ਅਕਾਲੀ ਦਲ ਨੂੰ ਵੱਡਾ ਝਟਕਾ, ਮਨਜਿੰਦਰ ਸਿਰਸਾ ਬੀਜੇਪੀ 'ਚ ਸ਼ਾਮਲ
ਮਨਜਿੰਦਰ ਸਿਰਸਾ ਬੀਜੇਪੀ 'ਚ ਸ਼ਾਮਲ ਹੋਏ।
ਨਵੀਂ ਦਿੱਲੀ: 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਨਜਿੰਦਰ ਸਿੰਘ ਸਿਰਸਾ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।ਸਿਰਸਾ ਲਈ ਪਾਰਟੀ ਤਬਦੀਲੀ ਇਸ ਲਈ ਸਾਰਥਕ ਹੈ ਕਿਉਂਕਿ ਪੰਜਾਬ ਚੋਣਾਂ ਸਿਰਫ਼ ਚਾਰ ਮਹੀਨੇ ਦੂਰ ਹਨ।
ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ, ਗਜੇਂਦਰ ਸਿੰਘ ਸ਼ੇਖਾਵਤ, ਦੁਸ਼ਯੰਤ ਗੌਤਮ ਮੌਜੂਦ ਸਨ। ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਿਰਸਾ ਨੇ ਕਿਹਾ ਕਿ ਮੈਂ ਅਮਿਤ ਸ਼ਾਹ ਅਤੇ ਜੇਪੀ ਨੱਡਾ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ, ਜਿਨ੍ਹਾਂ ਨੇ ਮੈਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਦੇ ਨਾਲ ਹੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਉੱਤਰੀ ਭਾਰਤ ਦੀ ਰਾਜਨੀਤੀ ਵਿਚ ਸਿੱਖ ਚਿਹਰਿਆਂ ਵਿਚ ਜੋ ਚਿਹਰਾ ਸਾਹਮਣੇ ਆਵੇਗਾ, ਉਹ ਸਿਰਸਾ ਤੋਂ ਹੀ ਆਵੇਗਾ। ਮੈਂ ਉਨ੍ਹਾਂ ਨੂੰ ਭਾਜਪਾ ਪਰਿਵਾਰ ਵਿੱਚ ਸ਼ਾਮਲ ਕਰਦਾ ਹਾਂ। ਪੰਜਾਬ ਚੋਣਾਂ 'ਚ ਇਸ ਦਾ ਫਾਇਦਾ ਹੋਵੇਗਾ। ਦੱਸ ਦੇਈਏ ਕਿ ਪੰਜਾਬ ਵਿੱਚ ਅਗਲੇ ਸਾਲ ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ।
Shiromani Akali Dal leader and Delhi Sikh Gurdwara Management Committee president Manjinder Singh Sirsa joins BJP in the presence of Union Ministers Dharmendra Pradhan and Gajendra Singh Shekhawat. pic.twitter.com/56l3mzerwp
— ANI (@ANI) December 1, 2021
ਇਸ ਤੋਂ ਪਹਿਲਾਂ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਨ ਕਮੇਟੀ (DSGMC) ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।ਆਪਣੇ ਟਵਿੱਟਰ ਹੈਂਡਲ 'ਤੇ ਉਸਨੇ ਲਿਖਿਆ, "ਮੇਰੇ ਨਾਲ ਕੰਮ ਕਰਨ ਵਾਲੇ ਸਾਰੇ ਅਹੁਦੇਦਾਰਾਂ, ਮੈਂਬਰਾਂ, ਸਟਾਫ ਅਤੇ ਲੋਕਾਂ ਦਾ ਧੰਨਵਾਦ; ਮੈਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਨ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ। ਮੈਂ ਆਉਣ ਵਾਲੀਆਂ DSGMC ਦੀਆਂ ਅੰਦਰੂਨੀ ਚੋਣਾਂ ਨਹੀਂ ਲੜਾਂਗਾ। ਮੇਰੇ ਭਾਈਚਾਰੇ, ਮਨੁੱਖਤਾ ਅਤੇ ਰਾਸ਼ਟਰ ਦੀ ਸੇਵਾ ਕਰਨ ਦੀ ਵਚਨਬੱਧਤਾ ਉਸੇ ਤਰ੍ਹਾਂ ਬਣੀ ਹੋਈ ਹੈ!"
With gratitude to all office bearers, members, staff & people who worked with me; I am resigning from Delhi Sikh Gurudwara Management Committee as President. I will not contest upcoming DSGMC internal elections.
— Manjinder Singh Sirsa (@mssirsa) December 1, 2021
My commitment to serve my community, humanity & nation remains same! pic.twitter.com/1ja3DlnvVM
ਜਿਕਰਯੋਗ ਹੈ ਕਿ 2012 ਵਿੱਚ ਜਦੋਂ ਅਕਾਲੀਆਂ ਨੇ ਪੰਜਾਬ ਵਿੱਚ ਮੁੜ ਸੱਤਾ ਹਾਸਿਲ ਕੀਤੀ ਤਾਂ ਅਗਲੇ ਸਾਲ ਹੀ ਉਹਨਾਂ ਨੇ ਲਗਭਗ ਅਦੁੱਤੀ ਪਰਮਜੀਤ ਸਿੰਘ ਸਰਨਾ ਅਤੇ ਉਹਨਾਂ ਦੀ ਟੀਮ ਨੂੰ ਹਰਾ ਕੇ ਡੀਐਸਜੀਐਮਸੀ ਉੱਤੇ ਕਬਜ਼ਾ ਕਰ ਲਿਆ। ਸਿਰਸਾ ਅਕਾਲੀਆਂ ਦੀ ਟੀਮ ਦੇ ਪ੍ਰਮੁੱਖ ਨੇਤਾਵਾਂ ਵਿੱਚੋਂ ਇੱਕ ਸੀ ਜਿਸਨੇ ਡੀਐਸਜੀਐਮਸੀ ਨੂੰ ਕੰਟਰੋਲ ਕਰਨ ਵਿੱਚ ਮਦਦ ਕੀਤੀ ਸੀ, ਅਤੇ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਸੀ। ਉਸਨੇ ਮਾਰਚ 2019 ਵਿੱਚ ਪ੍ਰਧਾਨ ਦੇ ਅਹੁਦੇ 'ਤੇ ਤਰੱਕੀ ਹੋਣ ਤੱਕ DSGMC ਦੇ ਜਨਰਲ ਸਕੱਤਰ ਵਜੋਂ ਸੇਵਾ ਕੀਤੀ।