(Source: ECI/ABP News/ABP Majha)
Punjab news: ਵਿਧਾਇਕ ਬੱਗਾ ਦੇ ਵਿਸ਼ੇਸ਼ ਯਤਨਾ ਸਦਕਾ ਪੰਜਾਬ 'ਚੋਂ ਪਹਿਲਾ ਜੱਥਾ ਸ੍ਰੀ ਰਾਮ ਤੀਰਥ ਅੰਮ੍ਰਿਤਸਰ ਲਈ ਰਵਾਨਾ
Ludhiana news: 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਲੁਧਿਆਣਾ ਉੱਤਰੀ ਦੇ ਵਸਨੀਕਾਂ ਦਾ ਪਹਿਲਾ ਜੱਥਾ ਅਮ੍ਰਿਤਸਰ ਵਿਖੇ ਸ੍ਰੀ ਰਾਮ ਤੀਰਥ ਯਾਤਰਾ ਲਈ ਬੀਤੇ ਕੱਲ੍ਹ ਰਵਾਨਾ ਹੋਇਆ ਹੈ।
Ludhiana news: ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਕੀਤੇ ਵਿਸ਼ੇਸ਼ ਯਤਨਾਂ ਸਦਕਾ ਲੁਧਿਆਣਾ ਉੱਤਰੀ ਦੇ ਵਸਨੀਕਾਂ ਦਾ ਪਹਿਲਾ ਜੱਥਾ ਅਮ੍ਰਿਤਸਰ ਵਿਖੇ ਸ੍ਰੀ ਰਾਮ ਤੀਰਥ ਯਾਤਰਾ ਲਈ ਬੀਤੇ ਕੱਲ੍ਹ ਰਵਾਨਾ ਹੋਇਆ ਹੈ।
ਜ਼ਿਕਰਯੋਗ ਹੈ ਕਿ ਉਪਰੋਕਤ ਸਕੀਮ ਤਹਿਤ ਸ੍ਰੀ ਰਾਮ ਤੀਰਥ ਸਥਾਨ ਦੀ ਯਾਤਰਾ ਸ਼ੁਰੂ ਕਰਨ ਲਈ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਵੱਲੋਂ, ਵਿਧਾਇਕ ਬੱਗਾ ਨਾਲ ਗੱਲਬਾਤ ਕੀਤੀ ਗਈ ਸੀ ਅਤੇ ਵਿਧਾਇਕ ਬੱਗਾ ਵੱਲੋਂ ਫੌਰੀ ਤੌਰ 'ਤੇ ਮੁੱਖ ਮੰਤਰੀ ਪੰਜਾਬ ਨਾਲ ਰਾਬਤਾ ਕੀਤਾ ਅਤੇ ਸਿੱਟੇ ਵਜੋਂ ਸੰਗਤਾਂ ਦੀ ਮੰਗ ਨੂੰ ਬੂਰ ਪਿਆ ਹੈ।
ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਜ਼ਿਲ੍ਹਾ ਲੁਧਿਆਣਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ। ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ - ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: Farmer Protest: ਕਿਸਾਨੀ ਅੰਦੋਲਨ ਨੂੰ ਲੈ ਕੇ ਭਿੜੇ CM ! ਮਾਨ ਨੇ ਕਿਹਾ, ਬਾਰਡਰ ਨਾ ਬਣਾਓ, ਖੱਟਰ ਨੇ ਕਿਹਾ-ਅਸੀਂ ਤਾਂ ਰੋਕਾਂਗੇ
'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਪੰਜਾਬ ਸਰਕਾਰ ਵੱਲੋਂ ਸਿੱਖਾਂ ਦੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਇਸ ਸਕੀਮੋ ਦੀ ਸ਼ੁਰੂਆਤ ਕੀਤੀ ਗਈ ਸੀ ਜਿਸਦੇ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਵੱਖ ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਦਿਦਾਰੇ ਕਰ ਰਹੀਆਂ ਹਨ।
ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ ਅਤੇ ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾ ਰਹੀ ਹੈ। ਇਸ ਮੌਕੇ ਧਰਮ ਗੁਰੂ ਡਾ. ਦੇਵ ਸਿੰਘ ਅਦਵੇਤੀ ਜੀ, ਅਸ਼ਵਨੀ ਸਹੋਤਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਰਧਾਲੂ ਵੀ ਮੌਜੂਦ ਸਨ।
ਇਹ ਵੀ ਪੜ੍ਹੋ: Farmers Protest: ਕਿਸਾਨਾਂ ਨੂੰ ਰੋਕਣ ਲਈ ਤਿੱਖੇ ਕਿੱਲ ਲਾਉਣ ਤੋਂ ਭੜਕੀ ਪ੍ਰਿਯੰਕਾ....ਇਸੇ ਰਵੱਈਏ ਨੇ 750 ਕਿਸਾਨਾਂ ਦੀ ਜਾਨ ਲੈ ਲਈ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।