Punjab news: ਬਰਨਾਲਾ ਦੇ ਸਰਕਾਰੀ ਹਸਪਤਾਲ 'ਚ ਚੋਰੀ ਦਾ ਮਾਮਲਾ, ਨਸ਼ੀਲੀਆਂ ਗੋਲੀਆਂ ਹੋਈਆਂ ਚੋਰੀ, ਜਾਂਚ ਜਾਰੀ
Barnala news : ਬਰਨਾਲਾ ਵਿੱਚ ਭਦੌੜ ਦੇ ਸਰਕਾਰੀ ਹਸਪਤਾਲ ‘ਚੋਂ 9000 ਨਸ਼ੀਲੀ ਗੋਲੀਆਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
Barnala news : ਬਰਨਾਲਾ ਵਿੱਚ ਭਦੌੜ ਦੇ ਸਰਕਾਰੀ ਹਸਪਤਾਲ ‘ਚੋਂ 9000 ਨਸ਼ੀਲੀ ਗੋਲੀਆਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਹਸਪਤਾਲ ਵਿੱਚ 8 ਅਕਤੂਬਰ ਦਿਨ ਐਤਵਾਰ ਨੂੰ ਚੋਰੀ ਦੀ ਸੂਚਨਾ ਮਿਲੀ ਸੀ। ਜਦੋਂ ਸਫਾਈ ਮੁਲਾਜ਼ਮ ਸਫਾਈ ਕਰਨ ਆਇਆ ਤਾਂ ਅਲਮਾਰੀ ਟੁੱਟੀ ਹੋਈ ਸੀ। ਜਿਸ ਤੋਂ ਬਾਅਦ ਉਸ ਨੇ ਹਸਪਤਾਲ ਦੇ ਡਾਕਟਰਾਂ ਨੂੰ ਇਸ ਦੀ ਜਾਣਕਾਰੀ ਦਿੱਤੀ।
ਇਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਇਸ ਗੱਲ ਬਾਰੇ ਦੱਸਿਆ ਅਤੇ ਪੁਲਿਸ ਨੇ ਵੀ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚੋਂ 9000 ਨਸ਼ੀਲੀਆਂ ਗੋਲੀਆਂ ਚੋਰੀ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਹੈ, ਪੁਲਿਸ ਨੂੰ ਜਾਂਚ ਕਰਕੇ ਸਭ ਕੁਝ ਸਾਹਮਣੇ ਲਿਆਉਣਾ ਚਾਹੀਦਾ ਹੈ।
ਇਸ ਤੋਂ ਇਲਾਵਾ ਬਰਨਾਲਾ ਦੇ ਸਿਵਲ ਸਰਜਨ ਡਾ: ਜਸਵੀਰ ਸਿੰਘ ਔਲਖ ਨੇ ਦੱਸਿਆ ਕਿ ਭਦੌੜ ਦੇ ਸਰਕਾਰੀ ਹਸਪਤਾਲ ਵਿੱਚੋਂ ਵੱਡੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਚੋਰੀ ਹੋ ਗਈਆਂ ਹਨ। ਇਸ ਸਬੰਧੀ ਉਨ੍ਹਾਂ ਹਸਪਤਾਲ ਦੇ ਐਸਐਮਓ ਅਤੇ ਪੁਲਿਸ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਚੋਰੀ ਹੋਈਆਂ ਗੋਲੀਆਂ ਸਬੰਧੀ ਐਸ.ਐਮ.ਓ ਤੋਂ ਲਿਖਤੀ ਰਿਪੋਰਟ ਵੀ ਮੰਗੀ ਗਈ ਹੈ। ਉਨ੍ਹਾਂ ਇਹ ਵੀ ਖਦਸ਼ਾ ਪ੍ਰਗਟਾਇਆ ਕਿ ਇਸ ਚੋਰੀ ਵਿੱਚ ਕਿਸੇ ਆਮ ਵਿਅਕਤੀ ਦੀ ਬਜਾਏ ਵਿਭਾਗ ਦੇ ਕਿਸੇ ਮੁਲਾਜ਼ਮ ਦਾ ਹੱਥ ਹੋਣ ਦਾ ਸ਼ੱਕ ਹੈ, ਜਿਸ ਬਾਰੇ ਉਨ੍ਹਾਂ ਪੁਲਿਸ ਨੂੰ ਵੀ ਦੱਸ ਦਿੱਤਾ ਹੈ।
ਇਹ ਵੀ ਪੜ੍ਹੋ: Amritsar News: ਪੰਜਾਬ 'ਚ ਮੁੜ ਕੁਦਰਤ ਦਾ ਕਹਿਰ, ਝੱਖੜ ਤੇ ਮੀਂਹ ਨੇ ਮਚਾਈ ਤਬਾਹੀ
ਦੂਜੇ ਪਾਸੇ ਥਾਣਾ ਭਦੌੜ ਦੇ ਐਸਐਚਓ ਜਗਦੇਵ ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ਭਦੌੜ ਦੇ ਸਰਕਾਰੀ ਹਸਪਤਾਲ ਦੇ ਐਸ.ਐਮ.ਓ ਨੂੰ ਫੋਨ ਚੋਰੀ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਤੋਂ ਬਾਅਦ ਸਾਡੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਐਸਐਮਓ ਵੱਲੋਂ ਦਿੱਤੀ ਸ਼ਿਕਾਇਤ ਵਿੱਚ 9 ਹਜ਼ਾਰ ਦੀਆਂ ਦਵਾਈਆਂ ਚੋਰੀ ਹੋਣ ਦੀ ਗੱਲ ਕਹੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰਕੇ ਡੁੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Perfume Ban: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਪਰਫਿਊਮ ਸਪਰੇਅ ਕਰਨ 'ਤੇ ਲੱਗੀ ਰੋਕ, ਜਾਣੋ ਕਾਰਨ