Gurdaspur News: ਬਹਾਦਰੀ ਦੇ ਮਾਮਲੇ ਵਿੱਚ ਪੰਜਾਬ ਦੇ ਗੱਭਰੂ ਹੀ ਨਹੀਂ ਸਗੋਂ ਮੁਟਿਆਰਾਂ ਵੀ ਕਿਸੇ ਘੱਟ ਨਹੀਂ। ਇਸ ਦੀ ਤਾਜ਼ਾ ਮਿਸਾਲ ਗੁਰਦਾਸਪੁਰ ਵਿੱਚ ਵੇਖਣ ਨੂੰ ਮਿਲੀ। ਇੱਥੇ ਇੱਕ ਲੜਕੀ ਹਥਿਆਰਬੰਦ ਲੁਟੇਰਿਆਂ ਨਾਲ ਭਿੜ ਗਈ। ਉਸ ਦੀ ਬਹਾਦਰੀ ਕਰਕੇ ਦੋ ਲੁਟੇਰੇ ਪਿਸਤੌਲ ਸਣੇ ਪੁਲਿਸ ਦੀ ਗ੍ਰਿਫਤ ਵਿੱਚ ਪਹੁੰਚ ਗਏ। 


ਦਰਅਸਲ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਨੱਤ ਨਜ਼ਦੀਕ ਸਕੂਟਰੀ 'ਤੇ ਜਾ ਰਹੇ ਮਾਮਾ-ਭਣੇਵੀਂ ਨੂੰ ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਲੁੱਟਣ ਦੀ ਕੋਸ਼ਿਸ਼ ਕੀਤੀ, ਪਰ ਲੜਕੀ ਦਲੇਰੀ ਦਿਖਾਉਂਦਿਆਂ ਲੁਟੇਰਿਆਂ ਨਾਲ ਹੱਥੋ ਪਾਈ ਹੋ ਗਈ।


ਉਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਦੋਵਾਂ ਲੁਟੇਰਿਆਂ ਨੂੰ ਪਿਸਤੌਲ ਸਮੇਤ ਫੜ ਕੇ ਥਾਣਾ ਰੰਗੜ ਨੰਗਲ ਦੀ ਪੁਲਿਸ ਹਵਾਲੇ ਕਰ ਦਿੱਤਾ। ਉੱਥੇ ਹੀ ਕਾਬੂ ਕੀਤੇ ਨੌਜਵਾਨਾਂ ਦਾ ਲੜਕੀ ਤੇ ਸਥਾਨਕ ਲੋਕਾਂ ਵੱਲੋਂ ਜੰਮ ਕੇ ਕੁਟਾਪਾ ਚਾੜ੍ਹਿਆ ਗਿਆ। 


ਇਹ ਵੀ ਪੜ੍ਹੋ: Sangrur News: ਵੱਡੀ ਖ਼ਬਰ! ਖੇਤਾਂ 'ਚ ਪਾਣੀ ਪੀਣ ਤੋਂ ਬਾਅਦ 18 ਮੱਝਾਂ ਦੀ ਹੋਈ ਮੌਤ


ਉਧਰ, ਦੱਸਿਆ ਜਾ ਰਿਹਾ ਹੈ ਕੀ ਪੁਲਿਸ ਵੱਲੋਂ ਦੋਵਾਂ ਮੁਲਜਮਾਂ ਦੇ ਕੋਲੋਂ ਇੱਕ ਨਾਜਾਇਜ਼ ਪਿਸਤੌਲ ਤੇ ਮੌਕੇ ਤੇ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇਹ ਵੀ ਪੜ੍ਹੋ: ਅਕਾਲੀ ਲੀਡਰ 'ਤੇ ਜਾਨਲੇਵਾ ਹਮਲਾ ਕਰਵਾਉਣ ਵਾਲੇ ਵੀ ਅਕਾਲੀ ਹੀ ਨਿਕਲੇ? ਗ੍ਰਿਫਤਾਰ ਨੌਜਵਾਨਾਂ ਨੇ ਖੋਲ੍ਹੀ ਸਾਰੀ ਪੋਲ