ਕੈਬਨਿਟ ਮੰਤਰੀ ਭਰਤ ਭੂਸ਼ਣ ਆਸ਼ੂ ਨਾਲ ਤਕਰਾਰ ਮਗਰੋਂ ਡੀਐਸਪੀ ਸੇਖੋਂ ਨੌਕਰੀ ਤੋਂ ਬਰਖਾਸਤ
ਪੰਜਾਬ ਸਰਕਾਰ ਵੱਲੋਂ ਆਈਪੀਐੱਸ ਅਧਿਕਾਰੀ ਬੀ ਚੰਦਰ ਸੇਖਰ ਤੋਂ ਜਾਂਚ ਕਰਵਾਈ ਗਈ ਸੀ । ਜਾਂਚ ਅਫ਼ਸਰ ਵੱਲੋਂ ਕੀਤੀ ਜਾਂਚ ਵਿਚ ਡੀਐੱਸਪੀ ਸੇਖੋਂ ਆਪਣੇ ਖ਼ਿਲਾਫ਼ ਲੱਗੇ ਦੋਸ਼ਾਂ ਨੂੰ ਗਲਤ ਸਾਬਤ ਨਹੀਂ ਕਰ ਸਕੇ।

ਚੰਡੀਗੜ੍ਹ : ਪੰਜਾਬ ਸਰਕਾਰ ਨੇ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਦਾ ਖੁਰਾਕ ਤੇ ਸਪਲਾਈ ਵਿਭਾਗ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਤਕਰਾਰ ਚੱਲ ਰਿਹਾ ਸੀ। ਇਸ ਤੋਂ ਬਾਅਦ ਗ੍ਰਹਿ ਵਿਭਾਗ ਨੇ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਮੁਅੱਤਲ ਕਰਕੇ ਉਨ੍ਹਾਂ ਖ਼ਿਲਾਫ਼ ਚਾਰਜਸ਼ੀਟ ਜਾਰੀ ਕੀਤੀ ਹੋਈ ਸੀ।
ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਆਈਪੀਐੱਸ ਅਧਿਕਾਰੀ ਬੀ ਚੰਦਰ ਸੇਖਰ ਤੋਂ ਜਾਂਚ ਕਰਵਾਈ ਗਈ ਸੀ । ਜਾਂਚ ਅਫ਼ਸਰ ਵੱਲੋਂ ਕੀਤੀ ਜਾਂਚ ਵਿਚ ਡੀਐੱਸਪੀ ਸੇਖੋਂ ਆਪਣੇ ਖ਼ਿਲਾਫ਼ ਲੱਗੇ ਦੋਸ਼ਾਂ ਨੂੰ ਗਲਤ ਸਾਬਤ ਨਹੀਂ ਕਰ ਸਕੇ। ਇਸ ਤੋਂ ਬਾਅਦ ਹੀ ਗ੍ਰਹਿ ਵਿਭਾਗ ਨੇ ਕਾਰਵਾਈ ਕਰਦਿਆਂ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ।
ਦੱਸ ਦੇਈਏ ਕਿ ਇਹ ਮਾਮਲਾ ਉਸ ਵੇਲੇ ਕਾਫੀ ਸੁਰਖੀਆਂ 'ਚ ਆਇਆ ਸੀ ਤੇ ਹੁਣ ਡੀਐਸਪੀ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
