Punjab News: ਪੰਜਾਬ ਸਰਕਾਰ ਨੇ ਗੈਂਗਸਟਰ ਲਾਰੈਂਸ ਦੇ ਪੁਲਿਸ ਹਿਰਾਸਤ ਵਿੱਚ ਹੋਏ ਟੀਵੀ ਇੰਟਰਵਿਊ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ DSP ਗੁਰਸ਼ੇਰ ਸਿੰਘ ਨੂੰ ਬਰਖਾਸਤ ਕਰ ਦਿੱਤਾ ਹੈ। ਇਸ ਸਬੰਧੀ ਗ੍ਰਹਿ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੀ ਫਾਈਲ ਪਹਿਲਾਂ ਪੁਲਿਸ ਵਿਭਾਗ ਨੇ ਲੋਕ ਸੇਵਾ ਕਮਿਸ਼ਨ ਨੂੰ ਭੇਜੀ ਸੀ। ਇਹ ਸਾਰੀ ਕਾਰਵਾਈ ਹਾਈਕੋਰਟ ਵੱਲੋਂ ਬਣਾਈ ਕਮੇਟੀ ਐਸਆਈਟੀ ਦੀ ਰਿਪੋਰਟ ਆਉਣ ਤੋਂ ਬਾਅਦ ਕੀਤੀ ਗਈ ਹੈ।
ਸੂਬਾ ਸਰਕਾਰ ਨੇ ਹੁਕਮਾਂ ਵਿੱਚ ਸਪੱਸ਼ਟ ਲਿਖਿਆ ਹੈ ਕਿ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੇ ਗੈਂਗਸਟਰ ਲਾਰੈਂਸ ਦੀ ਇੰਟਰਵਿਊ ਦੌਰਾਨ CIA ਖਰੜ ਦੀ ਹਿਰਾਸਤ ਵਿੱਚ ਆਪਣੀ ਡਿਊਟੀ ਵਿੱਚ ਲਾਪਰਵਾਹੀ ਵਰਤੀ ਹੈ। ਜਿਸ ਕਾਰਨ ਪੰਜਾਬ ਪੁਲਿਸ ਦਾ ਅਕਸ ਬੁਰੀ ਤਰ੍ਹਾਂ ਖਰਾਬ ਹੋਇਆ ਹੈ।
ਉਨ੍ਹਾਂ ਵੱਲੋਂ ਆਪਣੀ ਡਿਊਟੀ ਨੂੰ ਸਹੀ ਢੰਗ ਨਾਲ ਨਿਭਾਉਣ ਵਿੱਚ ਅਸਫਲ ਰਹਿਣਾ ਪੰਜਾਬ ਪੁਲਿਸ ਦੇ ਅਨੁਸ਼ਾਸਨ ਅਤੇ ਆਚਰਣ ਨਿਯਮਾਂ ਦੀ ਘੋਰ ਉਲੰਘਣਾ ਹੈ। ਇਸ ਲਈ ਉਪਰੋਕਤ ਕਾਰਨਾਂ ਕਰਕੇ ਸੰਵਿਧਾਨ ਦੀ ਧਾਰਾ 311 ਤਹਿਤ ਮਿਲੇ ਅਧਿਕਾਰਾਂ ਤਹਿਤ ਉਨ੍ਹਾਂ ਨੂੰ ਪੰਜਾਬ ਪੁਲਿਸ ਵਿੱਚ DSP ਦੇ ਅਹੁਦੇ ਤੋਂ ਬਰਖਾਸਤ ਕੀਤਾ ਜਾਂਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।