ਦਰਅਸਲ, ਸ਼ੁੱਕਰਵਾਰ ਰਾਤ ਨੂੰ ਠੰਢੀਆਂ ਹਵਾਵਾਂਰ ਅਤੇ ਤੜਕੇ ਸਵੇਰੇ ਪਏ ਮੀਂਹ ਕਾਰਨ ਘੱਟੋ ਘੱਟ ਤਾਪਮਾਨ ਵੀ ਹੇਠਾਂ ਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਹਾੜੀ ਇਲਾਕਿਆਂ ਵਿੱਚ ਬਰਫਬਾਰੀ ਮੈਦਾਨੀ ਇਲਾਕਿਆਂ ਨੂੰ ਪ੍ਰਭਾਵਿਤ ਕਰ ਰਹੀਆਂ ਹਨ। ਪੀਏਯੂ ਮੌਸਮ ਵਿਭਾਗ ਦੇ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਧੁੰਦ ਦਾ ਪ੍ਰਭਾਵ ਹੋਰ ਵਧੇਗਾ। ਪੱਛਮੀ ਗੜਬੜੀ ਕਾਰਨ ਹੋਈ ਇਸ ਬਾਰਸ਼ ਦਾ ਕਿਸਾਨਾਂ ਨੂੰ ਲਾਭ ਹੋਵੇਗਾ। ਡਾ. ਪ੍ਰਭਜੋਤ ਨੇ ਦੱਸਿਆ ਕਿ ਸੋਮਵਾਰ ਨੂੰ ਵੀ ਬੱਦਲਵਾਈ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
diljit-Kangana Clash: ਟਵਿੱਟਰ 'ਤੇ ਮੁੜ ਭਿੜੇ ਦਿਲਜੀਤ-ਕੰਗਨਾ, 'ਦਿਲਜੀਤ ਕਿੱਤੇ ਆ' ਟ੍ਰੈਂਡ ਹੋਣ ਮਗਰੋਂ ਹੁਣ ਪੰਜਾਬੀ ਗਾਇਕ ਨੇ ਦਿੱਤਾ ਇਹ ਜਵਾਬ
ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਅਗਲੇ ਕੁਝ ਦਿਨਾਂ ਵਿੱਚ ਠੰਢ ਦਾ ਮੌਸਮ ਵਧਣ ਦੀ ਉਮੀਦ ਹੈ। ਇਸ ਦੇ ਨਾਲ ਹੀ ਡਾਕਟਰਾਂ ਦਾ ਕਹਿਣਾ ਹੈ ਕਿ ਠੰਢ ਦੇ ਮੌਸਮ ਵਿਚ ਘਰ ਤੋਂ ਬਾਹਰ ਨਿਕਲਦਿਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ।
ਦੱਸ ਦਈਏ ਕਿ ਘੱਟੋ ਘੱਟ ਤਾਪਮਾਨ ਪੰਜਾਬ ਅਤੇ ਹਰਿਆਣਾ ਵਿੱਚ ਆਮ ਨਾਲੋਂ ਵੱਧ ਅਤੇ ਚੰਡੀਗੜ੍ਹ ਵਿੱਚ 10.4 ਡਿਗਰੀ ਸੈਲਸੀਅਸ ਸੀ। ਸਕਾਈਮੇਟ ਮੌਸਮ ਮੁਤਾਬਕ ਸ਼ਨੀਵਾਰ ਨੂੰ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਗੁਜਰਾਤ ਤੋਂ ਮਹਾਰਾਸ਼ਟਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904