ਜਲਾਲਾਬਾਦ: ਇੱਥੋਂ ਦੇ ਪਿੰਡ ਘਾਂਗਾ ਖੁਰਦ 'ਚ ਬੀਤੀ ਸ਼ਾਮ ਆਪਸੀ ਰੰਜਿਸ਼ ਦੇ ਚੱਲਦਿਆਂ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਮ੍ਰਿਤਕ ਸਰਵਨ ਸਿੰਘ ਜਲਾਲਾਬਾਦ ਨੇੜਲੇ ਪਿੰਡ ਘਾਂਗਾ ਕਲਾ ਦਾ ਰਹਿਣ ਵਾਲਾ ਸੀ। ਪੁਲਿਸ ਨੂੰ ਦਿੱਤੇ ਬਿਆਨਾਂ 'ਚ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਪੁੱਤਰ ਲਾਗਲੇ ਪਿੰਡ ਘਾਂਗਾ ਖੁਰਦ ਸੀਮਿੰਟ ਲੈਣ ਗਿਆ ਸੀ ਜਿੱਥੇ ਰੰਜਿਸ਼ ਦੇ ਚੱਲਦਿਆਂ ਕੁਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਸਰਵਨ ਸਿੰਘ ਦੀ ਹੱਤਿਆ ਕਰ ਦਿੱਤੀ। ਪੁਲਿਸ ਨੇ ਮ੍ਰਿਤਕ ਦੇ ਪਿਤਾ ਜਗੀਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਕਤਲ ਦੇ ਦੋਸ਼ 'ਚ ਚਾਰ ਵਿਅਕਤੀਆਂ ਬਲਜੀਤ ਸਿੰਘ, ਦਲਜੀਤ ਸਿੰਘ, ਬਲਵਿੰਦਰ ਸਿੰਘ ਤੇ ਜੱਗਾ ਸਿੰਘ ਖਿਲਾਫ ਧਾਰਾ 302,34 ਆਈਪੀਸੀ ਦੇ ਤਹਿਤ ਮੁਕੱਦਮਾ ਦਰਜ਼ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।