ਪੜਚੋਲ ਕਰੋ

Dunedin Murder Case : ਕਾਤਲ ਮਾਮਲੇ 'ਚ ਜਲੰਧਰ ਦੇ ਨੌਜਵਾਨ ਨੂੰ ਉਮਰ ਕੈਦ, 17.5 ਸਾਲ ਤੱਕ ਨਹੀਂ ਮਿਲੇਗੀ ਪੈਰੋਲ

Dunedin Murder Case : ਨਿਊਜ਼ੀਲੈਂਡ ਦੇ ਸ਼ਹਿਰ ਡੁਨੇਡਿਨ 'ਚ ਲੁਧਿਆਣਾ ਦੇ ਇੱਕ ਨੌਜਵਾਨ ਗੁਰਜੀਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਅਦਾਲਤ ਨੇ ਜਲੰਧਰ ਦੇ ਰਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ

Dunedin Murder Case : ਨਿਊਜ਼ੀਲੈਂਡ ਦੇ ਸ਼ਹਿਰ ਡੁਨੇਡਿਨ 'ਚ ਲੁਧਿਆਣਾ ਦੇ ਇੱਕ ਨੌਜਵਾਨ ਗੁਰਜੀਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਅਦਾਲਤ ਨੇ ਜਲੰਧਰ ਦੇ ਰਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜਿਸ ਵਿੱਚ ਉਸ ਨੂੰ ਘੱਟੋ-ਘੱਟ 17.5 ਸਾਲ ਜੇਲ੍ਹ ਵਿੱਚ ਬਿਤਾਉਣੇ ਪੈਣਗੇ। ਇਸ ਤੋਂ ਇਲਾਵਾ ਜਸਟਿਸ ਡਨਿੰਗਹਮ ਨੇ ਦੋਸ਼ੀ ਨੂੰ 8,000 ਡਾਲਰ ਤੋਂ ਵੱਧ ਦਾ ਹਰਜਾਨਾ (Reparation) ਭਰਨ ਦਾ ਵੀ ਹੁਕਮ ਦਿੱਤਾ ਹੈ।

ਗਰਮੀਆਂ 'ਚ ਕਿੰਨਾ ਪਾਣੀ ਪੀਣਾ ਚਾਹੀਦਾ ਹੈ ?

ਗੁਰਜੀਤ ਉਸ ਸਮੇਂ 27 ਸਾਲ ਦਾ ਸੀ ਅਤੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਗੁਰਜੀਤ ਸਿੰਘ ਦੇ ਪਿਤਾ ਨਿਸ਼ਾਨ ਸਿੰਘ ਨੇ ਨਿਊਜ਼ੀਲੈਂਡ ਦੀ ਅਦਾਲਤ ਦੇ ਫੈਸਲੇ ਤੋਂ ਬਾਅਦ ਕਿਹਾ ਕਿ ਉਨ੍ਹਾਂ ਨੂੰ ਆਖਰਕਾਰ ਅੰਤਿਮ ਨਿਆਂ ਮਿਲ ਗਿਆ ਹੈ। ਹੁਣ ਉਨ੍ਹਾਂ ਦੇ ਪੁੱਤਰ ਦੀ ਆਤਮਾ ਨੂੰ ਸ਼ਾਂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪੂਰਾ ਮੁਕੱਦਮਾ ਉਨ੍ਹਾਂ ਲਈ ਬਹੁਤ ਮੁਸ਼ਕਲ ਸਮਾਂ ਸੀ, ਖਾਸ ਕਰਕੇ ਉਨ੍ਹਾਂ ਦੀ ਮਾਂ ਲਈ ਜਿਸਦੀ ਸਿਹਤ ਠੀਕ ਨਹੀਂ ਹੈ।

ਇਸ ਕਤਲ ਪਿੱਛੇ ਪੁਰਾਣੀ ਰੰਜਿਸ਼ ਅਤੇ ਇੱਕ ‘ਲਵ ਟਰੈਂਗਲ’ ਦੱਸਿਆ ਜਾ ਰਿਹਾ ਹੈ। ਸਰਕਾਰੀ ਵਕੀਲ ਅਨੁਸਾਰ ਰਾਜਿੰਦਰ ਨੇ 2022 ਵਿੱਚ ਗੁਰਜੀਤ ਸਿੰਘ ਦੀ ਹੋਣ ਵਾਲੀ ਪਤਨੀ ਕਮਲਜੀਤ ਕੌਰ ਨੂੰ ਵਿਆਹ ਦਾ ਪ੍ਰਸਤਾਵ ਭੇਜਿਆ ਸੀ, ਜਿਸ ਨੂੰ ਉਸ ਨੇ ਠੁਕਰਾ ਦਿੱਤਾ ਸੀ। ਇਸ ਤੋਂ ਇਲਾਵਾ ਗੁਰਜੀਤ ਸਿੰਘ ਨੇ ਰਾਜਿੰਦਰ ਵੱਲੋਂ ਆਪਣੀ ਭੈਣ ਨਾਲ ਵਿਆਹ ਕਰਨ ਦੀ ਯੋਜਨਾ ਨੂੰ ਵੀ ਰੱਦ ਕਰ ਦਿੱਤਾ ਸੀ। ਇਹਨਾਂ ਰੱਦ ਕੀਤੇ ਗਏ ਰਿਸ਼ਤਿਆਂ ਕਾਰਨ ਰਾਜਿੰਦਰ ਮਨ ਵਿੱਚ ਖਾਰ ਖਾਂਦਾ ਸੀ।

28 ਜਨਵਰੀ 2024 ਦੀ ਰਾਤ ਨੂੰ ਰਾਜਿੰਦਰ ਨੇ ਗੁਰਜੀਤ ਸਿੰਘ ਦੇ ਘਰ ਜਾ ਕੇ ਉਸ ’ਤੇ ਚਾਕੂ ਨਾਲ 46 ਵਾਰ ਹਮਲਾ ਕੀਤਾ। ਗੁਰਜੀਤ ਦੀ ਲਾਸ਼ ਅਗਲੀ ਸਵੇਰ ਉਸ ਦੇ ਲਾਅਨ ਵਿੱਚੋਂ ਖੂਨ ਨਾਲ ਲੱਥਪੱਥ ਮਿਲੀ ਸੀ। ਪੁਲਿਸ ਨੂੰ ਜਾਂਚ ਦੌਰਾਨ ਘਟਨਾ ਸਥਾਨ ਤੋਂ ਰਾਜਿੰਦਰ ਦਾ DNA ਅਤੇ ਖੂਨ ਦੇ ਨਿਸ਼ਾਨ ਮਿਲੇ। ਕਤਲ ਤੋਂ ਕੁਝ ਘੰਟੇ ਪਹਿਲਾਂ ਰਾਜਿੰਦਰ ਨੂੰ ਇੱਕ ਸਟੋਰ ਤੋਂ ‘ਮਰਡਰ ਕਿੱਟ’ (ਚਾਕੂ, ਦਸਤਾਨੇ ਅਤੇ ਗਰਦਨ ਦਾ ਮਾਸਕ) ਖਰੀਦਦੇ ਹੋਏ CCTV ਕੈਮਰਿਆਂ ਵਿੱਚ ਵੀ ਕੈਦ ਕੀਤਾ ਗਿਆ ਸੀ।

ਪਤਨੀ ਵੱਲੋਂ ਸਬੂਤ ਮਿਟਾਉਣ ਦੀ ਕੋਸ਼ਿਸ਼

ਇਸ ਮਾਮਲੇ ਵਿੱਚ ਇੱਕ ਨਵਾਂ ਮੋੜ ਉਦੋਂ ਆਇਆ ਜਦੋਂ ਰਾਜਿੰਦਰ ਦੀ ਪਤਨੀ, ਗੁਰਪ੍ਰੀਤ ਕੌਰ ਨੇ ਸਬੂਤ ਮਿਟਾਉਣ ਦਾ ਗੁਨਾਹ ਕਬੂਲ ਕਰ ਲਿਆ। ਉਸ ਨੇ ਪੁਲਿਸ ਜਾਂਚ ਦੌਰਾਨ ਆਪਣੇ ਪਤੀ ਦੇ ਉਹ ਜੁੱਤੇ ਛੁਪਾ ਦਿੱਤੇ ਸਨ, ਜਿਨ੍ਹਾਂ ’ਤੇ ਕਤਲ ਵਾਲੀ ਥਾਂ ਦੇ ਟੁੱਟੇ ਹੋਏ ਸ਼ੀਸ਼ੇ ਦੇ ਟੁਕੜੇ ਲੱਗੇ ਹੋਏ ਸਨ। ਗੁਰਪ੍ਰੀਤ ਕੌਰ ਨੂੰ ਇਸ ਅਪਰਾਧ ਲਈ ਜੁਲਾਈ ਵਿੱਚ ਸਜ਼ਾ ਸੁਣਾਈ ਜਾਵੇਗੀ।

 


 

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ! DSP ਪੱਧਰ ਦੇ 15 ਅਧਿਕਾਰੀਆਂ ਨੂੰ ਮਿਲੀ ਤਰੱਕੀ, ਇੱਥੇ ਦੇਖੋ ਨਵੇਂ ਬਣੇ SP ਦੀ ਲਿਸਟ
ਪੰਜਾਬ ਤੋਂ ਵੱਡੀ ਖਬਰ! DSP ਪੱਧਰ ਦੇ 15 ਅਧਿਕਾਰੀਆਂ ਨੂੰ ਮਿਲੀ ਤਰੱਕੀ, ਇੱਥੇ ਦੇਖੋ ਨਵੇਂ ਬਣੇ SP ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਮਸ਼ਹੂਰ ਯੂਥ ਕਾਂਗਰਸ ਦਾ ਪ੍ਰਧਾਨ ਗ੍ਰਿਫ਼ਤਾਰ; ਜਾਣੋ ਪੂਰਾ ਮਾਮਲਾ..
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਮਸ਼ਹੂਰ ਯੂਥ ਕਾਂਗਰਸ ਦਾ ਪ੍ਰਧਾਨ ਗ੍ਰਿਫ਼ਤਾਰ; ਜਾਣੋ ਪੂਰਾ ਮਾਮਲਾ..
Big News: ਸਿਆਸੀ ਜਗਤ 'ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ 'ਭਾਜਪਾ' 'ਚ ਸ਼ਾਮਲ ਹੋਣ 'ਤੇ ਚਰਚਾ ਤੇਜ਼...
ਸਿਆਸੀ ਜਗਤ 'ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ 'ਭਾਜਪਾ' 'ਚ ਸ਼ਾਮਲ ਹੋਣ 'ਤੇ ਚਰਚਾ ਤੇਜ਼...
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨਾਲ 1000 ਰੁਪਏ ਸਕੀਮ 'ਚ ਘਪਲਾ, ਆਂਗਣਵਾੜੀ ਵਰਕਰ ਪੁੱਤਰ ਸਣੇ ਫਰਾਰ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨਾਲ 1000 ਰੁਪਏ ਸਕੀਮ 'ਚ ਘਪਲਾ, ਆਂਗਣਵਾੜੀ ਵਰਕਰ ਪੁੱਤਰ ਸਣੇ ਫਰਾਰ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Embed widget