Punjab News: ਉੱਤਰ ਭਾਰਤ ਦੇ ਵਿੱਚ ਗਰਮੀ ਦਾ ਕਹਿਰ ਜਾਰੀ ਹੈ, ਜਿਸ ਕਰਕੇ ਤਾਪਮਾਨ 50 ਡਿਗਰੀ ਤੱਕ ਪਹੁੰਚ ਰਿਹਾ ਹੈ। ਅਜਿਹੇ ਦੇ ਵਿੱਚ ਪੰਜਾਬ ਦੇ ਵਿੱਚ 45 ਡਿਗਰੀ ਤੋਂ ਉਪਰ ਹੀ ਪਾਰਾ ਚੱਲ ਰਿਹਾ ਹੈ। ਗਰਮੀ ਦੇ ਵਜ੍ਹਾ ਕਰਕੇ ਪੰਜਾਬ ਦੇ ਵਿੱਚ ਬਰਨਾਲਾ PRTC ਡਿਪੂ ਦੇ ਇੱਕ ਮਕੈਨਿਕ ਦੀ ਡਿਊਟੀ ਦੌਰਾਨ ਮੌਤ ਹੋ ਗਈ ਹੈ। ਬਰਨਾਲਾ ਪੀਆਰਟੀਸੀ ਡਿਪੂ ਦੇ ਇੱਕ ਮਕੈਨਿਕ ਦੀ ਬੀਤੀ ਸ਼ਾਮ ਡਿਊਟੀ ਦੌਰਾਨ ਸਿਹਤ ਵਿਗੜ ਜਾਣ ਕਾਰਨ ਮੌਤ ਹੋ ਗਈ।

ਬਰਨਾਲਾ ਬੱਸ ਡਿਪੂ 'ਤੇ ਕੰਮ ਕਰਦੇ ਸਮੇਂ ਮਕੈਨਿਕ ਸੰਜੀਵ ਕੁਮਾਰ ਦੀ ਤਬੀਅਤ ਵਿਗੜ ਗਈ ਅਤੇ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਸੰਜੀਵ ਕੁਮਾਰ ਕੱਚਾ ਮੁਲਾਜ਼ਮ ਸੀ ਅਤੇ ਆਊਟਸੋਰਸਿੰਗ ਦਾ ਕੰਮ ਕਰਦਾ ਸੀ।

ਪੀਆਰਟੀਸੀ ਡਿੱਪੂ ਬਰਨਾਲਾ ਦੇ ਮੁਲਾਜ਼ਮਾਂ ਵੱਲੋਂ ਪ੍ਰਸ਼ਾਸਨ ਅਤੇ ਪੀਆਰਟੀਸੀ ਵਿਭਾਗ ਤੋਂ ਮ੍ਰਿਤਕ ਮਕੈਨਿਕ ਸੰਜੀਵ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਕਾਰਨ ਆਵਾਜਾਈ ਠੱਪ ਕਰਕੇ ਰੋਸ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ।

ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ

ਮੁਲਾਜ਼ਮ ਆਗੂਆਂ ਨੇ ਕਿਹਾ ਕਿ ਮ੍ਰਿਤਕ ਸੰਜੀਵ ਕੁਮਾਰ ਦੋ ਬੱਚਿਆਂ ਦਾ ਪਿਤਾ ਸੀ, ਹੁਣ ਪਰਿਵਾਰ ਵਿੱਚ ਕੋਈ ਕਮਾਉਣ ਵਾਲਾ ਨਹੀਂ ਹੈ, ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਵੀ ਦਿੱਤੀ ਜਾਵੇ। ਧਰਨਾਕਾਰੀ ਮੁਲਾਜ਼ਮਾਂ ਨੇ ਮੌਕੇ ’ਤੇ ਹੀ ਚਿਤਾਵਨੀ ਵੀ ਦਿੱਤੀ ਕਿ ਜੇਕਰ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਪੰਜਾਬ ਦੇ ਸਾਰੇ ਡਿਪੂ ਬੰਦ ਕਰ ਦਿੱਤੇ ਜਾਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।