Punjab News: ਕਪੂਰਥਲਾ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਡਰਾਈ ਡੇਅ ਐਲਾਨਿਆ ਗਿਆ ਹੈ। ਪੰਜਾਬ ਆਬਕਾਰੀ ਕਮਿਸ਼ਨਰ ਨੇ 14 ਦਸੰਬਰ ਨੂੰ ਰਾਤ 12 ਵਜੇ ਤੋਂ 15 ਦਸੰਬਰ ਨੂੰ ਸਵੇਰੇ 10 ਵਜੇ ਤੱਕ ਇਹ ਡਰਾਈ ਡੇਅ ਐਲਾਨਿਆ ਹੈ।

Continues below advertisement

ਕਪੂਰਥਲਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਪੰਚਾਲ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਐਸਐਸਪੀ ਕਪੂਰਥਲਾ, ਸਾਰੇ ਐਸਡੀਐਮਜ਼ ਅਤੇ ਸਹਾਇਕ ਆਬਕਾਰੀ ਕਮਿਸ਼ਨਰਾਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

Continues below advertisement

ਪੰਜਾਬ ਰਾਜ ਚੋਣ ਕਮਿਸ਼ਨ ਦੁਆਰਾ ਨਿਯੁਕਤ ਜਨਰਲ ਆਬਜ਼ਰਵਰ ਜਗਦੀਪ ਸਹਿਗਲ ਕਪੂਰਥਲਾ ਪਹੁੰਚੇ ਹਨ। ਉਹ ਸਥਾਨਕ ਸਰਕਾਰਾਂ ਦੇ ਸੰਯੁਕਤ ਸਕੱਤਰ ਵੀ ਹਨ। ਉਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ।

ਜਨਰਲ ਆਬਜ਼ਰਵਰ ਜਗਦੀਪ ਸਹਿਗਲ ਦਾ ਸੰਪਰਕ ਨੰਬਰ 8727856083 ਹੈ। ਉਹ ਚੋਣ ਸਮੇਂ ਦੌਰਾਨ ਜੀ.ਓ. ਮੈੱਸ, ਪੁਲਿਸ ਸਿਖਲਾਈ ਕੇਂਦਰ ਵਿਖੇ ਉਪਲਬਧ ਰਹਿਣਗੇ। ਉਨ੍ਹਾਂ ਦੇ ਨਾਲ ਲਾਇਸੈਂਸਿੰਗ ਅਫ਼ਸਰ ਵਰੁਣ ਜੋਸ਼ੀ (8556830060) ਵੀ ਤਾਇਨਾਤ ਕੀਤੇ ਗਏ ਹਨ। ਚੋਣ ਸੰਬੰਧੀ ਕਿਸੇ ਵੀ ਜਾਣਕਾਰੀ ਜਾਂ ਸ਼ਿਕਾਇਤ ਲਈ ਨਾਗਰਿਕ ਇਨ੍ਹਾਂ ਨੰਬਰਾਂ 'ਤੇ ਸੰਪਰਕ ਕਰ ਸਕਦੇ ਹਨ।