ਪੜਚੋਲ ਕਰੋ

ਹੜ੍ਹਾਂ ਦੇ ਖ਼ਤਰੇ ਕਾਰਨ ਪੰਜਾਬ ਪੁਲਿਸ ਚੌਕਸ, ਬਣਾਏ ਕੰਟਰੋਲ ਰੂਮ, NDRF ਤੇ ਫੌਜ ਨੂੰ ਚੌਕਸੀ 'ਤੇ ਰੱਖਿਆ

ਗੌਰਵ ਯਾਦਵ ਨੇ  ਕਿਹਾ ਕਿ ਹੜ੍ਹਾਂ ਦੀ ਰੋਕਥਾਮ ਲਈ ਸਟੇਟ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਆਪਣੇ ਜ਼ਿਲ੍ਹਿਆਂ ਤੋਂ ਘੰਟਿਆਂਬੱਧੀ ਰਿਪੋਰਟ ਲੈਣ ਲਈ ਕਿਹਾ ਗਿਆ ਹੈ ਤਾਂ ਜੋ ਉਹ ਆਪਣੇ ਸਬੰਧਤ ਜ਼ਿਲ੍ਹਿਆਂ ਦੀ ਮੌਜੂਦਾ ਸਥਿਤੀ ਬਾਰੇ ਅਪਡੇਟ ਰਹਿਣ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਿੱਤੇ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਸਾਰੇ ਅਧਿਕਾਰੀਆਂ ਨੂੰ ਚੌਕਸ ਰਹਿਣ ਦੇ ਆਦੇਸ਼ ਦਿੱਤੇ ਹਨ ਅਤੇ ਪੰਜਾਬ ਪੁਲਿਸ ਵੱਲੋਂ ਹੜ੍ਹਾਂ ਦੀ ਸੰਭਾਵਨਾ ਨੂੰ  ਦੇਖਦਿਆਂ ਇਸ ਤੋਂ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ  ਕਿਹਾ ਕਿ ਹੜ੍ਹਾਂ ਦੀ ਰੋਕਥਾਮ ਲਈ ਸਟੇਟ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਆਪਣੇ ਜ਼ਿਲ੍ਹਿਆਂ ਤੋਂ ਘੰਟਿਆਂਬੱਧੀ ਰਿਪੋਰਟ ਲੈਣ ਲਈ ਕਿਹਾ ਗਿਆ ਹੈ ਤਾਂ ਜੋ ਉਹ ਆਪਣੇ ਸਬੰਧਤ ਜ਼ਿਲ੍ਹਿਆਂ ਦੀ ਮੌਜੂਦਾ ਸਥਿਤੀ ਬਾਰੇ ਅਪਡੇਟ ਰਹਿਣ।

ਜ਼ਿਕਰਯੋਗ ਹੈ ਕਿ ਡੀਜੀਪੀ ਗੌਰਵ ਯਾਦਵ ਅਤੇ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨਿੱਜੀ ਤੌਰ 'ਤੇ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ, ਜਦਕਿ ਸੀਪੀਜ਼/ਐਸਐਸਪੀਜ਼ ਨੂੰ ਵੀ ਫੀਲਡ ਵਿੱਚ ਰਹਿਣ ਅਤੇ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਨਿਯਮਤ ਅੰਤਰਾਲਾਂ 'ਤੇ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਹੋਰ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸ.ਟੀ.ਆਰ.ਐਫ.) ਦੀਆਂ ਟੀਮਾਂ ਅਲਰਟ 'ਤੇ ਹਨ ਅਤੇ ਕਿਸੇ ਵੀ ਕਿਸਮ ਦੇ ਸੰਕਟ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਐਸ.ਏ.ਐਸ.ਨਗਰ ਅਤੇ ਫਤਹਿਗੜ੍ਹ ਸਾਹਿਬ ਸਮੇਤ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜਾਂ ਅਤੇ ਹੜ੍ਹਾਂ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨ.ਡੀ.ਆਰ.ਐਫ.) ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਫੌਜ ਨੂੰ ਵੀ ਚੌਕਸ ਰਹਿਣ ਲਈ ਕਿਹਾ ਗਿਆ ਹੈ।

ਵਿਸ਼ੇਸ਼ ਡੀਜੀਪੀ ਨੇ ਸੂਬੇ ਦੇ ਲੋਕਾਂ ਨੂੰ ਨਾ ਘਬਰਾਉਣ ਅਤੇ ਪ੍ਰਸ਼ਾਸਨ ਅਤੇ ਪੁਲਿਸ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਨੀਵੇਂ ਇਲਾਕਿਆਂ ਜਾਂ ਹੜ੍ਹਾਂ ਪ੍ਰਭਾਵਿਤ ਇਲਾਕਿਆਂ ਵਿੱਚ ਰਹਿ ਰਹੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁਰੱਖਿਆ ਲਈ ਕਿਸੇ ਸੁਰੱਖਿਅਤ ਜਗ੍ਹਾ ‘ਤੇ ਰਹਿਣ ਜਾਂ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਗਏ ਰਾਹਤ ਕੇਂਦਰਾਂ ਤੱਕ ਪਹੁੰਚ ਕਰਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਦਿਲਜੀਤ ਨਾਲ PM ਮੋਦੀ ਦੀ ਗੱਲ    ਛੋਟੇ ਸ਼ਹਿਜ਼ਾਦਿਆਂ ਸ਼ਹਾਦਤ ਯਾਦ ਕਰ ਭਾਵੁਕ ਹੋਏ PMਦਿਲਜੀਤ ਨੇ ਮੁੜ ਭਾਵੁਕ ਕੀਤੇ ਲੋਕ , ਕਿਸਮਤ ਵਾਲੇ ਨੂੰ ਮਿਲਦਾ ਐਨਾ ਪਿਆਰਦਿਲਜੀਤ ਨੇ PM ਮੋਦੀ ਨੂੰ ਦੱਸੀ ਅਨੋਖੀ ਗੱਲ , ਦੁਨੀਆਂ ਦੇ ਸਬਤੋਂ ਵੱਡੇ ਸ਼ੋਅ ਹੋਣਗੇ ਭਾਰਤ 'ਚ ?ਦਿਲਜੀਤ ਨੇ PM ਮੋਦੀ ਨਾਲ ਕੀਤੀਆਂ ਵੱਡੀਆਂ ਗੱਲਾਂ, ਪੂਰਾ ਵੀਡੀਓ ਆਇਆ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget