Patiala News: ਪਟਿਆਲਾ ਦੇ ਡੀਐਸਪੀ ਸਿਟੀ-1 ਸਤਨਾਮ ਸਿੰਘ ਦੇ ਇਕੱਲੇ-ਇਕੱਲੇ ਜਵਾਨ ਪੁੱਤ ਏਕਮਵੀਰ ਸਿੰਘ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਦੱਸ ਦਈਏ ਕਿ ਡੀਐਸਪੀ ਦੇ ਨੌਜਵਾਨ ਪੁੱਤ ਦੀ ਸੰਗਰੂਰ ਦੇ ਭਵਾਨੀਗੜ੍ਹ ਦੇ ਕੋਲ ਪਿੰਡ ਫੱਗੂਵਾਲਾ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ‘ਤੇ ਸੜਕ ਹਾਦਸੇ ਵਿੱਚ ਮੌਤ ਹੋ ਗਈ।

ਸੜਕ ਹਾਦਸੇ 'ਚ ਡੀਐਸਪੀ ਦੇ ਪੁੱਤ ਦੀ ਮੌਤ

ਜ਼ਖਮੀ ਹਰਜੋਤ ਦੀਆਂ ਚੀਕਾਂ ਸੁਣ ਕੇ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ। ਰਾਹਗੀਰਾਂ ਦੀ ਮਦਦ ਨਾਲ ਪੁਲਿਸ ਕੰਟਰੋਲ ਰੂਮ ਨੂੰ ਜਾਣਕਾਰੀ ਦਿੱਤੀ ਗਈ। ਦੋਵਾਂ ਨੌਜਵਾਨਾਂ ਨੂੰ ਕਾਰ ਵਿੱਚੋਂ ਕੱਢ ਕੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਏਕਮਵੀਰ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਉਸ ਦੇ ਦੋਸਤ ਹਰਜੋਤ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।

ਸੰਗਰੂਰ 'ਚ ਇੱਕ ਪ੍ਰੋਗਰਾਮ 'ਚ ਸ਼ਾਮਲ ਹੋ ਸਕੇ ਘਰ ਪਰਤ ਰਿਹਾ ਸੀ ਏਕਮ

ਹਾਦਸੇ ਤੋਂ ਬਾਅਦ ਮੌਕੇ 'ਤੇ ਆਵਾਜਾਈ ਰੋਕ ਦਿੱਤੀ ਗਈ ਸੀ। ਪੁਲਿਸ ਮੁਲਾਜ਼ਮਾਂ ਨੇ ਸਵੇਰ ਤੱਕ ਰਸਤਾ ਕਲੀਅਰ ਕਰਵਾ ਦਿੱਤਾ। ਜਾਣਕਾਰੀ ਅਨੁਸਾਰ ਡੀਐਸਪੀ ਸਤਨਾਮ ਸਿੰਘ ਦਾ ਪੁੱਤਰ ਏਕਮਵੀਰ ਸਿੰਘ ਸੰਗਰੂਰ ਵਿੱਚ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣੇ ਦੋਸਤ ਹਰਜੋਤ ਨਾਲ ਪਟਿਆਲਾ ਵਾਪਸ ਆ ਰਿਹਾ ਸੀ। ਸਵੇਰੇ ਲਗਭਗ 1.30 ਵਜੇ ਜਦੋਂ ਉਹ ਭਵਾਨੀਗੜ੍ਹ ਦੇ ਫੱਗੂਵਾਲ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਦਾ ਟਾਇਰ ਫਟ ਗਿਆ ਅਤੇ ਕਾਰ ਪੁਲ 'ਤੇ ਪਲਟ ਗਈ।

ਭਵਾਨੀਗੜ੍ਹ ਦੇ ਐਸਐਚਓ ਨੇ ਦੱਸਿਆ ਕਿ ਡੀਐਸਪੀ ਸਤਨਾਮ ਸਿੰਘ ਦੇ ਪੁੱਤਰ ਦੀ ਮੌਤ ਹੋ ਗਈ ਹੈ ਅਤੇ ਦੂਜਾ ਉਸ ਦਾ ਦੋਸਤ ਹਰਜੋਤ ਜ਼ਖਮੀ ਹਾਲਤ ਵਿੱਚ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹੈ। ਉਨ੍ਹਾਂ ਕਿਹਾ ਕਿ ਕਾਰ ਦਾ ਸੰਤੁਲਨ ਵਿਗੜ ਗਿਆ ਸੀ, ਜਿਸ ਕਰਕੇ ਕਾਰ ਪਲਟ ਗਈ ਅਤੇ ਇਹ ਵੱਡਾ ਹਾਦਸਾ ਵਾਪਰ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।