Punjab News: ਪੁਲਿਸ ਵੱਲੋਂ ਪਸ਼ੂਆਂ ਦੀ ਤਸਕਰੀ ਕਰਕੇ ਨਾਕਾਬੰਦੀ ਦੌਰਾਨ ਇੱਕ ਟਰੱਕ ਵਿੱਚ ਭਰੇ 13 ਪਸ਼ੂ ਬਰਾਮਦ, ਟਰੱਕ ਡਰਾਈਵਰ ਵੀ ਕਾਬੂ
Pathankot: ਤਾਰਾਗੜ੍ਹ ਥਾਣਾ ਪੁਲਿਸ ਵੱਲੋਂ ਪਸ਼ੂਆਂ ਦੀ ਤਸਕਰੀ ਦੇ ਚਲਦਿਆਂ ਨਾਕਾਬੰਦੀ ਦੌਰਾਨ ਇੱਕ ਟਰੱਕ ਵਿੱਚ ਭਰੇ 13 ਪਸ਼ੂ ਬਰਾਮਦ, ਗੈਰ-ਕਾਨੂੰਨੀ ਢੰਗ ਨਾਲ ਜੰਮੂ-ਕਸ਼ਮੀਰ ਵੱਲ ਲਿਜਾਇਆ ਜਾ ਰਿਹਾ ਸੀ, ਪੁਲਿਸ ਨੇ ਟਰੱਕ ਡਰਾਈਵਰ ਨੂੰ ਕੀਤਾ ਕਾਬੂ
Animal Smuggling: ਪਠਾਨਕੋਟ ਦੇ ਨਾਲ ਲੱਗਦੇ ਜੰਮੂ-ਕਸ਼ਮੀਰ ਵਾਲੇ ਪਾਸੇ ਤੋਂ ਪਸ਼ੂਆਂ ਦੀ ਤਸਕਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ।ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਹੋਰਨਾਂ ਸੂਬਿਆਂ ਤੋਂ ਪਸ਼ੂਆਂ ਨੂੰ ਟਰੱਕਾਂ 'ਚ ਲੱਦ ਕੇ ਗੈਰ-ਕਾਨੂੰਨੀ ਤਰੀਕੇ ਨਾਲ ਜੰਮੂ-ਕਸ਼ਮੀਰ ਵੱਲ ਲਿਜਾਇਆ ਜਾ ਰਿਹਾ ਹੈ।
ਜਿਸ ਕਾਰਨ ਪੁਲਿਸ ਪ੍ਰਸ਼ਾਸਨ ਵੱਲੋਂ ਸਰਹੱਦੀ ਇਲਾਕੇ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ, ਜਿਸ ਤਹਿਤ ਪੁਲਿਸ ਥਾਣਾ ਤਾਰਾਗੜ੍ਹ ਵੱਲੋਂ ਲਦਪਾਲਵਾਂ ਟੋਲ ਪਲਾਜ਼ਾ ਨੇੜੇ ਨਾਕਾਬੰਦੀ ਕੀਤੀ ਗਈ ਸੀ| ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਸ਼ੂਆਂ ਨਾਲ ਭਰਿਆ ਟਰੱਕ ਗਲਤ ਇਰਾਦੇ ਨਾਲ ਜੰਮੂ-ਕਸ਼ਮੀਰ ਵੱਲ ਲਿਜਾਇਆ ਜਾ ਰਿਹਾ ਹੈ।
ਜਿਸ ਤੋਂ ਬਾਅਦ ਪੁਲਿਸ ਨੇ ਨਾਕਾਬੰਦੀ ਕਰ ਦਿੱਤੀ ਅਤੇ ਜਦੋਂ ਗੁਰਦਾਸਪੁਰ ਸਾਈਡ ਤੋਂ ਆ ਰਹੇ ਟਰੱਕ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਡਰਾਈਵਰ ਨੇ ਟਰੱਕ ਨੂੰ ਪਿੱਛੇ ਹੀ ਖੜ੍ਹਾ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ। ਪਰ ਡਰਾਈਵਰ ਭੱਜਣ ਵਿੱਚ ਅਸਫਲ ਰਿਹਾ ਅਤੇ ਪੁਲਿਸ ਨੇ ਉਸ ਨੂੰ ਖੇਤਾਂ ਵਿੱਚੋਂ ਹੀ ਕਾਬੂ ਕਰ ਲਿਆ। ਇਸ ਤੋਂ ਬਾਅਦ ਜਦੋਂ ਟਰੱਕ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚ 13 ਬੇਸਹਾਰਾ ਪਸ਼ੂਆਂ ਨੂੰ ਇੱਕ ਦੂਜੇ ਨਾਲ ਬੇਰਹਿਮੀ ਨਾਲ ਬੰਨ੍ਹਿਆ ਹੋਇਆ ਸੀ।
ਜਦੋਂ ਇਸ ਸਬੰਧੀ ਡਰਾਈਵਰ ਤੋਂ ਪੁੱਛਗਿੱਛ ਕੀਤੀ ਗਈ ਤਾਂ ਟਰੱਕ ਚਾਲਕ ਇਸ ਸਬੰਧੀ ਕੋਈ ਵੀ ਸਹੀ ਜਾਣਕਾਰੀ ਨਹੀਂ ਦੇ ਸਕਿਆ, ਜਿਸ ਕਾਰਨ ਥਾਣਾ ਤਾਰਾਗੜ੍ਹ ਦੀ ਪੁਲਿਸ ਨੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਸ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦੂਜੇ ਪਾਸੇ ਜਦੋਂ ਇਸ ਸਬੰਧੀ ਡੀਐਸਪੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਟਰੱਕ ਵਿੱਚ ਨਾਜਾਇਜ਼ ਤਰੀਕੇ ਨਾਲ ਪਸ਼ੂ ਨੂੰ ਲਿਜਾਇਆ ਜਾ ਰਿਹਾ ਸੀ, ਜਿਸ ਬਾਰੇ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਨਾਕਾਬੰਦੀ ਕਰਕੇ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਦੇ ਚੁੰਗਲ ਵਿੱਚੋਂ 13 ਪਸ਼ੂਆਂ ਨੂੰ ਛੁਡਵਾਇਆ ਗਿਆ ਹੈ।
ਦੱਸ ਦੇਈਏ ਇਸ ਤੋਂ ਪਹਿਲਾਂ ਹਰਿਆਣਾ ਦੇ ਰੋਹਤਾਸ ਜ਼ਿਲੇ ਦੇ ਸ਼ਿਵਸਾਗਰ ਥਾਣਾ ਖੇਤਰ ਦੇ ਬਾਈਪਾਸ ਜੀਟੀ ਰੋਡ 'ਤੇ ਸੋਮਵਾਰ ਨੂੰ ਇਕ ਟਰੱਕ 'ਤੇ ਤਸਕਰੀ ਕੀਤੇ ਜਾ ਰਹੇ 12 ਪਸ਼ੂਆਂ ਨੂੰ ਪੁਲਿਸ ਨੇ ਛੁਡਵਾਇਆ ਅਤੇ ਇੱਕ ਪਸ਼ੂ ਤਸਕਰ ਨੂੰ ਗ੍ਰਿਫਤਾਰ ਕਰਕੇ ਜੇਲ ਭੇਜ ਦਿੱਤਾ ਗਿਆ ਸੀ।