ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਨਾਲੋਂ ਤੋੜ-ਵਿਛੋੜੇ ਮਗਰੋਂ ਕੇਂਦਰ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਤਿਆਰੀ ਕਰ ਰਹੀ ਹੈ। ਇਸ ਵਾਰ ਇਹ ਚੋਣਾਂ ਸ਼੍ਰੋਮਣੀ ਅਕਾਲੀ ਦਲ ਲਈ ਵੱਡੀ ਚੁਣੌਤੀ ਹੋਣਗੀਆਂ। ਹੁਣ ਇਸ ਤੋਂ ਵੀ ਪਹਿਲਾਂ ਅਕਾਲੀ ਦਲ ਦੀ ਅਗਨੀ ਪ੍ਰੀਖਿਆ ਦਿੱਲੀ ਵਿੱਚ ਹੋਏਗੀ ਕਿਉਂਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 2021 'ਚ ਹੋਣ ਦੇ ਆਸਾਰ ਬਣ ਗਏ ਹਨ।


ਦਰਅਸਲ ਇਸ ਬਾਬਤ ਦਿੱਲੀ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਦਿੱਲੀ ਗੁਰਦੁਆਰਾ ਐਕਟ-1971 ਤਹਿਤ ਸਮੇਂ ’ਤੇ ਚੋਣਾਂ ਕਰਵਾਉਣ ਦਾ ਹੁਕਮ ਸੁਣਾਇਆ ਗਿਆ। ਜੱਜ ਜੈਅੰਤਨਾਥ ਨੇ ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਬੋਰਡ ਦੇ ਡਾਇਰੈਕਟਰ ਨੂੰ ਗੁਰਦੁਆਰਾ ਐਕਟ ਤਹਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪੁਰਾਣੀ ਵੋਟਰ ਸੂਚੀ ਵਿੱਚ ਸੋਧ ਕਰਦਿਆਂ ਨਵੀਆਂ ਵੋਟਾਂ ਜੋੜ ਕੇ ਸਮੇਂ ਸਿਰ ਚੋਣਾਂ ਕਰਵਾਉਣ ਦੀ ਹਦਾਇਤ ਕੀਤੀ ਹੈ।


Lead Story- ਅਸੀਂ ਖੇਤਾਂ ਦੇ ਜਾਏ, ਸਰਕਾਰ ਨਾ ਸਮਝਾਏ

ਡੌਨਾਲਡ ਟਰੰਪ ਦੀ ਕੋਰੋਨਾ ਰਿਪੋਰਟ ਨੈਗੇਟਿਵ, ਬਿਨਾਂ ਮਾਸਕ ਜਨਤਕ ਰੈਲੀ 'ਚ ਪਹੁੰਚੇ


ਦਿੱਲੀ ਸਰਕਾਰ ਵੱਲੋਂ ਹਾਜ਼ਰ ਵਕੀਲ ਸੱਤਿਅਤਾਕਾਮ ਨੇ ਦਲੀਲ ਦਿੱਤੀ ਕਿ ਕਰੋਨਾ ਕਾਰਨ ਸਰਕਾਰ ਕੋਲ ਨਵੀਆਂ ਵੋਟਰ ਸੂਚੀਆਂ ਬਣਾਉਣ ਲਈ ਸਮੇਂ ਦੀ ਘਾਟ ਹੈ। ਇਸ ਫ਼ੈਸਲੇ ਮਗਰੋਂ ਹੁਣ ਮਾਰਚ 2021 ਵਿੱਚ ਕਮੇਟੀ ਦੀਆਂ ਚੋਣਾਂ ਹੋਣ ਦੀ ਸੰਭਾਵਨਾ ਹੈ। ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਤੇ ਹੋਰ ਧਿਰਾਂ ਵੱਲੋਂ ਪਟੀਸ਼ਨ ਪਾਈ ਗਈ ਸੀ।


ਕੇਂਦਰ ਤਕ ਪਹੁੰਚਿਆ ਕਿਸਾਨ ਅੰਦੋਲਨ ਦਾ ਸੇਕ, ਕਿਸਾਨਾਂ ਨੂੰ ਸਮਝਾਉਣ ਲਈ ਘੜੀ ਰਣਨੀਤੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ