ ਨੂੰ ਉਤਸ਼ਾਹਤ ਕਰ ਰਹੀ ਹੈ, ਕਾਂਗਰਸੀ ਵਿਧਾਇਕ ਜ਼ੀਰਾ ਨੇ ਆਪਣੀ ਸਰਕਾਰ ਦੇ ਇਸ ਕੌੜੇ ਸੱਚ ‘ਤੇ ਮੋਹਰ ਲਾਈ ਹੈ।

ਟਾਪ ਹੈਡਲਾਈਨ

Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget