Punjab News: ਅਬੋਹਰ ਖੇਤਰ ਵਿੱਚ ਕੈਂਸਰ ਦੀ ਬਿਮਾਰੀ ਪੈਰ ਪਸਾਰ ਰਹੀ ਹੈ। ਇੱਥੋਂ ਦਾ ਧਰਤੀ ਹੇਠਲਾ ਪਾਣੀ ਪੀਣ ਯੋਗ ਨਹੀਂ। ਹੁਣ ਨਹਿਰੀ ਵਿਭਾਗ ਵੱਲੋਂ ਬੀਤੇ ਦਿਨ ਛੱਡਿਆ ਗਿਆ ਪਾਣੀ ਵੀ ਦੂਸ਼ਿਤ ਤੇ ਕਾਲਾ ਹੋਣ ਕਾਰਨ ਬਿਮਾਰੀਆਂ ਦਾ ਖਤਰਾ ਹੋਰ ਵਧ ਰਿਹਾ ਹੈ। ਕਾਲਾ ਪਾਣੀ ਵੇਖ ਲੋਕਾਂ ਅੰਦਰ ਦਹਿਸ਼ਤ ਹੈ। 


ਹਾਸਲ ਜਾਣਕਾਰੀ ਮੁਤਾਬਕ 25 ਮਾਰਚ ਤੋਂ ਨਹਿਰਾਂ ਦੇ ਬੰਦ ਹੋਣ ਤੋਂ ਬਾਅਦ ਐਤਵਾਰ ਨੂੰ ਨਹਿਰਾਂ ਵਿੱਚ ਪਾਣੀ ਛੱਡਿਆ ਗਿਆ, ਉੱਥੇ ਇਹ ਪਾਣੀ ਇੰਨਾ ਕਾਲਾ ਤੇ ਬਦਬੂਦਾਰ ਸੀ ਕਿ ਇਸ ਨੂੰ ਪੀਣ ਜਾਂ ਨਹਾਉਣ ਲਈ ਵਰਤਿਆ ਨਹੀਂ ਜਾ ਸਕਦਾ। ਇਸੇ ਕਰਕੇ ਵਾਟਰ ਵਰਕਸ ਦੀਆਂ ਡਿੱਗੀਆਂ ਵਿੱਚ ਵੀ ਇਸ ਨੂੰ ਸਟੋਰ ਨਹੀਂ ਕੀਤਾ ਗਿਆ।


ਇਹ ਵੀ ਪੜ੍ਹੋ: Punjab News: ਸੀਐਮ ਮਾਨ ਦਾ ਕਿਸਾਨਾਂ ਲਈ ਵੱਡਾ ਐਲਾਨ, ਕੇਂਦਰ ਵੱਲੋਂ ਰੇਟ 'ਚ ਕਟੌਤੀ ਦੀ ਭਰਪਾਈ ਪੰਜਾਬ ਸਰਕਾਰ ਕਰੇਗੀ


ਦਰਅਸਲ ਨਹਿਰੀ ਵਿਭਾਗ ਵੱਲੋਂ ਐਤਵਾਰ ਤੋਂ ਹੀ ਨਹਿਰਾਂ ਵਿੱਚ ਪਾਣੀ ਛੱਡਿਆ ਜਾ ਰਿਹਾ ਹੈ ਪਰ ਪਾਣੀ ਦਾ ਰੰਗ ਅਜੇ ਵੀ ਕਾਲਾ ਹੈ। ਇਸ ਕਾਰਨ ਪਾਣੀ ਨੂੰ ਸਟੋਰ ਕਰਨ ਦਾ ਕੰਮ ਸ਼ੁਰੂ ਨਹੀਂ ਕੀਤਾ ਗਿਆ। ਨਹਿਰ ਬੰਦ ਹੋਣ ਕਾਰਨ ਸ਼ਹਿਰੀ ਤੇ ਨਵੀਂ ਆਬਾਦੀ ਵਾਲੇ ਇਲਾਕਿਆਂ ਵਿੱਚ ਪਾਣੀ ਦੀ ਸਪਲਾਈ ਨਹੀਂ ਹੋ ਰਹੀ। ਕਈ ਇਲਾਕਿਆਂ ਦੀ ਹਾਲਤ ਅਜਿਹੀ ਹੈ ਕਿ ਕਰੀਬ ਇੱਕ ਹਫ਼ਤੇ ਤੋਂ ਪਾਣੀ ਦੀ ਸਪਲਾਈ ਨਹੀਂ ਹੋ ਰਹੀ। ਇਸ ਕਾਰਨ ਲੋਕਾਂ ਨੂੰ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


ਪ੍ਰੇਮ ਨਗਰੀ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਈ ਦਿਨਾਂ ਤੋਂ ਪਾਣੀ ਦੀ ਸਪਲਾਈ ਨਹੀਂ ਮਿਲ ਰਹੀ ਸੀ। ਇਸ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲਗਪਗ ਇੱਕ ਹਫ਼ਤਾ ਹੋ ਗਿਆ ਹੈ ਪਰ ਵਾਟਰ ਵਰਕਸ ਦਾ ਪਾਣੀ ਨਹੀਂ ਆਇਆ। ਇਸ ਕਾਰਨ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਇੱਥੇ ਧਰਤੀ ਹੇਠਲਾ ਪਾਣੀ ਬਹੁਤ ਖਾਰਾ ਹੈ, ਜਿਸ ਕਾਰਨ ਉਹ ਵਾਟਰ ਵਰਕਸ ਦੇ ਪਾਣੀ 'ਤੇ ਹੀ ਨਿਰਭਰ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Sidhu Moosewala: ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਦੇਣ ਵਾਲੇ ਨੂੰ ਮੁੰਬਈ ਤੋਂ ਟਰਾਂਜਿਟ ਰਿਮਾਂਡ 'ਤੇ ਲਿਆਂਦਾ