ਚੋਣ ਕਮਿਸ਼ਨ ਵੱਲੋਂ ਕੈਪਟਨ ਸਰਕਾਰ ਨੂੰ ਵੱਡਾ ਝਟਕਾ
ਏਬੀਪੀ ਸਾਂਝਾ | 10 Mar 2019 09:02 PM (IST)
ਚੰਡੀਗੜ੍ਹ: ਲੋਕ ਸਭਾ ਚੋਣਾਂ ਦੇ ਐਲਾਨ ਵਾਲੇ ਦਿਨ ਹੀ ਕੈਪਟਨ ਸਰਕਾਰ ਵੱਲੋਂ ਕੀਤੀਆਂ ਗਈਆਂ 269 ਡੀਐਸਪੀਜ਼ ਦੀਆਂ ਬਦਲੀਆਂ ਨੂੰ ਚੋਣ ਕਮਿਸ਼ਨ ਨੇ ਰੱਦ ਕਰ ਦਿੱਤਾ ਹੈ। ਸਬੰਧਤ ਖ਼ਬਰ- ਚੋਣਾਂ ਦੀਆਂ ਤਾਰੀਖ਼ਾਂ ਦੇ ਐਲਾਨ ਤੋਂ ਪਹਿਲਾਂ 269 ਡੀਐਸਪੀ ਬਦਲੇ ਪੰਜਾਬ ਦੇ ਚੋਣ ਕਮਿਸ਼ਨਰ ਡਾ. ਐਸ.ਕੇ. ਕਰਨਾ ਰਾਜੂ ਨੇ ਪ੍ਰੈਸ ਕਾਨਫਰੰਸ ਨੇ ਵੀ ਐਤਵਾਰ ਨੂੰ ਕੀਤੀ ਪ੍ਰੈਸ ਕਾਨਫਰੰਸ ਵਿੱਚ ਕਿਹਾ ਸੀ ਕਿ ਚੋਣਾਂ ਦੇ ਐਲਾਨ ਤੋਂ ਪਹਿਲਾਂ ਕੀਤੀਆਂ ਗਈਆਂ ਬਦਲੀਆਂ ਜੇਕਰ ਅਧੂਰੀਆਂ ਹਨ ਤਾਂ ਉਹ ਰੱਦ ਹੋ ਜਾਣਗੀਆਂ। ਭਾਵ ਜੇਕਰ ਕਿਸੇ ਅਧਿਕਾਰੀ ਜਾਂ ਕਰਮਚਾਰੀ ਨੇ ਨਵੀਂ ਥਾਂ 'ਤੇ ਜੁਆਇਨ ਕਰ ਲਿਆ ਹੈ ਤਾਂ ਉਸ ਨੂੰ ਛੱਡ ਬਾਕੀ ਬਦਲੀਆਂ ਖਾਰਜ ਹੋ ਜਾਣਗੀਆਂ। ਇਹ ਵੀ ਪੜ੍ਹੋ- ਚੋਣ ਜ਼ਾਬਤੇ ਤੋਂ ਐਨ ਪਹਿਲਾਂ ਪੁਲਿਸ ਵਿਭਾਗ 'ਚ ਵੱਡੇ ਪੱਧਰ 'ਤੇ ਬਦਲੀਆਂ ਖ਼ਿਲਾਫ਼ ਡਟੀ 'ਆਪ' ਇਸ ਤੋਂ ਕੁਝ ਸਮੇਂ ਬਾਅਦ ਪੰਜਾਬ ਪੁਲਿਸ ਵੱਲੋਂ ਜਾਣਕਾਰੀ ਮਿਲੀ ਕਿ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਮੁਤਾਬਕ ਉਕਤ ਬਦਲੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵੀ ਇਨ੍ਹਾਂ ਪੁਲਿਸ ਅਧਿਕਾਰੀਆਂ ਦੀਆਂ ਬਦਲੀਆਂ ਦਾ ਵਿਰੋਧ ਕਰਦਿਆਂ ਰੱਦ ਕਰਨ ਦੀ ਮੰਗ ਵੀ ਕੀਤੀ ਸੀ।