ਭੇਦਭਰੇ ਹਲਾਤਾਂ ਵਿੱਚ ਗੋਲ਼ੀ ਲੱਗਣ ਨਾਲ DSP ਗਗਨਦੀਪ ਭੁੱਲਰ ਦੀ ਮੌਤ
ਹਾਲਾਂਕਿ ਗੋਲ਼ੀ ਚੱਲਣ ਦੇ ਕਾਰਨਾਂ ਬਾਬਤ ਅਜੇ ਕਈ ਖ਼ੁਲਾਸਾ ਨਹੀਂ ਹੋਇਆ ਹੈ ਪਰ ਸ਼ੁਰੂਆਤੀ ਜਾਂਚ ਮੁਤਾਬਕ ਇਹ ਗੋਲ਼ੀ ਬੱਤੀ ਬੋਰ ਦੇ ਰਿਵਾਲਵਰ ਵਿੱਚੋਂ ਚੱਲੀ ਤੇ ਡੀਐੱਸਪੀ ਦੇ ਸਿਰ ਵਿੱਚ ਵੱਜੀ ਦੱਸੀ ਜਾ ਰਹੀ ਹੈ।
ਪਟਿਆਲਾ: ਨਾਭਾ ਵਿੱਚ ਆਪਣੇ ਘਰ ਦੇਰ ਰਾਤ ਡੀਐਸਪੀ ਗਗਨਦੀਪ ਸਿੰਘ ਭੁੱਲਰ ਦੀ ਸਿਰ ਵਿੱਚ ਗੋਲ਼ੀ ਵੱਜਣ ਨਾਲ ਮੌਤ ਹੋ ਗਈ। ਗਗਨਦੀਪ ਸਿੰਘ ਕਮਾਂਡੋ ਸੈਂਟਰ ਬਹਾਦਰਗੜ੍ਹ ਵਿੱਚ ਤਾਇਨਾਤ ਸੀ।
ਹਾਲਾਂਕਿ ਗੋਲ਼ੀ ਚੱਲਣ ਦੇ ਕਾਰਨਾਂ ਬਾਬਤ ਅਜੇ ਕਈ ਖ਼ੁਲਾਸਾ ਨਹੀਂ ਹੋਇਆ ਹੈ ਪਰ ਸ਼ੁਰੂਆਤੀ ਜਾਂਚ ਮੁਤਾਬਕ ਇਹ ਗੋਲ਼ੀ ਬੱਤੀ ਬੋਰ ਦੇ ਰਿਵਾਲਵਰ ਵਿੱਚੋਂ ਚੱਲੀ ਤੇ ਡੀਐੱਸਪੀ ਦੇ ਸਿਰ ਵਿੱਚ ਵੱਜੀ ਦੱਸੀ ਜਾ ਰਹੀ ਹੈ।
ਇਸ ਮੁਤੱਲਕ ਜਾਂਚ ਅਧਿਕਾਰੀਆਂ ਨੇ ਗੋਲ਼ੀ ਲੱਗਣ ਨਾਲ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ ਪਰ ਹਾਲੇ ਤੱਕ ਇਸ ਦੇ ਕਾਰਨਾਂ ਦੀ ਬਾਰੀਕੀ ਨਾਲ ਘੋਖ ਕੀਤੀ ਜਾ ਰਹੀ ਹੈ। ਜ਼ਿਕਰ ਕਰ ਦਈਏ ਕਿ ਡੀਐੱਸਪੀ ਗਗਨਦੀਪ ਸਿੰਘ ਭੁੱਲਰ ਅਣਵਿਆਹਿਆ ਸੀ ਤੇ ਘਟਨਾ ਮੌਕੇ ਉਹ ਘਰ ਵਿੱਚ ਇਕੱਲਾ ਹੀ ਸੀ।
ਜਾਣਕਾਰੀ ਅਨੁਸਾਰ ਨਾਭਾ ਵਾਸੀ ਡੀ. ਐੱਸ. ਪੀ. ਭੁੱਲਰ ਦੀ ਮੌਤ ਉਨ੍ਹਾਂ ਦੇ ਆਪਣੇ ਘਰ ’ਚ ਹੀ 32 ਬੋਰ ਨਿੱਜੀ ਰਿਵਾਲਵਰ ਨਾਲ ਹੋਈ ਹੈ। ਮ੍ਰਿਤਕ ਦੇਹ ਨੂੰ ਸਥਾਨਕ ਸਿਵਲ ਹਸਪਤਾਲ ਦੀ ਮੋਰਚਰੀ 'ਚ ਰੱਖਿਆ ਗਿਆ ਹੈ। ਮਾਮਲੇ ਦੀ ਜਾਂਚ ਨਾਭਾ ਥਾਣਾ ਕੋਤਵਾਲੀ ਪੁਲਸ ਵੱਲੋਂ ਕੀਤੀ ਜਾ ਰਹੀ ਹੈ। ਫਿਲਹਾਲ ਇਸ ਘਟਨਾ ਬਾਰੇ ਪਤਾ ਲੱਗਣ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪੁਲਿਸ ਇਸ ਦੇ ਕਾਰਨ ਖੰਘਾਲਣ ਵਿੱਚ ਜੁਟ ਗਈ ਹੈ ਕਿ ਆਖ਼ਰ ਇਹ ਪੂਰਾ ਮਾਮਲਾ ਕੀ ਹੈ।
ਭਾਖੜਾ ਨਹਿਰ 'ਚੋਂ ਮਿਲੇ 10 ਤੋਪ ਦੇ ਸ਼ੈੱਲ, ਸਰਚ ਅਪਰੇਸ਼ਨ ਜਾਰੀ
ਭਾਖੜਾ ਨਹਿਰ 'ਚ ਵਿਸਫੋਟਕ ਸਮੱਗਰੀ ਮਿਲੀ ਹੈ। ਪੁਲਿਸ ਨੇ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ। ਫਤਿਹਗੜ੍ਹ ਸਾਹਿਬ ਨੇੜੇ ਗੋਤਾਖੋਰਾਂ ਦੀਆਂ ਟੀਮਾਂ ਸਰਚ ਕਰ ਰਹੀਆਂ ਹਨ। ਸਰਚ ਦੌਰਾਨ ਤੋਪ ਦੇ ਸ਼ੈੱਲ ਮਿਲੇ ਹਨ। ਫਿਲਹਾਲ ਪੁਲਿਸ ਦਾ ਇਸ ਪੂਰੇ ਮਾਮਲੇ 'ਤੇ ਕੋਈ ਬਿਆਨ ਨਹੀਂ ਆਇਆ ਹੈ।ਨਹਿਰ ਕੰਢੇ ਵੀ ਇੱਕਾ ਦੁੱਕਾ ਮੁਲਾਜ਼ਮ ਹੀ ਸਾਦੀ ਵਰਦੀ 'ਚ ਤਾਇਨਾਤ ਹਨ।
ਗੋਤਾਖੋਰਾਂ ਵੱਲੋਂ ਨਹਿਰ 'ਚ ਲਗਾਤਾਰ ਸਰਚ ਕੀਤੀ ਜਾ ਰਹੀ ਹੈ। ਹੁਣ ਤੱਕ 10 ਦੇ ਕਰੀਬ ਤੋਪ ਦੇ ਸ਼ੈੱਲ ਬਰਾਮਦ ਹੋਏ ਹਨ। ਗੋਤਾਖੋਰ ਨੇ ਕਿਹਾ ਕਿ ਇਹ ਆਪਰੇਸ਼ਨ ਦੋ-ਤਿੰਨ ਦਿਨ ਚੱਲ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।