Punjab News: ਬਠਿੰਡਾ ਤੋਂ ਵਿਦੇਸ਼ਾਂ ‘ਚ ਸਪਲਾਈ ਹੁੰਦਾ ਸੀ ਨਸ਼ਾ ! ਇੱਕ ਕਰੋੜ 78 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਸਕਰ ਗ੍ਰਿਫ਼ਤਾਰ
ਐਸ.ਪੀ.ਡੀ ਅਜੇ ਗਾਂਧੀ ਨੇ ਦੱਸਿਆ ਕਿ ਨਸ਼ਾ ਤਸਕਰੀ ਦਾ ਮੁੱਖ ਸਰਗਨਾ ਕੇਂਦਰ ਵੀਰ ਸਿੰਘ ਉਰਫ ਸਨੀ ਦਿਆਲ ਅਮਰੀਕਾ ਵਿੱਚ ਬੈਠ ਕੇ ਇੰਟਰਨੈਸ਼ਨਲ ਪੱਧਰ ‘ਤੇ ਪੰਜਾਬ ਵਿੱਚ ਬਹੁਤ ਵੱਡਾ ਡਰੱਗ ਨੈਟਵਰਕ ਚਲਾ ਰਿਹਾ ਹੈ
Punjab Police: ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖ਼ਿਲਾਫ਼ ਇੱਕ ਵੱਡੀ ਕਾਮਯਾਬੀ ਹਾਸਿਲ ਹੋਈ ਹੈ ਜਿਸ ਦੇ ਤਹਿਤ 9 ਦੋਸ਼ੀਆਂ ਦੇ ਖ਼ਿਲਾਫ਼ ਮੁਕਦਮਾ ਦਰਜ ਕਰਕੇ 4 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਇੱਕ ਕਰੋੜ 78 ਲੱਖ ਰੁਪਏ ਦੀ ਡਰੱਗ ਮਨੀ ਵੀ ਕਾਬੂ ਕੀਤੀ ਹੈ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਹੋਇਆ ਐਸ.ਪੀ.ਡੀ ਅਜੇ ਗਾਂਧੀ ਨੇ ਦੱਸਿਆ ਕਿ ਨਸ਼ਾ ਤਸਕਰੀ ਦਾ ਮੁੱਖ ਸਰਗਨਾ ਕੇਂਦਰ ਵੀਰ ਸਿੰਘ ਉਰਫ ਸਨੀ ਦਿਆਲ ਅਮਰੀਕਾ ਵਿੱਚ ਬੈਠ ਕੇ ਇੰਟਰਨੈਸ਼ਨਲ ਪੱਧਰ ‘ਤੇ ਪੰਜਾਬ ਵਿੱਚ ਬਹੁਤ ਵੱਡਾ ਡਰੱਗ ਨੈਟਵਰਕ ਚਲਾ ਰਿਹਾ ਹੈ।
ਇਸ ਮਾਮਲੇ ਦੇ ਨਾਲ ਸੰਬੰਧਿਤ ਬਿੱਕਰ ਸਿੰਘ ਜੋ ਆਗਰਾ ਜੇਲ ਵਿੱਚ ਬੰਦ ਸੀ ਉਸ ਨੂੰ ਪ੍ਰੋਡਕਸ਼ਨ ਵਾਰੰਟ ਤੇ ਲਿਆ ਕੇ ਪੁੱਛਗਿੱਛ ਕੀਤੀ ਗਈ ਤਾਂ ਬਿੱਕਰ ਸਿੰਘ ਦੀ ਨਿਸ਼ਾਨਦੇਹੀ ਉੱਪਰ ਤਾਰਾ ਚੰਦ ਪਾਰਕ ਲੁਧਿਆਣਾ ਵਾਸੀ ਨੂੰ 25 ਜਨਵਰੀ ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ ਇਕ ਕਰੋੜ 78 ਲੱਖ ਰੁਪਏ ਦੋ ਮੋਬਾਇਲ ਫੋਨ ਬਰਾਮਦ ਕੀਤੇ ਸੀ।
ਇਸ ਵੱਡੀ ਕਾਮਯਾਬੀ ਦੇ ਵਿੱਚ ਸਾਰੇ ਦੋਸ਼ੀਆਂ ਦੇ ਬਿਆਨਾਂ ਤੋਂ ਪਤਾ ਲੱਗਿਆ ਹੈ ਕਿ ਇਨ੍ਹਾਂ ਦਾ ਮੁੱਖ ਸਰਗਣਾ ਕੇਂਦਰ ਵੀਰ ਸਿੰਘ ਉਰਫ ਸਨੀ ਦਿਆਲ ਜੋ ਅਮਰੀਕਾ ਦੇ ਵਿੱਚ ਬੈਠ ਕੇ ਅੰਤਰਰਾਸ਼ਟਰੀ ਪੱਧਰ ‘ਤੇ ਪੰਜਾਬ ਵਿੱਚੋਂ ਬਹੁਤ ਵੱਡਾ ਡਰੱਗ ਰੈਕਟ ਚਲਾ ਰਿਹਾ ਹੈ
ਇਸ ਤੋਂ ਇਲਾਵਾ ਇਨ੍ਹਾਂ ਦੋਸ਼ੀਆਂ ਦੇ ਕੋਲੋਂ 270 ਗ੍ਰਾਮ ਹਰੋਇਨ ਇੱਕ ਪਿਸਟਲ 30 ਬੋਰ ਪੰਜ ਜਿੰਦਾ ਰੌਂਦ ਇੱਕ ਔਡੀ ਕਾਰ ਇੱਕ ਅਲਕਾਜਾਰ ਅਤੇ ਕੁੱਲ ਡਰੱਗ ਮਨੀ ਇੱਕ ਕਰੋੜ 96 ਲੱਖ 70 ਹਜਾਰ ਰੁਪਏ ਬਰਾਮਦ ਕੀਤੇ ਜਾ ਚੁੱਕੇ ਹਨ ਅਤੇ ਇਸ ਤੋਂ ਇਲਾਵਾ ਅਜੇ ਹੋਰ ਰਿਕਵਰੀ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :