Bathinda News: DSP ਬਲਜੀਤ ਬਰਾੜ ਦਾ 2 ਦਿਨਾਂ ਪੁਲਿਸ ਰਿਮਾਂਡ, ਜਾਂਚ 'ਚ ਸਹਿਯੋਗ ਨਾ ਕਰਨ ਦਾ ਇਲਜ਼ਾਮ, ਜਾਣੋ ਕੀ ਹੈ ਪੂਰਾ ਮਾਮਲਾ
ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਡੀਐਸਪੀ ਬਲਜੀਤ ਸਿੰਘ ਵੱਲੋਂ ਪੁੱਛਗਿੱਛ ਦੌਰਾਨ ਸਹਿਯੋਗ ਨਾ ਦਿੱਤੇ ਜਾਣ ਕਾਰਨ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਦੋ ਦਿਨਾਂ ਪੁਲਿਸ ਰਿਮਾਂਡ ਲਿਆ ਗਿਆ ਹੈ।
Punjab News: ਬਠਿੰਡਾ ਦੀ ਸਬ ਡਿਵੀਜ਼ਨ ਮੌੜ ਮੰਡੀ ਵਿਖੇ ਤਾਇਨਾਤ ਡੀਐੱਸਪੀ ਬਲਜੀਤ ਸਿੰਘ ਨੂੰ ਬੀਤੇ ਦਿਨੀਂ ਵਿਜੀਲੈਂਸ ਦੀ ਚੰਡੀਗੜ੍ਹ ਅਤੇ ਬਠਿੰਡਾ ਟੀਮ ਵੱਲੋਂ 3,0000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰੀ ਤੋਂ ਬਾਅਦ ਡੀਐੱਸਪੀ ਬਲਜੀਤ ਸਿੰਘ ਨੂੰ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਦਾਲਤ ਵੱਲੋਂ ਡੀਐਸਪੀ ਬਲਜੀਤ ਸਿੰਘ ਨੂੰ ਦੋ ਦਿਨਾਂ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।
ਜਾਣਕਾਰੀ ਦਿੰਦੇ ਹੋਏ ਡੀਐਸਪੀ ਵਿਜੀਲੈਂਸ ਕੁਲਵੰਤ ਸਿੰਘ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਡੀਐਸਪੀ ਬਲਜੀਤ ਸਿੰਘ ਵੱਲੋਂ ਪੁੱਛਗਿੱਛ ਦੌਰਾਨ ਸਹਿਯੋਗ ਨਾ ਦਿੱਤੇ ਜਾਣ ਕਾਰਨ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਦੋ ਦਿਨਾਂ ਪੁਲਿਸ ਰਿਮਾਂਡ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋ ਦਿਨਾਂ ਵਿੱਚ ਡੀਐਸਪੀ ਬਲਜੀਤ ਸਿੰਘ ਦੇ ਬੈਂਕ ਖਾਤਿਆਂ ਅਤੇ ਜਾਇਦਾਦ ਦੇ ਵੇਰਵੇ ਇਕੱਠੀ ਕੀਤੇ ਜਾਣਗੇ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਡੀਐੱਸਪੀ ਬਲਜੀਤ ਸਿੰਘ ਵੱਲੋਂ ਭ੍ਰਿਸ਼ਟਾਚਾਰ ਕਰਦੇ ਹੋਏ ਕਿੰਨੀ ਕਿ ਜਾਇਦਾਦ ਬਣਾਈ ਗਈ ਹੈ
ਇੱਥੇ ਦੱਸਣਯੋਗ ਹੈ ਸ਼ੁੱਕਰਵਾਰ ਨੂੰ ਸਬ ਡਵੀਜ਼ਨ ਮੌੜ ਦੇ ਡੀਐੱਸਪੀ ਬਲਜੀਤ ਸਿੰਘ ਬਰਾੜ ਨੂੰ 30,000/— ਰੁਪਏ ਦੀ ਰਿਸ਼ਵਤ ਲੈਦਿਆ ਵਿਜੀਲੈਂਸ ਦੀ ਟੀਮ ਨੇ ਰੰਗੇ ਹੱਥੀ ਕਾਬੂ ਕੀਤਾ ਸੀ ਇਹ ਕਾਰਵਾਈ ਵਿਜੀਲੈਂਸ ਵੱਲੋ ਮੌੜ ਮੰਡੀ ਜ਼ਿਲ੍ਹਾ ਬਠਿੰਡਾ ਦੇ ਵਾਸੀ ਰਵਿੰਦਰ ਸਿੰਘ ਵੱਲੋ ਕੀਤੀ ਸ਼ਿਕਾਇਤ ਦੇ ਆਧਾਰ ਤੇ ਕੀਤੀ ਗਈ ਸੀ
ਦੱਸ ਦਈਏ ਕਿ ਮੁਦੱਈ ਰਵਿੰਦਰ ਸਿੰਘ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਦੇ ਲੜਕੇ ਦੇ ਖ਼ਿਲਾਫ਼ ਥਾਣਾ ਬਾਲਿਆਵਾਲੀ ਵਿਖੇ ਲੜਾਈ ਝਗੜੇ ਦੀ ਰਿਪੋਰਟ ਦਰਜ ਕੀਤੀ ਗਈ ਹੈ। ਮੁਦੱਈ ਨੇ ਇਹ ਵੀ ਦੱਸਿਆ ਕਿ ਉਸ ਵੱਲੋ ਆਪਣੇ ਲੜਕੇ ਦੀ ਬੇਗੁਨਾਹੀ ਸਬੰਧੀ ਇੱਕ ਵੀਡੀਉ ਰਿਕਾਰਡਿੰਗ ਵੀ ਬਲਜੀਤ ਸਿੰਘ ਬਰਾੜ ਡੀ.ਐਸ.ਪੀ.ਨੂੰ ਦਿੱਤੀ ਇਸ ਤੋਂ ਬਾਅਦ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਮੁਦੱਈ ਦੇ ਲੜਕੇ ਨੂੰ ਬੇਗੁਨਾਹ ਕਰਨ ਲਈ 50,000/— ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ। ।
ਮੁਦੱਈ ਰਵਿੰਦਰ ਸਿੰਘ ਦੀ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਉਰੋ ਬਠਿੰਡਾ ਨੇ ਜਾਲ ਵਿਛਾਇਆ ਤੇ ਬਲਜੀਤ ਸਿੰਘ ਬਰਾੜ ਡੀ.ਐਸ.ਪੀ. ਸਬ ਡਵੀਜ਼ਨ ਮੌੜ ਨੂੰ ਮੁਦੱਈ ਰਵਿੰਦਰ ਸਿੰਘ ਕੋਲੋ 30,000/— ਰੁਪਏ ਦੀ ਰਿਸ਼ਵਤ ਦੀ ਰਕਮ ਹਾਸਲ ਕਰਦਿਆ ਦੋ ਸਰਕਾਰੀ ਗਵਾਹਾ ਦੀ ਹਾਜ਼ਰੀ ਵਿੱਚ ਰੰਗੇ ਹੱਥੀ ਕਾਬੂ ਕਰ ਲਿਆ।