ਫਗਵਾੜਾ: ਸ਼ਿਵ ਸੈਨਾ ਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਵਿੱਚ ਹੋਏ ਵਿਵਾਦ ਦੀ ਗਾਜ ਪੁਲਿਸ 'ਤੇ ਡਿੱਗੀ ਹੈ। ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਕਪੂਰਥਲਾ ਪੁਲਿਸ ਦੇ ਡੀ.ਐਸ.ਪੀ. ਕੰਵਲਪ੍ਰੀਤ ਸਿੰਘ ਚਹਿਲ ਦਾ ਤਬਾਦਲਾ ਕਰ ਦਿੱਤਾ ਹੈ।
ਇਸ ਘਟਨਾ ਵਿੱਚ ਕੁਝ ਲੋਕ ਜਖਮੀ ਹੋ ਗਏ ਸਨ। ਪੁਲਿਸ ਨੇ ਇਸ ਮਾਮਲੇ ਵਿੱਚ ਮੁਸਲਿਮ ਤੇ ਸਿੱਖ ਭਾਈਚਾਰੇ ਦੇ ਲੋਕਾਂ ਖਿਲਾਫ ਪਥਰਾਅ ਤੇ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਮਾਮਲਾ ਦਰਜ ਕੀਤਾ ਹੈ। ਸ਼ਹਿਰ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ ਜਿਸ ਦੇ ਚਲਦੇ ਬਾਜ਼ਾਰ, ਸਿੱਖਿਆ ਸੰਸਥਾਨ ਬੰਦ ਰਹੇ।