Punjab news: ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਡਿਫੈਂਸ ਡੈਮ ਰੋਡ 'ਤੇ ਸਥਿਤ ਇੱਕ ਘਰ 'ਚ ਸਿਲੰਡਰ 'ਚੋਂ ਗੈਸ ਲੀਕ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸਿਲੰਡਰ 'ਚੋਂ ਗੈਸ ਲੀਕ ਹੋਣ ਕਾਰਨ ਘਰ ਵਿੱਚ ਧਮਾਕਾ ਹੋ ਗਿਆ ਜਿਸ ਕਰਕੇ ਦੋਵੇਂ ਪਤੀ-ਪਤਨੀ ਕੈਲਾਸ਼ ਬਿਆਸ ਅਤੇ ਪ੍ਰੇਮ ਲਤਾ ਜ਼ਖਮੀ ਹੋ ਗਏ।


ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਪ੍ਰੇਮ ਲਤਾ ਦੀ ਹਾਲਤ ਨਾਜ਼ੁਕ ਦੱਸੀ। ਪੰਡਿਤ ਕੈਲਾਸ਼ ਬਿਆਸ ਨੇ ਦੱਸਿਆ ਕਿ ਅੱਜ ਸਵੇਰੇ 4 ਵਜੇ ਦੇ ਕਰੀਬ ਉਨ੍ਹਾਂ ਦੀ ਪਤਨੀ ਪ੍ਰੇਮ ਲਤਾ ਚਾਹ ਬਣਾਉਣ ਲਈ ਰਸੋਈ ਵਿੱਚ ਗਈ ਸੀ।


ਇਹ ਵੀ ਪੜ੍ਹੋ: Samrala news: ਚਾਈਨਾ ਡੋਰ ਦਾ ਕਹਿਰ, ਬਜ਼ੁਰਗ ਔਰਤ ਦੇ ਵੱਢੇ ਗਏ ਦੋਵੇਂ ਪੈਰ


ਜਿਵੇਂ ਹੀ ਉਸ ਨੇ ਲਾਈਟਰ ਜਗਾਇਆ ਤਾਂ ਅਚਾਨਕ ਧਮਾਕਾ ਹੋ ਗਿਆ, ਜਿਸ ਕਾਰਨ ਉਹ ਜ਼ਖਮੀ ਹੋ ਗਈ। ਕੈਲਾਸ਼ ਬਿਆਸ ਨੇ ਦੱਸਿਆ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਘਰ ਦੇ ਲਗਭਗ ਸਾਰੇ ਸ਼ੀਸ਼ੇ ਟੁੱਟ ਗਏ, ਜਿਹੜੇ ਉਸ ਦੇ ਚਿਹਰੇ 'ਤੇ ਲੱਗ ਗਏ, ਜਿਸ ਕਾਰਨ ਉਹ ਜ਼ਖਮੀ ਹੋ ਗਿਆ ਅਤੇ ਕੰਧ 'ਚ ਵੀ ਤਰੇੜ ਆ ਗਈ।


ਇਹ ਵੀ ਪੜ੍ਹੋ: Punjab news: ਕਿਸਾਨਾਂ 'ਤੇ ਅਥਰੂ ਗੈਸ ਦੇ ਗੋਲੇ ਸੁੱਟਣ ਦੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਨੇ ਸਖ਼ਤ ਸ਼ਬਦਾਂ 'ਚ ਕੀਤੀ ਨਿੰਦਾ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।